Breaking NewsInternationalNews

ਟੋਰਾਂਟੋ ਹਵਾਈ ਅੱਡੇ ‘ਤੇ ਲੱਗੀ ਅੱਗ, ਅਮਰੀਕਾ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ

ਟੋਰਾਂਟੋ: ਐਤਵਾਰ ਸ਼ਾਮ ਨੂੰ ਟੋਰਾਂਟੋ ਦੇ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਉੱਤੇ ਲੱਗੀ ਅੱਗ ਕਾਰਨ ਕੁੱਝ ਯਾਤਰੀਆਂ ਨੂੰ ਏਅਰਪੋਰਟ ਤੋਂ ਬਾਹਰ ਕਰਨਾ ਪਿਆ ਤੇ ਕੁਝ ਉਡਾਣਾਂ ਨੂੰ ਰੱਦ ਵੀ ਕਰ ਦਿੱਤਾ ਗਿਆ। ਪੀਲ ਰੀਜਨਲ ਪੁਲਿਸ ਨੇ ਰਾਤੀਂ 7:30 ਵਜੇ ਟਵਿੱਟਰ ਉੱਤੇ ਲਿਖਿਆ ਕਿ ਅੱਗ ਤੋਂ ਬਾਅਦ ਉਨ੍ਹਾਂ ਨੂੰ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ। ਇਹ ਵੀ ਦੱਸਿਆ ਗਿਆ ਕਿ ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ।

Read Also ਕੈਨੇਡਾ ਤੇ ਅਮਰੀਕਾ ਨੇ ਘੜੀਆਂ ਨੂੰ ਸਰਕਾਇਆ ਇਕ ਘੰਟਾ ਅੱਗੇ

ਪੁਲਿਸ ਨੇ ਦੱਸਿਆ ਕਿ ਅੱਗ ਉੱਤੇ ਕਾਬੂ ਪਾਏ ਜਾਣ ਤੋਂ ਬਾਅਦ ਵੀ ਭਾਰੀ ਮਾਤਰਾ ਵਿੱਚ ਪਾਣੀ ਤੇ ਧੂੰਆਂ ਏਅਰਪੋਰਟ ਉੱਤੇ ਨਜ਼ਰ ਆ ਰਿਹਾ ਸੀ। ਉਨ੍ਹਾਂ ਨੇ ਕਿਹਾ ਕਿ ਅਸੀਂ ਏਅਰਪੋਰਟ ‘ਤੇ ਆਉਣ ਤੋਂ ਪਹਿਲਾਂ ਲੋਕਾਂ ਨੂੰ ਆਪਣੀ ਫਲਾਈਟ ਦਾ ਸਟੇਟਸ ਵੇਖਣ ਲਈ ਹੱਲਾਸ਼ੇਰੀ ਦੇ ਰਹੇ ਹਾਂ। ਪੀਅਰਸਨ ਏਅਰਪੋਰਟ ਵੱਲੋਂ ਵੀ ਟਵਿੱਟਰ ਉੱਤੇ ਇਹ ਜਾਣਕਾਰੀ ਦਿੱਤੀ ਗਈ ਕਿ ਟਰਮੀਨਲ 1 ‘ਤੇ ਅੱਗ ਲੱਗ ਜਾਣ ਕਾਰਨ ਇੰਟਰਨੈਸ਼ਨਲ ਤੇ ਟਰਾਂਸਬਾਰਡਰ ਸਕਰੀਨਿੰਗ ਬੰਦ ਕਰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button