Breaking NewsD5 specialNewsPunjabSportsTop News

ਟੋਕੀਓ ਉਲੰਪਿਕ ‘ਚ ਭਾਗ ਲੈਣ ਵਾਲੇ ਪੰਜਾਬ ਦੇ ਖਿਡਾਰੀਆਂ ਨਾਲ ਖੇਡ ਮੰਤਰੀ 18 ਨੂੰ ਹੋਣਗੇ ਰੂ-ਬਰੂ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਟੋਕੀਓ ਉਲੰਪਿਕਸ ‘ਚ ਭਾਗ ਲੈਣ ਜਾ ਰਹੇ ਸੂਬੇ ਦੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ 18 ਜੂਨ, 2021 ਨੂੰ ਉਨਾਂ ਨਾਲ ਰੂ-ਬਰੂ ਪ੍ਰੋਗਰਾਮ ਉਲੀਕਿਆ ਹੈ, ਜਿਸ ਦੀ ਪ੍ਰਧਾਨਗੀ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਕਰਨਗੇ। ਵਿਭਾਗ ਦੇ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਹ ਸਮਾਗਮ ਵਰਚੂਅਲ ਤੌਰ ਉਤੇ ਕਰਵਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਸਮਾਗਮ ਵਿੱਚ ਚੰਡੀਗੜ੍ਹ ਸਮੇਤ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਤੋਂ ਉਲੰਪਿਕਸ ਲਈ ਕੁਆਲੀਫਾਈ ਕਰ ਚੁੱਕੇ 25 ਖਿਡਾਰੀ ਅਤੇ ਉਨਾਂ ਦੇ ਮਾਪੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਣਗੇ।

🔴LIVE | ਅੱਕੇ ਕਿਸਾਨਾਂ ਦਾ ਵੱਡਾ ਐਲਾਨ! ਅੰਦੋਲਨ ‘ਚ ਨਵਾਂ ਮੋੜ!ਕਸੂਤਾ ਫਸਿਆ ਰਵਨੀਤ ਬਿੱਟੂ !ਕੈਪਟਨ ਨੇ ਸੱਦੀ ਮੀਟਿੰਗ!

ਸ੍ਰੀ ਖਰਬੰਦਾ ਨੇ ਦੱਸਿਆ ਕਿ ਰਾਜ ਭਰ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਦਫ਼ਤਰਾਂ ਵਿੱਚ ਵੀਡੀਓ ਕਾਨਫਰੰਸਿੰਗ ਲਈ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲਾ ਖੇਡ ਅਫ਼ਸਰਾਂ ਨੂੰ ਪਹਿਲਾਂ ਹੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਉਲੰਪਿਕਸ ਕੁਆਲੀਫਾਈ ਕਰ ਚੁੱਕੇ ਖਿਡਾਰੀਆਂ ਨੂੰ ਇਸ ਵਿਸ਼ਵ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆਂ ਵਿੱਚ ਕੋਈ ਘਾਟ ਨਾ ਆਉਣ ਦੇਣ ਅਤੇ ਲੋੜ ਪੈਣ ਉਤੇ ਮੁੱਖ ਦਫ਼ਤਰ ਨੂੰ ਜਾਣਕਾਰੀ ਦੇ ਕੇ ਖਿਡਾਰੀਆਂ ਨੂੰ ਤੁਰੰਤ ਮਦਦ ਮੁਹੱਈਆ ਕਰਵਾਉਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button