Press ReleasePunjabTop News

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਿਆਂ ਨੂੰ ਵਾਅਦੇ ਅਨੁਸਾਰ 1500 ਰੁਪਏ ਪ੍ਰਤੀ ਏਕੜ ਦੇਵੇ ਭਗਵੰਤ ਮਾਨ ਸਰਕਾਰ : ਸੁਖਬੀਰ ਸਿੰਘ ਬਾਦਲ

ਕਿਹਾ ਕਿ 100 ਕਰੋੜ ਰੁਪਏ ਝੂਠੀ ਇਸ਼ਤਿਹਾਰਬਾਜ਼ੀ ’ਤੇ ਖਰਚ ਹੋ ਰਹੇ ਹਨ ਪਰ ਕਿਸਾਨਾਂ ਨੂੰ ਉਹਨਾਂ ਦਾ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ

ਕਿਹਾ ਕਿ ਸਾਰੇ ਅਹਿਮ ਵਾਅਦੇ ਹਾਲੇ ਤੱਕ ਪੂਰੇ ਨਹੀਂ ਹੋਏ ਤੇ ਆਪ ਸਰਕਾਰ ਚੰਡੀਗੜ੍ਹ ਤੇ ਦਰਿਆਈ ਪਾਣੀਆਂ ਦੇ ਅਹਿਮ ਮਾਮਲਿਆਂ ’ਤੇ ਪੰਜਾਬੀਆਂ ਅੱਗੇ ਫੇਲ੍ਹ ਹੋ ਗਈ ਹੈ

ਚੰਡੀਗੜ੍ਹ (ਬਿੰਦੂ ਸਿੰਘ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਭਗਵੰਤ ਮਾਨ ਸਰਕਾਰ ਧਰਤੀ ਹੇਠਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ’ਤੇ 1500 ਰੁਪਏ ਪ੍ਰਤੀ ਏਕੜ ਦੇਣ ਦਾ ਆਪਣਾ ਵਾਅਦਾ ਪੂਰਾ ਕਰੇ ਅਤੇ ਕਿਹਾ ਕਿ ਸਰਕਾਰ ਝੂਠੇ ਦਾਅਵਿਆਂ ਵਾਸਤੇ ਫਰੰਟ ਪੇਜ ’ਤੇ ਇਸ਼ਤਿਹਾਰਾਂ ’ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ ਪਰ ਕਿਸਾਨਾਂ ਨੂੰ ਉਹਨਾਂ ਦਾ ਬਣਦਾ ਹੱਕ ਨਹੀਂ ਦੇ ਰਹੀ।

Punjab ਸਰਕਾਰ ਨੂੰ ਵੱਡਾ ਝਟਕਾ! Punjab Haryana High Court ਪਹੁੰਚੇ MLA | D5 Channel Punjabi

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਨੇ ‘ਸਾਡਾ ਕੰਮ ਬੋਲਦਾ’ ਇਸ਼ਤਿਹਾਰ ਉਦੋਂ ਜਾਰੀ ਕੀਤਾ ਹੈ ਜਦੋਂ ਇਹ ਕਿਸਾਨਾਂ ਨਾਲ ਕੀਤੇ ਆਪਣੇ ਵਾਅਦੇ ਤੋਂ ਭੱਜ ਗਈ ਹੈ ਤੇ ਕੁਦਰਤੀ ਆਫਤਾਂ ਤੇ ਬਿਮਾਰੀ ਵਿਚ ਵੀ ਉਹਨਾਂ ਦੀ ਮਦਦ ਲਈ ਨਹੀਂ ਨਿੱਤਰੀ। ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਇਸ਼ਤਿਹਾਰਬਾਜ਼ੀ ’ਤੇ 100 ਕਰੋੜ ਰੁਪੲੈ ਖਰਚ ਕਰ ਦਿੱਤੇ ਹਨ ਜਦੋਂ ਕਿ ਇਸ ਵਿੱਤੀ ਸਾਲ ਇਸ਼ਤਿਹਾਰਬਾਜ਼ੀ ਲਈ 700 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਪਰ ਇਸਨੇ ਸਰਕਾਰ ਦੀ ਸਲਾਹ ’ਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੇ ਬਣਦੇ 25 ਕਰੋੜ ਰੁਪਏ ਜਾਰੀ ਨਹੀਂ ਕੀਤੇ।

