Press ReleasePunjabTop News

ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਇਕ ਹਫ਼ਤੇ ਵਿੱਚ ਹੋਵੇਗਾ ਮੁਕੰਮਲ : ਮੁੱਖ ਮੰਤਰੀ

ਹੁਣ ਤੱਕ 110 ਲੱਖ ਮੀਟਰਿਕ ਟਨ ਝੋਨੇ ਦੀ ਹੋਈ ਖ਼ਰੀਦ, ਕਿਸਾਨਾਂ ਨੂੰ 18,660 ਕਰੋੜ ਰੁਪਏ ਦੀ ਹੋ ਚੁੱਕੀ ਹੈ ਅਦਾਇਗੀ

ਸੂਬੇ ਵਿੱਚ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ


ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲੇਗੀ


ਦੋਹਰੇ ਮਾਪਦੰਡਾਂ ਲਈ ਪ੍ਰਤਾਪ ਸਿੰਘ ਬਾਜਵਾ ਦੀ ਕੀਤੀ ਆਲੋਚਨਾ

ਪਠਾਨਕੋਟ : ਹੁਣ ਤੱਕ ਪੰਜਾਬ ਵਿੱਚ 110 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹੋਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਖ਼ਰੀਦ ਤੇ ਚੁਕਾਈ ਦੀ ਸਮੁੱਚੀ ਪ੍ਰਕਿਰਿਆ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇੱਥੇ ਅਨਾਜ ਮੰਡੀਆਂ ਦਾ ਮੁਆਇਨਾ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 30 ਅਕਤੂਬਰ ਤੱਕ ਤਕਰੀਬਨ 112 ਲੱਖ ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਆਇਆ ਹੈ, ਜਿਸ ਵਿੱਚੋਂ ਤਕਰੀਬਨ 110 ਲੱਖ ਮੀਟਰਿਕ ਟਨ ਦੀ ਖ਼ਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 88 ਲੱਖ ਮੀਟਰਿਕ ਟਨ ਝੋਨਾ ਮੰਡੀਆਂ ਵਿੱਚੋਂ ਚੁੱਕਿਆ ਜਾ ਚੁੱਕਾ ਹੈ ਅਤੇ ਹੁਣ ਤੱਕ 18,660 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਹੋ ਚੁੱਕੀ ਹੈ। ਝੋਨੇ ਦਾ ਦਾਣਾ-ਦਾਣਾ ਚੁੱਕਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਸੂਬੇ ਭਰ ਵਿੱਚੋਂ ਕਿਸਾਨਾਂ ਦੀ ਇਕ ਵੀ ਸ਼ਿਕਾਇਤ ਨਹੀਂ ਆਈ।
Punjab AGTF Force ਨੂੰ ਮਿਲਿਆ ਸਪੈਸ਼ਲ ਆਪਰੇਸ਼ਨ ਸਨਮਾਨ, ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਨਮਾਨ| D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ਉਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੀ ਨਿਗਰਾਨੀ ਕਰ ਰਹੇ ਹਨ ਤਾਂ ਕਿ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਅਨਾਜ ਦੀ ਖ਼ਰੀਦ ਸੁਚਾਰੂ ਤੇ ਪਾਰਦਰਸ਼ੀ ਤਰੀਕੇ ਨਾਲ ਯਕੀਨੀ ਬਣਾਉਣ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਹੇਠਲੇ ਪੱਧਰ ਉਤੇ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾ ਕੇ ਕਿਸਾਨਾਂ ਨੂੰ ਸਹੂਲਤ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Sidhu Moose Wala Case ‘ਚ CM Mann ਦਾ ਬਿਆਨ, Balkaur Singh ਨੂੰ ਦਿੱਤਾ ਜਵਾਬ | D5 Channel Punjabi
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜ਼ਿਲ੍ਹਿਆਂ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡਣ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਰਾਹੀਂ ਸੂਬਾ ਸਰਕਾਰ ਪਾਣੀ ਦੀ ਬੱਚਤ ਕਰਨ ਲਈ ਫ਼ਸਲੀ ਚੱਕਰ ਬਾਰੇ ਸਹੀ ਅਨੁਮਾਨ ਲਾਉਣ ਦੇ ਯੋਗ ਹੋਈ। ਭਗਵੰਤ ਮਾਨ ਨੇ ਕਿਹਾ ਕਿ ਇਸ ਰਾਹੀਂ ਕਿਸਾਨਾਂ ਲਈ ਬਾਕਾਇਦਾ ਬਿਜਲੀ ਸਪਲਾਈ ਯਕੀਨੀ ਬਣਾਉਣ ਵਿੱਚ ਮਦਦ ਮਿਲੀ।
Bathinda ਜੇਲ੍ਹ ’ਚ Gangster ਨੇ ਜੇਲ੍ਹ ਸੁਪਰਡੈਂਟ ‘ਤੇ ਕੀਤਾ ਹਮਲਾ | D5 Channel Punjabi
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਜੁਰਮ ਦੇ ਸਾਜ਼ਿਸ਼ ਘਾੜਿਆਂ ਤੇ ਇਸ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਪਨਾਹ ਲਈ ਬੈਠੇ ਮੁਲਜ਼ਮਾਂ ਸਬੰਧੀ ਰੈੱਡ ਕਾਰਨਰ ਨੋਟਿਸ ਜਾਰੀ ਕਰਵਾਉਣ ਲਈ ਸੂਬਾ ਸਰਕਾਰ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ।
1984 Sikh Riots ਦੀਆਂ ਖੁੱਲ੍ਹਣਗੀਆਂ ਫਾਈਲਾਂ, ਐਕਸ਼ਨ ‘ਚ ਸਰਕਾਰ, ਜਥੇਦਾਰ ਦਾ ਬਿਆਨ | D5 Channel Punjabi
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀਆਂ ਚੰਗਿਆਈਆਂ ਤੇ ਪ੍ਰਾਪਤੀਆਂ ਦੱਸਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾਂਦੇ ਖਰਚੇ ਉਤੇ ਸਵਾਲ ਚੁੱਕਣ ਤੋਂ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਨੂੰ ਆਪਣੇ ਅੰਦਰ ਝਾਤੀ ਮਾਰਨੀ ਚਾਹੀਦੀ ਹੈ ਕਿ ਉਨ੍ਹਾਂ ਦੀ ਪਾਰਟੀ ਦੂਜੇ ਸੂਬਿਆਂ ਵਿੱਚ ਕੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ‘ਭਾਜਪਾ’ ਨੂੰ ਅਜਿਹੇ ਦੋਹਰੇ ਮਾਪਦੰਡਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਦੂਜੇ ਸੂਬਿਆਂ ਵਿੱਚ ਆਪਣੀਆਂ ਪ੍ਰਾਪਤੀਆਂ ਗਿਣਾਉਣ ਦਾ ਪੂਰਾ ਹੱਕ ਹੈ ਤਾਂ ਕਿ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਕੀਤਾ ਜਾ ਸਕੇ।

