Breaking NewsD5 specialNewsPunjab

ਟਰੱਕ ਨਾਲ ਟਕਰਾਈ ਧਰਨੇ ਤੋਂ ਵਾਪਸ ਆ ਰਹੀ ਟਰੈਕਟਰ – ਟ੍ਰਾਲੀ, 2 ਕਿਸਾਨਾਂ ਦੀ ਮੌਤ

ਪਟਿਆਲਾ : ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਮੰਗਲਵਾਰ ਨੂੰ 20ਵੇਂ ਦਿਨ ਵੀ ਜਾਰੀ ਹੈ। ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਅੜੇ ਕਿਸਾਨ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੀਮਾਵਾਂ ‘ਤੇ ਡੇਰਾ ਲਾਈ ਬੈਠੇ ਹਨ। ਉਥੇ ਹੀ ਕਿਸਾਨ ਅੰਦੋਲਨ ਦੇ ਵਿੱਚ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਧਰਨੇ ਤੋਂ ਵਾਪਸ ਆ ਰਹੇ ਪਟਿਆਲਾ ਜਿਲ੍ਹੇ ਦੇ ਪਿੰਡ ਸਫੇੜਾ ਦੇ 2 ਕਿਸਾਨਾਂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ।

ਕਿਸਾਨ ਅੰਦੋਲਨ ਬਾਰੇ ਕਾਂਗਰਸੀ ਵਿਧਾਇਕ ਦਾ ਵੱਡਾ ਬਿਆਨ

ਜਾਣਕਾਰੀ ਮੁਤਾਬਕ ਬੀਤੀ ਰਾਤ ਦੋਵੇਂ ਕਿਸਾਨ ਦਿੱਲੀ ਧਰਨੇ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਹਰਿਆਣਾ ਦੇ ਤਰਾਵੜੀ ਦੇ ਨਜਦੀਕ ਇੱਕ ਟਰੱਕ ਨੇ ਟਰੈਕਟਰ – ਟ੍ਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਟਰੈਕਟਰ – ਟ੍ਰਾਲੀ ਪਲਟ ਗਏ । ਇਸ ਹਾਦਸੇ ‘ਚ ਲਾਭ ਸਿੰਘ ਅਤੇ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਕਈ ਕਿਸਾਨ ਜਖਮੀ ਹੋ ਗਏ। ਇਹਨਾਂ ਵਿਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਨੂੰ ਇਲਾਜ਼ ਲਈ ਪਟਿਆਲਾ ਦੇ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button