Breaking NewsD5 specialIndiaNewsTop News

ਟਿੱਕਰੀ ਬਾਰਡਰ ‘ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਦੀ ਮੌਤ, 2 ਜ਼ਖ਼ਮੀ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਕੇਂਦਰੀ ਮੰਤਰੀ ਦੇ ਬੇਟੇ ਵੱਲੋਂ ਆਪਣੀ ਗੱਡੀ ਹੇਠ ਦਰੜ ਕੇ 4 ਕਿਸਾਨਾਂ ਨੂੰ ਸ਼ਹੀਦ ਕਰਨ ਦਾ ਮਾਮਲਾ ਅਜੇ ਠੰਡਾ ਵੀ ਨਹੀਂ ਹੋਇਆ ਸੀ ਕਿ ਦਿੱਲੀ ਦੇ ਟਿਕਰੀ ਬਾਰਡਰ ਮੋਰਚੇ ਤੇ ਇੱਕ ਟਿੱਪਰ ਦੇ ਕੁਚਲਣ ਨਾਲ ਤਿੰਨ ਕਿਸਾਨ ਔਰਤਾਂ ਦੀ ਦਰਦਨਾਕ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬਹਾਦੁਰਗੜ੍ਹ ਦੇ ਫਲਾਈਓਵਰ ਹੇਠਾਂ ਝੱਜਰ ਰੋਡ ‘ਤੇ ਵਾਪਰੀ। ਜਿੱਥੇ ਡਿਵਾਈਡਰ ‘ਤੇ ਬੈਠੀਆਂ ਕਿਸਾਨ ਬੀਬੀਆਂ ਉੱਪਰ ਟਰੱਕ ਚੜ੍ਹ ਗਿਆ। ਇਸ ਹਾਦਸੇ ਦੌਰਾਨ 3 ਬਜ਼ੁਰਗ ਬੀਬੀਆਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਬੀਬੀਆਂ ਘਰ ਜਾਣ ਲਈ ਆਟੋ ਦਾ ਇੰਤਜ਼ਾਰ ਕਰ ਰਹੀਆਂ ਸਨ। ਇਸ ਦੌਰਾਨ ਮੌਕੇ ‘ਤੇ 2 ਕਿਸਾਨ ਬੀਬੀਆਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਨੇ ਹਸਪਤਾਲ ‘ਚ ਦਮ ਤੋੜ ਦਿੱਤਾ।

ਕਿਸਾਨ ਵਿੰਗ ਦੇ ਪ੍ਰਧਾਨ ਨੇ ਹਿਲਾਤੀ ਬੀਜੇਪੀ, ਖੇਤੀ ਕਾਨੂੰਨਾਂ ‘ਤੇ ਵੱਡਾ ਬਿਆਨ D5 Channel Punjabi

ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀਆਂ ਰਹਿਣ ਵਾਲੀਆਂ ਸਨ ਬੀਬੀਆਂ
ਸਾਰੀਆਂ ਬੀਬੀਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾ ਦਿਆਲੂ ਵਾਲੇ ਦੀਆਂ ਵਸਨੀਕ ਹਨ। ਇਹ ਕਈ ਦਿਨਾਂ ਤੋਂ ਦਿੱਲੀ ਦੇ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਲਈ ਗਈਆ ਹੋਈਆਂ ਸਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮ੍ਰਿਤਕ ਬੀਬੀਆਂ ਵਿਚ ਅਮਰਜੀਤ ਕੌਰ (58) ਪਤਨੀ ਹਰਜੀਤ ਸਿੰਘ, ਗੁਰਮੇਲ ਕੌਰ (60) ਪਤਨੀ ਭੋਲਾ ਸਿੰਘ ਅਤੇ ਛਿੰਦਰ ਕੌਰ (61) ਪਤਨੀ ਭਾਨ ਸਿੰਘ ਸ਼ਾਮਲ ਹਨ।

Khabran Da Sira🔴LIVE : ਟਿਕੈਤ ਦਾ ਕੇਂਦਰ ਨੂੰ ਚੈਲੇਂਜ, ਕਾਨੂੰਨ ਹੋਣਗੇ ਰੱਦ, ਸੁਪਰੀਮ ਕੋਰਟ ’ਚ ਮੋਦੀ ਦੀ ਖਿਚਾਈ !

ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚ ਗੁਰਮੇਲ ਕੌਰ ਪਤਨੀ ਮੇਹਰ ਸਿੰਘ ਅਤੇ ਹਰਜੀਤ ਕੌਰ ਪਤਨੀ ਗੁਰਤੇਜ ਸਿੰਘ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਪਤਾ ਲੱਗਿਆ ਹੈ ਕਿ ਇਹ ਬੀਬੀਆਂ ਦਿੱਲੀ ਤੋਂ ਬਹਾਦੁਰਗੜ੍ਹ ਹੋ ਕੇ ਪੰਜਾਬ ਪਰਤਣ ਲਈ ਆਟੋ ਰਿਕਸ਼ਾ ਦੀ ਉਡੀਕ ਕਰ ਰਹੀਆਂ ਸਨ ਕਿ ਅਚਾਨਕ ਇੱਕ ਟਰੱਕ ਨੇ ਬੇਕਾਬੂ ਹੋ ਕੇ ਇਨ੍ਹਾਂ ਨੂੰ ਦਰੜ ਦਿੱਤਾ। ਟਰੱਕ ਚਾਲਕ ਮੌਕੇ ‘ਤੇ ਦੌੜ ਗਿਆ ਅਤੇ ਪੁਲਸ ਨੇ ਆ ਕੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button