Breaking NewsD5 specialIndiaNewsPoliticsPunjab

ਟਕਸਾਲੀ ਆਗੂ ਦੇ ਘਰ ਪਹੁੰਚੇ Sukhbir Badal, Majithia ਨਾਲ ਵੇਖੋ ਕੀ ਹੋਇਆ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਤੋਂ ਨਾਰਾਜ਼ ਚੱਲ ਰਹੇ ਆਗੂਆਂ ਨੂੰ ਮਨਾਉਣ ਲਈ ਹੁਣ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਗੂਆਂ ਨਾਲ ਮੁਲਾਕਾਤ ਕਰਨੀ ਸ਼ੁਰੂ ਕਰ ਦਿੱਤੀ ਹੈ ਤੇ ਹੁਣ ਸੁਖਬੀਰ ਬਾਦਲ ਨੇ ਮਾਝੇ ਦੇ ਲੀਡਰ ਭਾਈ ਮਨਜੀਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਰੋਸੇ ਦੂਰ ਕੀਤੇ। ਇਸ ਮੌਕੇ ਸੁਖਬੀਰ ਬਾਦਲ ਖੁਦ ਉਨ੍ਹਾਂ ਦੇ ਘਰ ਚੱਲ ਕੇ ਆਏ ਸਨ ਜਦਕਿ ਪਹਿਲਾਂ ਸੁਖਬੀਰ ਨੇ ਇਹ ਗੱਲ ਆਖੀ ਸੀ ਕਿ ਭਾਈ ਮਨਜੀਤ ਸਿੰਘ ਨੇ ਉਨ੍ਹਾਂ ਨੂੰ ਚਾਹ ‘ਤੇ ਬੁਲਾਇਆ ਸੀ। ਇਸ ਮੌਕੇ ਅਕਾਲੀ ਆਗੂ ਭਾਈ ਮਨਜੀਤ ਸਿੰਘ ਨੇ ਵੀ ਸਾਫ ਕਿਹਾ ਕਿ ਉਨ੍ਹਾਂ ਦੇ ਮਨ ਵਿੱਚ ਹੁਣ ਕੋਈ ਨਾਰਾਜ਼ਗੀ ਨਹੀਂ ਹੈ।

Read Also ਸੁਖਬੀਰ ਬਾਦਲ ਦੇ ਅਸਤੀਫ਼ੇ ਦਾ ਚਾਅ, ਟਕਸਾਲੀਆਂ ਨੇ ਕਰਤਾ ਨਵਾਂ ਐਲਾਨ

ਇਸ ਦੇ ਨਾਲ ਹੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਿੱਧੂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਨਵਜੋਤ ਸਿੱਧੂ ਇਸ ਸਾਰੇ ਮਾਮਲੇ ‘ਚ ਸਿਆਸਤ ਕਰ ਰਹੇ ਨੇ ਜਦਕਿ ਪਰਿਵਾਰਾਂ ਵਿੱਚ ਛੋਟੀਆਂ ਛੋਟੀਆਂ ਨਰਾਜਗੀਆਂ ਚੱਲਦੀਆਂ ਰਹਿੰਦੀਆਂ ਹਨ। ਦੱਸ ਦਈਏ ਕਿ ਭਾਈ ਮਨਜੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਅਕਾਲੀ ਦਲ ਤੋਂ ਨਰਾਜ਼ ਸੀ ਤੇ ਉਹ ਬਾਗੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਧੜੇ ਨਾਲ ਚਲੇ ਗਏ ਸਨ ਪਰ ਹੁਣ ਸੁਖਬੀਰ ਬਾਦਲ ਨੇ ਭਾਈ ਮਨਜੀਤ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਰੋਸੇ ਦੂਰ ਕੀਤੇ। ਜਿਸ ਨਾਲ ਉਨ੍ਹਾਂ ਨੇ ਬਾਗੀ ਤੇਵਰ ਵਿਖਾਉਣ ਵਾਲੇ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਇੱਕ ਥੰਮ੍ਹ ਡੇਗ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button