‘ਝੋਨੇ ਦੀ ਗ਼ੈਰਕਾਨੂੰਨੀ ਦਰਾਮਦ ਨੂੰ ਪੰਜਾਬ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ’
Dy CM ਰੰਧਾਵਾ ਨੇ ਪੁਲਿਸ ਵਿਭਾਗ ਨੂੰ ਦਿੱਤੇ ਸਖਤੀ ਵਧਾਉਣ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਰ ਸਿੰਘ ਰੰਧਾਵਾ ਨੇ ਪੁਲਿਸ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਕਿ ਦੂਜੇ ਰਾਜਾਂ ਤੋਂ ਗੈਰਕਾਨੂੰਨੀ ਢੰਗ ਨਾਲ ਚਾਵਲ ਅਤੇ ਝੋਨੇ ਦੀ ਦਰਾਮਦ ਨੂੰ ਪੰਜਾਬ ਦੀਆਂ ਮੰਡੀਆਂ ‘ਚ ਦਾਖਲ ਨਾ ਹੋਣ ਦਿੱਤਾ ਜਾਵੇ। ਰੰਧਾਵਾ ਨੇ ਸਾਰੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਕਿਹਾ ਕਿ ਉਹ ਪੰਜਾਬ ਨਾਲ ਲੱਗਦੇ ਸੂਬਿਆਂ ਦੀਆਂ ਸਰਹੱਦਾਂ ਰਾਹੀਂ ਚਾਵਲ ਅਤੇ ਝੋਨੇ ਦੀ ਸਪਲਾਈ ਰੋਕਣ ਲਈ ਦਿਨ ਰਾਤ ਨਾਕਾਬੰਦੀ ਅਤੇ ਵਾਹਨਾਂ ਦੀ ਚੈਕਿੰਗ ਕਰਨ। ਰੰਧਾਵਾ ਨੇ ਸਾਰੇ ਐਸਐਸਪੀਜ਼ ਨੂੰ ਇਨ੍ਹਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ।
ਕਿਸਾਨਾਂ ਦਾ ਹੱਲਾ ਬੋਲ, ਗ੍ਰਹਿ ਮੰਤਰੀ ਦੇ ਘਰ ਨੂੰ ਪਾਇਆ ਘੇਰਾ, ਤੋੜੇ ਬੈਰੀਕੇਡ D5 Channel Punjabi
ਖਾਸ ਕਰਕੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਐਸਏਐਸ ਨਗਰ, ਰੂਪਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਦੂਜੇ ਸੂਬਿਆਂ ਨਾਲ ਲੱਗਦੇ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਵੀ ਵਾਹਨ ਅਜਿਹੀ ਗੈਰਕਨੂੰਨੀ ਕਾਰਵਾਈ ਨਹੀਂ ਕਰ ਸਕਦਾ।
Deputy Chief Minister @Sukhjinder_INC directs SSPs to strictly impose nakabandi and check illegal rice/paddy coming into Punjab from other states. Deputy CM Directs Principal Secretary Home and DGP to deploy additional police staff required by this evening. pic.twitter.com/SEmZRG1k5q
— Government of Punjab (@PunjabGovtIndia) October 2, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.