Beadbi ਇਨਸਾਫ ਮੋਰਚੇ ਤੋਂ Ram Rahim ਲਈ ਫਰਮਾਨ, ਸਿੱਖਾਂ ਨੇ ਡਾਗਾਂ ਨੂੰ ਲਾਇਆ ਤੇਲ | D5 Channel Punjabi

ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਵਿਅਕਤੀ ਭਾਜਪਾ ਵਿਚ ਸ਼ਾਮਲ ਹੋ ਕੇ ਦੁੱਧ ਧੋਤਾ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਸਾਬਕਾ ਕਾਂਗਰਸ ਮੰਤਰੀ ਸੰੁਦਰ ਸ਼ਾਮ ਅਰੋੜਾ ਨੇ ਵੀ ਸੂਬੇ ਦੇ ਖਜ਼ਾਨੇ ਨੂੰ ਲੁੱਟ ਕੇ ਕੀਤੇ ਗੁਨਾਹਾਂ ਤੋਂ ਬਚਣ ਲਈ ਭਾਜਪਾ ਦਾ ਪੱਲਾ ਫੜਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੰਤਰੀ ਹੁਣ ਆਪਣੇ ਇਨ੍ਹਾਂ ਗੁਨਾਹਾਂ ਕਰਕੇ ਜੇਲ੍ਹ ਦੀਆਂ ਸਲਾਖਾ ਪਿੱਛੇ ਕੀਤੇ ਕੰਮਾਂ ਦੀ ਸਜ਼ਾ ਭੁਗਤ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਉਸ ਦੇ ਘਰੋਂ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਹੋਈ ਹੈ। ਮੁੱਖ ਮੰਤਰੀ ਦੇ ਨਾਲ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਘਣਸ਼ਿਆਮ ਥੋਰੀ ਤੇ ਹੋਰ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button