ਟਕਸਾਲੀਆਂ ਨੇ ਸਿੱਧੂ ਨੂੰ ਮੁੱਖ ਮੰਤਰੀ ਬਣਾਉੁਣ ਲਈ ਕੱਢੀ ਨਵੀਂ ਸਕੀਮ,ਸਿੱਧੂ ਮੁੱਖ ਮੰਤਰੀ ਪੱਕਾ ?
ਜਲੰਧਰ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਨੂੰ ਲੈ ਕੇ ਜਲੰਧਰ ਦੇ ਸਰਕਿਟ ਹਾਊਸ ‘ਚ ਬੈਠਕ ਕੀਤੀ। ਬੈਠਕ ਤੋਂ ਬਾਅਦ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਿਸ ਵੀ ਪਾਰਟੀ ‘ਚ ਜਾਣਗੇ ਸਾਲ 2022 ‘ਚ ਉਸੇ ਦੀ ਸਰਕਾਰ ਬਣੇਗੀ। ਦੱਸ ਦਈਏ ਕਿ ਜਲੰਧਰ ਦੇ ਸਰਕਿਟ ਹਾਊਸ ਵਿੱਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੋਰ ਕਮੇਟੀ ਵੱਲੋਂ ਬੈਠਕ ਕੀਤੀ ਗਈ।
ਟਕਸਾਲੀਆਂ ਨੇ ਸਿੱਧੂ ਨੂੰ ਮੁੱਖ ਮੰਤਰੀ ਬਣਾਉੁਣ ਲਈ ਕੱਢੀ ਨਵੀਂ ਸਕੀਮ,ਸਿੱਧੂ ਮੁੱਖ ਮੰਤਰੀ ਪੱਕਾ ? (Video)
ਇਸ ਬੈਠਕ ਵਿੱਚ ਕਈ ਮਹੱਤਵਪੂਰਨ ਵਿਸ਼ਿਆਂ ‘ਤੇ ਚਰਚਾ ਕੀਤੀ ਗਈ। ਜਿਨ੍ਹਾਂ ਵਿੱਚ ਸੀਏਏ ਵਿੱਚ ਮੁਸਲਿਮ ਭਾਈਚਾਰੇ ਨੂੰ ਸ਼ਾਮਲ ਕਰਨ ਦੇ ਲਈ ਐਕਟ ਵਿੱਚ ਸੋਧ ਕਰਨ ਦੀ ਮੰਗ ਕੀਤੀ ਗਈ। ਇਸਦੇ ਨਾਲ ਹੀ ਦਿੱਲੀ ਵਿੱਚ ਹੋਣ ਜਾ ਰਹੀਆਂ ਵਿਧਾਨਸਭਾ ਚੋਣਾਂ ਵਿੱਚ ਭਾਜਪਾ ਨੂੰ ਸਮਰਥਨ ਦੇਣਾ ਹੈ ਜਾਂ ਨਹੀਂ ਇਸ ਤੇ ਹਮਖਿਆਲੀ ਪਾਰਟੀਆਂ ਦੇ ਨਾਲ ਚਰਚਾ ਕਰ ਕੇ ਫੈਸਲਾ ਲਿਆ ਜਾਵੇਗਾ।
ਸੁਖਬੀਰ ਬਾਦਲ ਦੀ ਵਧੀ ਮੁਸ਼ਕਿਲ, ਅਕਾਲੀ ਬੀਬੀ ਦਾ ਵੱਡਾ ਖ਼ੁਲਾਸਾ, ਕਹਿੰਦੀ ‘ਮੇਰੇ ਨਾਲ ਆਹ ਕੁਝ ਹੁੰਦਾ ਰਿਹਾ’
ਇਸ ਦੌਰਾਨ ਟਕਸਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਪੰਜ ਸਾਲਾਂ ਦਾ ਗੰਨਾ ਉਤਪਾਦਕ ਕਿਸਾਨਾਂ ਦਾ ਬਕਾਇਆ ਤੁਰੰਤ ਜਾਰੀ ਕਰੇ।ਇਸਦੇ ਨਾਲ ਹੀ ਇਹ ਵੀ ਮੰਗ ਕੀਤੀ ਕਿ ਪੰਚਾਇਤੀ ਜ਼ਮੀਨਾਂ ਸਨਅਤਕਾਰਾਂ ਨੂੰ ਨਾ ਦਿੱਤੀਆਂ ਜਾਣ। ਟਕਸਾਲੀ ਆਗੂਆਂ ਨੇ ਮੰਗ ਕੀਤੀ ਕਿ ਸ੍ਰੀ ਦਰਬਾਰ ਸਾਹਿਬ ਦੇ ਰਸਤੇ ਵਿੱਚ ਬਣਾਏ ਗਏ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ‘ਤੇ ਗਲਤ ਤਰੀਕੇ ਦੇ ਨਾਲ ਦਰਜ ਕੀਤੇ ਗਏ ਮਾਮਲਿਆਂ ਨੂੰ ਰੱਦ ਕੀਤਾ ਜਾਵੇ।
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਦੇ ਵੱਲੋਂ ਸਾਈਂ ਮੀਆਂ ਮੀਰ ‘ਤੇ ਦਿੱਤੇ ਗਏ ਬਿਆਨ ‘ਤੇ ਤੰਜ ਕੱਸਦਿਆਂ ਕਿਹਾ ਕਿ ਉਸ ਨੂੰ ਪਤਾ ਹੀ ਨਹੀਂ ਕਿ ਸਿੱਖ ਕੌਮ ਦੀ ਸਥਾਪਨਾ ਕਦੋਂ ਹੋਈ ਸੀ। ਇਸਦੇ ਨਾਲ ਹੀ ਟਕਸਾਲੀ ਆਗੂਆਂ ਨੇ ਪੰਜਾਬ ਵਿੱਚ ਤੀਸਰਾ ਮੋਰਚਾ ਬਣਾਉਣ ਦੇ ਲਈ ਹਮਖਿਆਲੀਆਂ ਨੂੰ ਆਪਣੇ ਨਾਲ ਆਉਣ ਦਾ ਸੱਦਾ ਦਿੱਤਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.