ਟਰਾਂਸਪੋਰਟ ਮੰਤਰੀ ਵੱਲੋਂ ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਣ ਵਾਲੇ ਦੋਵੇਂ ਐਡਵਾਂਸ ਬੁੱਕਰ ਨੌਕਰੀ ਤੋਂ ਫ਼ਾਰਗ
ਲਾਲਜੀਤ ਸਿੰਘ ਭੁੱਲਰ ਨੇ ਸਮੂਹ ਐਡਵਾਂਸ ਬੁੱਕਰਾਂ ਵੱਲੋਂ ਪੀ.ਆਰ.ਟੀ.ਸੀ. ਦੇ ਵੱਖ-ਵੱਖ ਡਿਪੂਆਂ ਦੀਆਂ ਬੱਸਾਂ ਦੀ ਬੁਕਿੰਗ ਦਾ ਮਿਲਾਨ ਹਰ ਮਹੀਨੇ ਦੀ 10 ਤਰੀਕ ਨੂੰ ਮੁੱਖ ਦਫ਼ਤਰ ਵਿਖੇ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼
ਬਠਿੰਡਾ ਡਿਪੂ ਤੋਂ 1 ਅਪ੍ਰੈਲ, 2021 ਤੋਂ ਲੈ ਕੇ 20 ਮਈ, 2022 ਤੱਕ ਹੋਈ ਐਡਵਾਂਸ ਟਿਕਟ ਬੁਕਿੰਗ ਦੀ ਘੋਖ ਲਈ ਜਾਂਚ ਟੀਮਾਂ ਤੈਨਾਤ
ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਇੱਥੇ ਦੱਸਿਆ ਕਿ ਟਿਕਟ ਮਸ਼ੀਨਾਂ ਰਾਹੀਂ ਧੋਖਾਧੜੀ ਕਰਕੇ ਪੀ.ਆਰ.ਟੀ.ਸੀ. ਨੂੰ ਖੋਰਾ ਲਾ ਰਹੇ ਬਠਿੰਡਾ ਕਾਊਂਟਰ ਦੇ ਦੋ ਐਡਵਾਂਸ ਬੁੱਕਰਾਂ ਨੂੰ ਨੌਕਰੀ ਤੋਂ ਫ਼ਾਰਗ ਕਰ ਦਿੱਤਾ ਗਿਆ ਹੈ। ਵਿਭਾਗੀ ਜਾਂਚ ਦੌਰਾਨ ਇਕੱਲੇ ਮਈ ਮਹੀਨੇ ਦੇ ਪਹਿਲੇ ਪੰਜ ਦਿਨਾਂ ਦੀ ਪੜਤਾਲ ਵਿੱਚ ਦੋਵੇਂ ਮੁਲਾਜ਼ਮ 3 ਲੱਖ 32 ਹਜ਼ਾਰ 281 ਰੁਪਏ ਦਾ ਚੂਨਾ ਲਾਉਣ ਦੇ ਦੋਸ਼ੀ ਪਾਏ ਗਏ ਸਨ, ਜਿਨ੍ਹਾਂ ਵਿਰੁੱਧ ਬਠਿੰਡਾ ਪੁਲਿਸ ਵੱਲੋਂ ਪੀ.ਆਰ.ਟੀ.ਸੀ. ਦੀਆਂ ਟਿਕਟ ਮਸ਼ੀਨਾਂ ਦੀ ਦੁਰਵਰਤੋਂ ਕਰਨ, ਮਸ਼ੀਨਾਂ ਦੇ ਰਿਕਾਰਡ ਨਾਲ ਛੇੜਛਾੜ ਕਰਨ ਅਤੇ ਸਰਕਾਰੀ ਧਨ ਦੀ ਚੋਰੀ ਕਰਨ ਦੇ ਦੋਸ਼ ਤਹਿਤ ਭਾਰਤੀ ਦੰਡ ਵਿਧਾਨ ਦੀ ਧਾਰਾ 420 ਅਤੇ 409 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਆਹ ਸੁਣ ਲਓ 1984 ਅਟੈਕ ਦਾ ਅੱਖਾਂ ਦੇਖਿਆ ਹਾਲ, ਫੌਜ ਦੀ ਵੱਡੀ ਪਲਾਨਿੰਗ ਹੋ ਗਈ ਸੀ ਫੇਲ | D5 Channel Punjabi
ਮੰਤਰੀ ਨੇ ਦੱਸਿਆ ਕਿ ਐਡਵਾਂਸ ਬੁੱਕਰ ਰਾਮ ਸਿੰਘ ਵਾਸੀ ਪਿੰਡ ਭੈਣੀ (ਜ਼ਿਲ੍ਹਾ ਬਠਿੰਡਾ) ਅਤੇ ਸੁਖਪਾਲ ਸਿੰਘ ਵਾਸੀ ਪਿੰਡ ਪਥਰਾਲਾ (ਜ਼ਿਲ੍ਹਾ ਬਠਿੰਡਾ) ਪੀ.ਆਰ.ਟੀ.ਸੀ. ਵਿੱਚ ਕਮਿਸ਼ਨ ਆਧਾਰ ‘ਤੇ ਬੱਸਾਂ ਦੀ ਬੁਕਿੰਗ ਕਰਦੇ ਸਨ। ਉਨ੍ਹਾਂ ਦੱਸਿਆ ਕਿ ਪੰਜ ਦਿਨਾਂ ਦੇ ਚੈਕ ਕੀਤੇ ਗਏ ਰਿਕਾਰਡ ਅਨੁਸਾਰ ਕੁੱਲ 3,32,281 ਰੁਪਏ ਦੀਆਂ ਟਿਕਟਾਂ ਦੋਵਾਂ ਬੁੱਕਰਾਂ ਵੱਲੋਂ ਸਵਾਰੀਆਂ ਨੂੰ ਜਾਰੀ ਕੀਤੀਆਂ ਗਈਆਂ ਪਰ ਟਿਕਟਾਂ ਦਾ ਬਣਦਾ ਕੈਸ਼ ਬਠਿੰਡਾ ਡਿਪੂ ਵਿੱਚ ਜਮ੍ਹਾਂ ਨਹੀਂ ਕਰਵਾਇਆ ਗਿਆ।
