Breaking NewsD5 specialNewsPunjabUncategorized

ਟੋਲ ਪਲਾਜ਼ਾ ਧਰਨੇ ‘ਤੇ ਬੈਠੀ ਬਜ਼ੁਰਗ ਮਹਿਲਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਭਵਾਨੀਗੜ੍ਹ : ਪੰਜਾਬ ਦੇ ਕਿਸਾਨ ਖੇਤੀ ਕਾਨੂਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਹੱਦਾਂ ‘ਤੇ ਡਟੇ ਹੋਏ ਹਨ। ਉਥੇ ਹੀ ਪੰਜਾਬ ‘ਚ ਵੀ ਬਹੁਤ ਸਾਰੇ ਕਿਸਾਨ ਟੋਲ ਪਲਾਜ਼ਿਆਂ ਅਤੇ ਕਈ ਹੋਰ ਥਾਵਾਂ ‘ਤੇ ਧਰਨਾ ਲਗਾ ਕੇ ਬੈਠੇ ਹਨ ਪਰ ਭਾਰਤ ਬੰਦ ਦੇ ਦੌਰਾਨ ਭਵਾਨੀਗੜ੍ਹ ਦੇ ਨਜ਼ਦੀਕ ਕਾਲਾਝਾੜ ਟੋਲ ਪਲਾਜ਼ਾ ‘ਤੇ ਚੱਲ ਰਹੇ ਧਰਨੇ ‘ਚ ਸ਼ਾਮਿਲ ਇੱਕ ਬਜ਼ੁਰਗ ਔਰਤ ਜਿਸਦੀ ਉਮਰ ਕਰੀਬ 70 ਸਾਲ ਦੱਸੀ ਜਾ ਰਹੀ ਹੈ, ਉਨ੍ਹਾਂ ਦੀ ਮੌਤ ਹੋ ਗਈ ਹੈ।

🔴LIVE|| ਭਾਰਤ ਬੰਦ ਵਾਲੇ ਦਿਨ ਕਿਸਾਨਾਂ ਨੇ ਕਰਤਾ ਕਾਂਡ, ਕੇਂਦਰ ਨੇ ਮੰਨੀ ਹਾਰ?ਕਰਨਗੇ ਰੱਦ ?

ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਔਰਤ ਦੀ ਦਿਲ ਦਾ ਦੌਰਾ ਪੈਣ ਦੇ ਕਾਰਨ ਮੌਤ ਹੋਈ ਹੈ। ਇਸ ਖ਼ਬਰ ਤੋਂ ਬਾਅਦ ਪੂਰੇ ਇਲਾਕੇ ‘ਚ ਸਹਿਮ ਦਾ ਮਾਹੌਲ ਹੈ। ਜ਼ਿਕਰਯੋਗ ਹੈ ਕਿ 8 ਦਸੰਬਰ ਨੂੰ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਸੀ। ਜਿਸਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਦੇਸ਼ ਭਰ ‘ਚ ਕਿਸਾਨਾਂ ਦੇ ਸਮਰਥਨ ‘ਚ ਵਪਾਰੀਆਂ ਅਤੇ ਦੁਕਾਨਦਾਰਾਂ ਨੇ ਦੁਕਾਨਾਂ ਨੂੰ ਬੰਦ ਕਰਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button