PunjabTop News

‘ਝੋਟਾ’ ਕਤਲ ਮਾਮਲੇ ‘ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ

ਪੰਜਾਬ ‘ਚ ਨਸ਼ੇ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਮੁੱਦਾ ਹੁਣ ਕੌਮਾਂਤਰੀ ਪੱਧਰ ‘ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸੇ ਦੌਰਾਨ ਅਮਰੀਕੀ ਕਾਂਗਰਸਮੈਨ ਥਾਮਸ ਆਰ ਸੂਓਜ਼ੀ ਨੇ ਅਮਰੀਕਾ ‘ਚ ਭਾਰਤੀ ਰਾਜਦੂਤ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।

ਅਮਰੀਕੀ ਸੰਸਦ ਮੈਂਬਰ ਨੇ ਆਪਣੇ ਪੱਤਰ ‘ਚ ਲਿਖਿਆ ਕਿ ਪਰਵਿੰਦਰ ਸਿੰਘ ਝੋਟਾ ਪੰਜਾਬ ਨੂੰ ਨਸ਼ਾਮੁਕਤ ਬਣਾਉਣ ਤੇ ਨੌਜਵਾਨਾਂ ਨੂੰ ਬਚਾਉਣ ਲਈ ਪੂਰੀ ਲਗਨ ਨਾਲ ਕੰਮ ਕਰ ਰਿਹਾ ਸੀ। ਅਜਿਹੇ ‘ਚ ਉਨ੍ਹਾਂ ਦਾ ਕਤਲ ਲੋਕਾਂ ਅਤੇ ਉਨ੍ਹਾਂ ਦੀ ਸਮਾਜਿਕ ਸੁਰੱਖਿਆ ‘ਤੇ ਇਕ ਵੱਡਾ ਸਵਾਲ ਖੜ੍ਹਾ ਕਰਦਾ ਹੈ। ਉਨ੍ਹਾਂ ਜ਼ੋਰ ਦਿੰਦਿਆ ਕਿਹਾ ਕਿ ਇਸ ਕਤਲ ਪਿੱਛੇ ਲੁਕੇ ਹੋਏ ਸਾਰੇ ਦੋਸ਼ੀਆਂ ਦਾ ਬੇਨਕਾਬ ਹੋਣਾ ਬਹੁਤ ਜ਼ਰੂਰੀ ਹੈ।ਇਸ ਕਤਲ ਕੇਸ ਤੋਂ ਬਾਅਦ ਪੂਰੇ ਪੰਜਾਬ ‘ਚ ਮਾਹੌਲ ਭਖਿਆ ਹੋਇਆ ਹੈ ਤੇ ਬੀਤੇ ਦਿਨ ਪੂਰੇ ਪੰਜਾਬ ‘ਚ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ ਸੀ। ਸਭ ਲੋਕ ਪਰਵਿੰਦਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਹੁਣ ਅਮਰੀਕੀ ਕਾਂਗਰਸਮੈਨ ਦੇ ਪੱਤਰ ਤੋਂ ਬਾਅਦ ਉਮੀਦ ਹੈ ਕਿ ਇਸ ਮਾਮਲੇ ਦੀ ਕਾਰਵਾਈ ‘ਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button