ਮੂਸੇਵਾਲਾ ਤੋਂ ਬਾਅਦ ਬਿਸ਼ਨੋਈ ਦੀ ਇਕ ਹੋਰ ਧਮਕੀ! ਫੇਰ ਲੱਗੂ ਨੰਬਰ | D5 Channel Punjabi
ਮੰਤਰੀ ਨੇ ਦੱਸਿਆ ਕਿ ਦੋਵਾਂ ਐਡਵਾਂਸ ਬੁੱਕਰਾਂ ਵੱਲੋਂ ਬਠਿੰਡਾ ਡਿਪੂ ਤੋਂ ਇਲਾਵਾ ਪੀ.ਆਰ.ਟੀ.ਸੀ. ਦੇ ਹੋਰਨਾਂ ਡਿਪੂਆਂ ਦੀਆਂ ਬੱਸਾਂ ਦੀ ਬੁਕਿੰਗ ਵੀ ਕੀਤੀ ਹੋ ਸਕਦੀ ਹੈ। ਇਸ ਲਈ ਪੀ.ਆਰ.ਟੀ.ਸੀ. ਦੇ ਬਠਿੰਡਾ ਡਿਪੂ ਤੋਂ 1 ਅਪ੍ਰੈਲ, 2021 ਤੋਂ ਲੈ ਕੇ 20 ਮਈ, 2022 ਤੱਕ ਹੋਈ ਐਡਵਾਂਸ ਟਿਕਟ ਬੁਕਿੰਗ ਦੀ ਘੋਖ ਕਰਨ ਲਈ ਜਾਂਚ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ, ਜੋ ਇਹ ਵੀ ਪਤਾ ਲਗਾਉਣਗੀਆਂ ਕਿ ਇਸ ਗ਼ੈਰ-ਕਾਨੂੰਨੀ ਧੰਦੇ ਵਿੱਚ ਕਿਹੜੇ-ਕਿਹੜੇ ਮੁਲਾਜ਼ਮ ਸ਼ਾਮਲ ਹਨ।
ਇਸ ਦੇ ਨਾਲ-ਨਾਲ ਸਮੂਹ ਡਿਪੂਆਂ ਤੋਂ ਵੀ 1 ਅਪ੍ਰੈਲ, 2021 ਤੋਂ 20 ਮਈ, 2022 ਤੱਕ ਦੋਸ਼ੀ ਮੁਲਾਜ਼ਮਾਂ ਦੀਆਂ ਟਿਕਟ ਮਸ਼ੀਨਾਂ ਰਾਹੀਂ ਜਾਰੀ ਕੀਤੀਆਂ ਗਈਆਂ ਟਿਕਟਾਂ ਦਾ ਰਿਕਾਰਡ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਆਦੇਸ਼ਾਂ ‘ਤੇ ਪੀ.ਆਰ.ਟੀ.ਸੀ. ਦੇ ਪਟਿਆਲਾ, ਚੰਡੀਗੜ੍ਹ, ਬਠਿੰਡਾ, ਫ਼ਰੀਦਕੋਟ, ਸੰਗਰੂਰ, ਬਰਨਾਲਾ, ਬੁਢਲਾਡਾ, ਲੁਧਿਆਣਾ ਅਤੇ ਕਪੂਰਥਲਾ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਲਿਖਿਆ ਗਿਆ ਹੈ ਕਿ ਉਹ ਐਡਵਾਂਸ ਬੁਕਿੰਗ ਏਜੰਟਾਂ ਵੱਲੋਂ ਪੀ.ਆਰ.ਟੀ.ਸੀ. ਦੀਆਂ ਬੱਸਾਂ ਦੀ ਕੀਤੀ ਜਾਂਦੀ ਐਡਵਾਂਸ ਬੁਕਿੰਗ ਦਾ ਮਿਲਾਨ ਕਰਨਾ ਯਕੀਨੀ ਬਣਾਉਣ।
ਸਿੱਧੂ ਨੂੰ ਆਪਣੇ ਕ+ਤਲ ਦਾ ਪਹਿਲਾਂ ਹੀ ਲੱਗ ਗਿਆ ਸੀ ਪਤਾ!, ਅਮਰੀਕਾ ਤੋਂ ਮੰਗੀ ਸੀ ਆਹ ਚੀਜ਼
ਇਸੇ ਤਰ੍ਹਾਂ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਮੁੱਖ ਦਫ਼ਤਰ ਪੱਧਰ ‘ਤੇ ਆਪਰੇਸ਼ਨ ਸਾਖਾ ਵਿਖੇ ਵੀ ਐਡਵਾਂਸ ਬੁੱਕਰਾਂ ਵੱਲੋਂ ਪੀ.ਆਰ.ਟੀ.ਸੀ. ਦੇ ਵੱਖ-ਵੱਖ ਡਿਪੂਆਂ ਦੀਆਂ ਬੱਸਾਂ ਦੀ ਕੀਤੀ ਗਈ ਬੁਕਿੰਗ ਦਾ ਮਿਲਾਨ ਹਰ ਮਹੀਨੇ ਦੀ 10 ਤਰੀਕ ਨੂੰ ਕਰਨਾ ਯਕੀਨੀ ਬਣਾਇਆ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.