Balkaur Singh ਦੀ ਹਾਲਤ ਨੂੰ ਲੈਕੇ ਹਸਪਤਾਲ ’ਚੋਂ ਆਈ ਵੱਡੀ ਜਾਣਕਾਰੀ | D5 Channel Punjabi

ਉਹਨਾਂ ਕਿਹਾ ਕਿ ਇਸੇ ਤਰੀਕੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਮੂੰਗੀ ਬੀਜਣ ਵਾਸਤੇ ਉਤਸ਼ਾਹਿਤ ਕੀਤਾ ਸੀ ਤੇ ਵਾਅਦਾ ਕੀਤਾ ਸੀ ਕਿ ਸਾਰੀ ਫਸਲ ਦੀ ਖਰੀਦ ਐਮ ਐਸ ਪੀ ਅਨੁਸਾਰ ਹੋਵੇਗੀ ਪਰ ਇਸ ਵਿਚੋਂ ਸਿਰਫ 10 ਫੀਸਦੀ ਫਸਲ ਹੀ ਖਰੀਦੀ ਗਈ। ਉਹਨਾਂ ਕਿਹਾ ਕਿ ਲੱਖਾਂ ਕਿਸਾਨਾਂ ਨੂੰ ਆਪਣੀ ਮੂੰਗੀ ਦੀ ਫਸਲ ਕੌਡੀਆਂ ਦੇ ਭਾਅ ਵੇਚਣੀ ਪਈ। ਉਹਨਾਂ ਦੱਸਿਆ ਕਿ ਕਿਵੇਂ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਨਹੀਂ ਮਿਲ ਰਿਹਾ ਤੇ ਆਪ ਸਰਕਾਰ ਨੇ ਲੰਪੀ ਚਮੜੀ ਰੋਗ ਕਾਰਨ ਜਿਹੜੇ ਡੇਅਰੀ ਕਿਸਾਨਾਂ ਦੇ ਦੁਧਾਰੂ ਪਸ਼ੂ ਮਰੇ ਹਨ, ਉਹਨਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਹਨਾਂ ਕਾਰਵਾਈ ਤੋਂ ਇਲਾਵਾ ਪੰਜਾਬ ਸਰਕਾਰ ਨੇ ਪੈਟਰੋਲੀਅਮ ਵਸਤਾਂ ’ਤੇ ਵੈਟ ਘਟਾਉਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਨਾਲ ਪੰਜਾਬ ਵਿਚ ਡੀਜ਼ਲ ਦੀਆਂ ਕੀਮਤਾਂ ਬਹੁਤ ਜ਼ਿਆਦਾ ਹਨ ਤੇ ਪਿਛਲੇ ਛੇ ਮਹੀਨਿਆਂ ਵਿਚ 134 ਕਿਸਾਨਾਂ ਨੇ ਖੁਦਕੁਸ਼ੀ ਕਰ ਲਈ ਹੈ।

AAP Punjab : ‘AAP’ ’ਚ ਵੱਡਾ ਸਿਆਸੀ ਧਮਾਕਾ, ਪੱਟ ਲਏ ਵਿਰੋਧੀਆਂ ਦੇ ਲੀਡਰ! BJP, Congress ਤੇ Akali ਰਹਿ ਗਏ ਦੇਖਦੇ

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਭਗਵੰਤ ਮਾਨ ਸਰਕਾਰ ਆਪਣੀਆਂ ਪ੍ਰਾਪਤੀਆਂ ਦੇ ਸੋਹਲੇ ਗਾਈ ਜਾਵੇ ਪਰ ਇਸ ਵੱਲੋਂ ਮੁੱਖ ਵਾਅਦੇ ਪੂਰੇ ਕਰਨੇ ਹਾਲੇ ਬਾਕੀ ਹਨ। ਉਹਨਾਂ ਕਿਹਾ ਕਿ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦਾ ਵਾਅਦਾ ਪੂਰਾ ਨਹੀਂ ਹੋਇਆ। ਉਹਨਾਂ ਕਿਹਾ ਕਿ 35 ਹਜ਼ਾਰ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਹੋਣ ਦੀ ਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਅਮਨ ਕਾਨੂੰਨ ਵਿਵਸਥਾ ਸੁਧਾਰਨ ਦਾ ਵਾਅਦਾ ਕੀਤਾ ਸੀ ਪਰ ਇਹ ਉਲਟਾ ਹੋਰ ਵਿਗੜ ਗਈ ਹੈ। ਨਸ਼ੇ ਦੀ ਬੁਰਾਈ ਤੇ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋਰ ਵੱਧ ਗਈਆਂ ਹਨ।

