ਟੋਕੀਓ ਪੈਰਾਲੰਪਿਕਸ : ਸਿੰਘਰਾਜ ਅਡਾਨਾ ਨੇ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ‘ਚ ਜਿੱਤਿਆ ਕਾਂਸੀ ਦਾ ਤਗਮਾ

ਨਵੀਂ ਦਿੱਲੀ : ਟੋਕੀਓ ਪੈਰਾਲੰਪਿਕਸ ਵਿੱਚ ਭਾਰਤ ਦੇ ਖਾਤੇ ‘ਚ ਇੱਕ ਹੋਰ ਤਗਮਾ ਜੁੜ ਗਿਆ ਹੈ। ਭਾਰਤ ਦੇ ਸਿੰਘਰਾਜ ਅਡਾਨਾ ਨੇ ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ SH1 ਫਾਈਨਲ ‘ਚ ਕਾਂਸੀ ਦਾ ਤਗਮਾ ਜਿੱਤਿਆ ਹੈ। ਅਡਾਨਾ ਕੁੱਲ 216.8 ਅੰਕਾਂ ਨਾਲ ਤੀਜੇ ਸਥਾਨ ‘ਤੇ ਰਹੇ। ਉਨ੍ਹਾਂ ਨੇ ਛੇਵੇਂ ਸਥਾਨ ‘ਤੇ ਰਹਿ ਕੇ ਅੱਠ ਨਿਸ਼ਾਨੇਬਾਜ਼ਾਂ ਦੇ ਫਾਈਨਲ ‘ਚ ਜਗ੍ਹਾ ਬਣਾਈ ਸੀ।
Farmers Protest ਹੁਣ ਫਸਿਆ SDM, ਕਿਸਾਨਾਂ ਨੇ ਰੱਖਤੀ ਨਵੀਂ ਮੰਗ, ਸਰਕਾਰ ਨੂੰ ਦਿੱਤੀ ਚੇਤਾਵਨੀ D5 Channel Punjabi
ਪੀਐਮ ਮੋਦੀ ਨੇ ਦਿੱਤੀ ਵਧਾਈ
ਪੀਐਮ ਮੋਦੀ ਨੇ ਵੀ ਟਵੀਟ ਕੀਤਾ ਅਤੇ ਲਿਖਿਆ, ‘ਸਿੰਘਰਾਜ ਅਡਾਨਾ ਦਾ ਬੇਮਿਸਾਲ ਪ੍ਰਦਰਸ਼ਨ! ਭਾਰਤ ਦੇ ਪ੍ਰਤਿਭਾਸ਼ਾਲੀ ਨਿਸ਼ਾਨੇਬਾਜ਼ ਨੇ ਕਾਂਸੀ ਦਾ ਤਗਮਾ ਜਿੱਤਿਆ। ਉਨ੍ਹਾਂ ਨੇ ਸਖਤ ਮਿਹਨਤ ਕੀਤੀ ਹੈ ਅਤੇ ਸਫਲਤਾ ਪ੍ਰਾਪਤ ਕੀਤੀ ਹੈ। ਉਹਨਾਂ ਨੂੰ ਵਧਾਈ ਅਤੇ ਉਨ੍ਹਾਂ ਦੇ ਅਗਲੇ ਯਤਨਾਂ ਲਈ ਸ਼ੁਭਕਾਮਨਾਵਾਂ।
Exceptional performance by Singhraj Adhana! India’s talented shooter brings home the coveted Bronze Medal. He has worked tremendously hard and achieved remarkable successes. Congratulations to him and best wishes for the endeavours ahead. #Paralympics #Praise4Para pic.twitter.com/l49vgiJ9Ax
— Narendra Modi (@narendramodi) August 31, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.