Breaking NewsD5 specialInternationalNewsTop News

ਟੀਕਾ ਲਗਵਾਓ, ਮੁਫਤ ਬੀਅਰ ਪਾਓ : ਟੀਕਾਕਰਣ ਦੀ ਰਫ਼ਤਾਰ ਵਧਾਉਣ ਲਈ ਬਾਈਡਨ ਸਰਕਾਰ ਨੇ ਦਿੱਤਾ ਆਫ਼ਰ

ਵਾਸ਼ਿੰਗਟਨ : ਦੁਨੀਆ ਭਰ ‘ਚ ਪੈਰ ਪਸਾਰ ਚੁੱਕੀ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਟੀਕਾਕਰਣ ਮੁਹਿੰਮ ਤੇਜ਼ੀ ਨਾਲ ਜਾਰੀ ਹੈ। ਜਿਨ੍ਹਾਂ ਦੇਸ਼ਾਂ ‘ਚ ਟੀਕਾਕਰਣ ਜਿੰਨੀ ਤੇਜ਼ੀ ਨਾਲ ਹੋ ਰਿਹਾ, ਉੱਥੇ ਹਾਲਾਤ ਓਨੀ ਹੀ ਤੇਜ਼ੀ ਨਾਲ ਇੱਕੋ ਜਿਹੇ ਹੁੰਦੇ ਜਾ ਰਹੇ ਹਨ। ਅਜਿਹੇ ਦੇਸ਼ਾਂ ‘ਚ ਇਜ਼ਰਾਇਲ, ਬ੍ਰਿਟੇਨ ਅਤੇ ਅਮਰੀਕਾ ਸ਼ਾਮਿਲ ਹਨ। ਇਸ ਲਈ ਟੀਕਾਕਰਣ ਨੂੰ ਪ੍ਰੋਤਸਾਹਿਤ ਕਰਨ ਲਈ ਹੁਣ ਆਕਰਸ਼ਕ ਆਫਰ ਵੀ ਦਿੱਤੇ ਜਾ ਰਹੇ ਹਨ। ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਅਮਰੀਕਾ ਟੀਕਾਕਰਣ ਨੂੰ ਪ੍ਰੋਤਸਾਹਿਤ ਕਰਨ ਲਈ ਮੁਫ਼ਤ ਬੀਅਰ ਦਾ ਆਫਰ ਦੇ ਰਿਹਾ ਹੈ। ਵ੍ਹਾਈਟ ਹਾਊਸ ਨੇ ਕਿਹਾ ਕਿ ਵੈਕਸੀਨ ਲਗਵਾਉਣ ਦੇ ਬਦਲੇ ਲੋਕਾਂ ਨੂੰ ਮੁਫ਼ਤ ਬੀਅਰ ਦਿੱਤੀ ਜਾਵੇਗੀ। ਵ੍ਹਾਈਟ ਹਾਊਸ ਨੇ ਬੀਅਰ ਬਣਾਉਣ ਵਾਲੀ ਕੰਪਨੀ Anheuser-Busch ਨਾਲ ਮਿਲ ਕੇ ਇਹ ਪਹਿਲੀ ਸ਼ੁਰੂਆਤ ਕੀਤੀ ਹੈ।

ਵਕੀਲ ਨੇ ਕੈਪਟਨ ਸਰਕਾਰ ਦੀ ਖੋਲ੍ਹੀ ਪੋਲ ! ਸਾਰੇ ਸਬੂਤ ਕਰ ਲਏ ਇਕੱਠੇ ! ਕੀਤੇ ਵੱਡੇ ਖੁਲਾਸੇ !

ਮੰਥ ਆਫ ਐਕਸ਼ਨ ਦਾ ਪਲਾਨ
ਅਮਰੀਕਾ ‘ਚ ਰਾਸ਼ਟਰਪਤੀ ਜੋਅ ਬਾਈਡਨ ਨੇ ‘ਮੰਥ ਆਫ ਐਕਸ਼ਨ’ ਦਾ ਐਲਾਨ ਕੀਤਾ ਹੈ। ਇਸ ਰਾਹੀਂ ਅਮਰੀਕੀ ਸਰਕਾਰ 4 ਜੁਲਾਈ ਤੋਂ ਪਹਿਲਾਂ ਜ਼ਿਆਦਾ ਤੋਂ ਜ਼ਿਆਦਾ ਨਾਗਰਿਕਾਂ ਨੂੰ ਵੈਕਸੀਨ ਲਗਵਾਉਣਾ ਚਾਹੁੰਦੀ ਹੈ। ਰਾਸ਼ਟਰਪਤੀ ਜੋਅ ਬਾਇਡਨ ਚਾਹੁੰਦੇ ਹਨ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਦੇਸ਼ ਦੀ 70 ਫੀਸਦੀ ਆਬਾਦੀ ਨੂੰ ਘੱਟ-ਘਟੋਂ ਵੈਕਸੀਨ ਦੀ ਪਹਿਲੀ ਖੁਰਾਕ ਲੱਗ ਜਾਵੇ। ਅਮਰੀਕਾ ਦੀ 62.8 ਫੀਸਦੀ ਵਿਅਸਕ ਆਬਾਦੀ ਨੂੰ ਟੀਕੇ ਦੀ ਘੱਟ ਤੋਂ ਘੱਟ ਇਕ ਖੁਰਾਕ ਲੱਗ ਗਈ ਹੈ। 13.36 ਕਰੋੜ ਲੋਕਾਂ ਨੂੰ ਵੈਕਸੀਨ ਦੇ ਦੋਵਾਂ ਡੋਜ਼ ਲੱਗ ਚੁੱਕੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button