Breaking NewsD5 specialNewsPoliticsPunjab

‘ਟਿੱਡੀ ਦਲ ਨਾਲ ਲੜਨ ਲਈ ਸਰਕਾਰ ਤੇ ਪ੍ਰਸ਼ਾਸਨ ਤਿਆਰ, ਨੁਕਸਾਨੀ ਫਸਲਾਂ ਦਾ ਮਿਲੇਗਾ ਮੁਆਵਜ਼ਾ’

ਫਾਜ਼ਿਲਕਾ: ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ ‘ਚ ਹੋਏ ਪਾਕਿਸਤਾਨ ਦੇ ਵੱਲੋਂ ਟਿੱਡੀ ਦਲ ਦੇ ਅਟੈਕ ਤੋਂ ਬਾਅਦ ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਘੁਬਾਇਆ ਨੇ ਦਾਅਵਾ ਕੀਤਾ ਹੈ ਕਿ ਪ੍ਰਭਾਵਿਤ ਫਸਲਾਂ ਦਾ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਫਾਜ਼ਿਲਕਾ ਦੇ ਸਰਹੱਦੀ ਇਲਾਕਿਆਂ ‘ਚ ਟਿੱਡੀ ਦਲ ਦੇ ਕਹਿਰ ਦੀ ਤਸਵੀਰ ਸਾਹਮਣੇ ਆਈ ਹੈ। ਪਾਕਿਸਤਾਨ ਦੇ ਵੱਲੋਂ ਅਚਾਨਕ ਲੱਖਾਂ ਦੀ ਤਾਦਾਦ ‘ਚ ਟਿੱਡੀ ਦਲ ਨੇ ਬੀਤੇ ਦਿਨ ਭਾਰਤ ‘ਚ ਦਸਤਕ ਦਿੱਤੀ।

ਨਈਂ ਰੀਸਾਂ ਗੋਰਿਆਂ ਦੀਆਂ, ਕਰੋਨਾ ਦੇ ਸੰਕਟ ‘ਚ ਕੀਤਾ ਅਜਿਹਾ ਕੰਮ, VIDEO ਦੇਖ ਤੁਸੀਂ ਵੀ ਹੋ ਜਾਓਗੇ ਗੋਰਿਆਂ ਦੇ FAN

ਜਿਸ ਤੋਂ ਬਾਅਦ ਕਿਸਾਨਾਂ ਨੂੰ ਆਪਣੀ ਕਪਾਸ ਦੀ ਫਸਲ ਦੀ ਚਿੰਤਾ ਸਤਾਉਣ ਲੱਗੀ ਹੈ। ਹਾਲਾਂਕਿ ਮੌਕੇ ‘ਤੇ ਪ੍ਰਸ਼ਾਸਨ ਨੇ ਇਨ੍ਹਾਂ ਹਾਲਾਤਾਂ ‘ਤੇ ਕਾਬੂ ਪਾ ਲਿਆ। ਸਰਕਾਰ ਦੀਆਂ ਕੋਸ਼ਿਸ਼ਾਂ ‘ਤੇ ਬੋਲਦੇ ਹੋਏ ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਇੱਕ ਵਾਰ ਹਾਲਤ ‘ਤੇ ਕਾਬੂ ਪਾ ਲਿਆ ਗਿਆ ਹੈ ਪਰ ਫਿਰ ਵੀ ਪ੍ਰਸ਼ਾਸਨ ਅਤੇ ਸਰਕਾਰ ਇਸਦੇ ਨਾਲ ਨਿੱਬੜਨ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ ਅਤੇ ਸਾਰੇ ਪ੍ਰਬੰਧ ਕਰ ਲਏ ਗਏ ਹਨ। ਘੁਬਾਇਆ ਨੇ ਦਾਅਵਾ ਕੀਤਾ ਕਿ ਜੇਕਰ ਇਸ ਨਾਲ ਕਿਸੇ ਕਿਸਾਨ ਦੀ ਫਸਲ ਦਾ ਨੁਕਸਾਨ ਹੁੰਦਾ ਹੈ ਤਾਂ ਉਸਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button