
ਭਾਰਤ ਤੇ ਜ਼ਿੰਬਾਬਵੇ ਵਿਚਾਲੇ ਤਿੰਨ ਮੈਚਾਂ ਦੀ ਟੀ20 ਸੀਰੀਜ਼ ਦਾ ਪਹਿਲਾ ਮੈਚ ਅੱਜ ਹਰਾਰੇ ਦੇ ਸਪੋਰਟਸ ਕਲੱਬ ਵਿਖੇ ਖੇਡਿਆ ਗਿਆ, ਜਿਸ ਵਿਚ ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਜ਼ਿੰਬਾਬਵੇ ਨੇ 20 ਓਵਰਾਂ ‘ਚ 7 ਵਿਕਟਾਂ ਗੁਆ ਕੇ 125 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 126 ਦੌੜਾਂ ਦਾ ਟੀਚਾ ਦਿੱਤਾ। ਜ਼ਿੰਬਾਬਵੇ ਲਈ ਵੇਸਲੀ ਮਧੇਵੇਰਾ ਨੇ 39 ਦੌੜਾਂ, ਰਿਆਨ ਬਰਲ ਨੇ 26 ਦੌੜਾਂ ਤੇ ਤਾਦੀਵਿਨਾਸ਼ੇ ਮਾਰੂਮਾਨੀ ਨੇ 27 ਦੌੜਾਂ ਬਣਾਈਆਂ।
ਭਾਰਤ ਲਈ ਮਯੰਕ ਯਾਦਵ ਨੇ 2, ਪ੍ਰਿੰਸ ਯਾਦਵ ਨੇ 2, ਸ਼ਿਵਮ ਦੂਬੇ ਅਤੇ ਰਵੀ ਬਿਸ਼ਨੋਈ ਨੇ 1-1 ਵਿਕਟਾਂ ਲਈਆਂ।
ਟੀਮ ਇੰਡੀਆ ਨੇ 126 ਦੌੜਾਂ ਦਾ ਟੀਚਾ 13.2 ਓਵਰਾਂ ਵਿਚ ਤਿੰਨ ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਇਹ ਸ਼੍ਰੇਅਸ ਅਈਅਰ ਦੀ ਕਪਤਾਨ ਵਜੋਂ ਪਹਿਲੀ ਜਿੱਤ ਹੈ। ਵੈਭਵ ਸੂਰਿਆਵੰਸ਼ੀ ਨੇ 18 ਗੇਂਦਾਂ ‘ਤੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ ਤੇ 19ਵੀਂ ਗੇਂਦ ‘ਤੇ ਆਊਟ ਹੋ ਗਿਆ। ਉਸਦੀ ਪਾਰੀ ਵਿਚ ਚਾਰ ਚੌਕੇ ਅਤੇ ਚਾਰ ਛੱਕੇ ਸ਼ਾਮਲ ਸਨ। ਉਸਦਾ ਸਟ੍ਰਾਈਕ ਰੇਟ 263.15 ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




