ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਇੱਕ ਵਾਰ ਫਿਰ ਤੋਂ ਵਿਵਾਦ ‘ਚ ਫਸਦੇ ਨਜ਼ਰ ਆ ਰਹੇ ਹਨ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਦੋਸ਼ ਲਾਇਆ ਹੈ ਕਿ ‘ਆਪ’ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ ਲਹਿਰਾਉਣ ਸਮੇਂ ਦੀਪ ਸਿੱਧੂ ਅਤੇ ਹੋਰਾਂ ਨਾਲ ਮੌਜੂਦ ਸਨ।
ਕੇਂਦਰ ਦਾ ਨਵਾਂ ਫ਼ਰਮਾਨ, ਲਿਆਏ ਨਵਾਂ ਕਾਨੂੰਨ | D5 Channel Punjabi
ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਵੀਡੀਓ ਵੀ ਆਪਣੇ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤੀ ਹੈ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਮੰਗਿਆ ਹੈ। ਹਾਲਾਂਕਿ ਮੰਤਰੀ ਵੱਲੋਂ ਇਸ ‘ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
Dear @ArvindKejriwal & @BhagwantMann ji plz clarify if your transport minister @Laljitbhullar is part of hoisting Kesri Nishan Sahib on Red Fort along with Deep Sidhu? If yes how does our Cm call them anti national & keep him minister in his cabinet? I am subject to correction ! pic.twitter.com/Zt3uaJFPsy
— Sukhpal Singh Khaira (@SukhpalKhaira) August 8, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.