Sidhu Moosewala ਮਾਮਲੇ ’ਚ ਵੱਡੀ ਅਪਡੇਟ, Punjab Police ਦੀ ਗੁਪਤ ਕਾਰਵਾਈ, Gangster ਤੂਫਾਨ ਤੇ ਮਨੀ ਰਈਆ ਅੜਿੱਕੇ

ਉਹਨਾਂ ਕਿਹਾ ਕਿ ਭਾਵੇਂ ਸਾਰੇ ਘਰਾਂ ਲਈ 300 ਯੂਨਿਟ ਮੁਫਤ ਬਿਜਲੀ ਦਾ ਵਾਅਦਾ ਲਾਗੂ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਇਸ ਸਕੀਮ ਵਿਚ ਅਜਿਹੀਆਂ ਸ਼ਰਤਾਂ ਲਗਾ ਦਿੱਤੀਆਂ ਹਨ ਜਿਸ ਨਾਲ ਬਹੁ ਗਿਣਤੀ ਖਪਤਕਾਰ ਸਕੀਮ ਵਿਚੋਂ ਬਾਹਰ ਹੋ ਗਏ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਪ ਸਰਕਾਰ ਨੇ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਹੈ ਤੇ ਅਜਿਹੇ ਹਾਲਾਤ ਬਣਾ ਦਿੱਤੇ ਹਨ ਕਿ ਪੰਜਾਬ ਦਾ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਜਾਵੇ ਤੇ ਇਸ ਤਰੀਕੇ ਇਸਨੇ ਮੁੱਖ ਮੁੱਦਿਆਂ ’ਤੇ ਸੂਬੇ ਨੂੰ ਕਮਜ਼ੋਰ ਕੀਤਾ ਹੈ।

Balkaur Singh ਦੀ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤਾ ਜਵਾਬ, Mohali Fortis ’ਚ ਦਾਖ਼ਲ | D5 Channel Punjabi

ਸਰਦਾਰ ਬਾਦਲ ਨੇ ਕਿਹਾ ਕਿ ਕੋਈ ਵੀ ਇਹ ਕਲਪਨਾ ਨਹੀਂ ਕਰ ਸਕਦਾ ਸੀ ਕਿ ਚੁਣੀ ਹੋਈ ਸਰਕਾਰ ਹਰਿਆਣਾ ਨੂੰ ਚੰਡੀਗੜ੍ਹ ਵਿਚ ਵੱਖਰੀ ਵਿਧਾਨ ਸਭਾ ਲਈ ਥਾਂ ਲੈਣ ਦੇਵੇਗੀ ਜਦੋਂ ਕਿ ਕੇਂਦਰ ਸ਼ਾਸਤ ਪ੍ਰਦੇਸ਼ ਅਖੀਰ ਪੰਜਾਬ ਹਵਾਲ ਹੋਣਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਜਦੋਂ ਸ੍ਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਹਰਿਆਣਾ ਦਾ ਸਤਲੁਜ ਯਮੁਨਾ Çਲੰਕ ਨਹਿਰ ਦੇ ਪਾਣੀਆਂ ’ਤੇ ਹੱਕ ਹੈ ਤਾਂ ਸਾਡੇ ਮੁੱਖ ਮੰਤਰੀ ਨੇ ਉਲਟਾ ਵੁਹਨਾਂ ਦੀ ਗੱਲ ਦੀ ਤਾਈਦ ਕੀਤੀ ਜਿਸ ਤੋਂ ਸਾਬਤ ਹੋ ਗਿਆ ਕਿ ਪੰਜਾਬ ਦੇ ਇਸਦੇ ਦਰਿਆਈ ਪਾਣੀਆਂ ’ਤੇ ਬਣਦੇ ਹੱਕ ਦੀ ਰਾਖੀ ਵਾਸਤੇ ਮੁੱਖ ਮੰਤਰੀ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button