Breaking NewsD5 specialNewsPress ReleasePunjab

ਟੋਕੀਓ ਓਲੰਪਿਕ ਵਿੱਚੋਂ ਕਾਂਸੀ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਵਰਿੰਦਰ ਕੁਮਾਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਬੀਬੀ ਜਗੀਰ ਕੌਰ ਨੇ ਪੰਜ ਲੱਖ ਰੁਪਏ ਦੀ ਸਨਮਾਨਿਤ ਰਾਸ਼ੀ ਦਾ ਚੈੱਕ ਦਿੱਤਾ
ਅੰਮ੍ਰਿਤਸਰ:ਟੋਕੀਓ ਓਲੰਪਿਕ ਵਿੱਚੋਂ ਕਾਂਸੀ ਤਗਮਾ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਵਰਿੰਦਰ ਕੁਮਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਲੱਖ ਰੁਪਏ ਦੀ ਸਨਮਾਨਿਤ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਇਹ ਚੈੱਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਵਰਿੰਦਰ ਕੁਮਾਰ ਨੂੰ ਦਿੱਤਾ। ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਟੀਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਵਿਸ਼ੇਸ਼ ਸਮਾਗਮ ਕਰਕੇ ਇੱਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਸੀ, ਜਿਸ ਦੌਰਾਨ ਹਰ ਖਿਡਾਰੀ ਨੂੰ ਪੰਜ-ਪੰਜ ਲੱਖ ਰੁਪਏ ਦਿੱਤੇ ਗਏ ਸਨ। ਸ੍ਰੀ ਵਰਿੰਦਰ ਕੁਮਾਰ ਜੋ ਉਸ ਸਮੇਂ ਨਹੀਂ ਪੁੱਜ ਸਕੇ ਸਨ, ਨੂੰ ਅੱਜ ਸਨਮਾਨਿਤ ਰਾਸ਼ੀ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਪ੍ਰਦਰਸ਼ਨ ਨਾਲ ਪੂਰੇ ਦੇਸ਼ ਵਾਸੀਆਂ ਦਾ ਮਾਣ ਵਧਿਆ ਹੈ।

ਸਿੱਧੂ ਦੇ ਅਸਤੀਫੇ ‘ਤੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ || D5 Channel Punjabi

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਕੁਲਦੀਪ ਸਿੰਘ ਨੱਸੂਪੁਰ, ਸ. ਜੋਧ ਸਿੰਘ ਸਮਰਾ, ਸ. ਸੁਖਵਰਸ਼ ਸਿੰਘ ਪੰਨੂੰ, ਸ. ਸੁੱਖਾ ਸਿੰਘ, ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵੀ.ਸੀ. ਡਾ. ਦਲਜੀਤ ਸਿੰਘ ਸੰਧੂ, ਡਾਇਰੈਕਟਰ ਪ੍ਰਿੰਸੀਪਲ ਡਾ. ਮਨਜੀਤ ਸਿੰਘ ਉਪਲ, ਐਡੀਸ਼ਨਲ ਸਕੱਤਰ ਅਤੇ ਡੀਨ ਡਾ. ਏ.ਪੀ.ਸਿੰਘ, ਡੀਨ ਅਕੈਡਮਿਕ ਡਾ. ਸ਼ੌਕੀਨ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਓਐਸਡੀ. ਡਾ. ਸੁਖਬੀਰ ਸਿੰਘ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button