ਟੋਲ ਪਲਾਜ਼ੇ ਬੰਦ ਹੋਣ ਨਾਲ ਐਮਰਜੈਂਸੀ ਸੇਵਾਵਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ : ਵਿਜੇ ਇੰਦਰ ਸਿੰਗਲਾ
ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਕੋਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਾਕਡਾਊਨ ਦੇ ਸਮੇਂ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸ੍ਰੀ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਸੂਬਾ ਸਰਕਾਰ ਦੇ ਅਧੀਨ 23 ਟੋਲ ਪਲਾਜ਼ਾ ਚੱਲ ਰਹੇ ਹਨ।
ਪੁਲਿਸ ਦੀਆਂ ਸ਼ਿਕਾਇਤਾਂ ਤੋਂ ਬਾਅਦ, ਕੈਪਟਨ ਨੇ ਚੁੱਕਿਆ ਵੱਡਾ ਕਦਮ, ਖ਼ੁਦ ਲਈ ਮੌਕੇ ਦੀ ਜਾਣਕਾਰੀ
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ ਅਤੇ ਸਿਰਫ਼ ਐਮਰਜੈਂਸੀ ਵਾਹਨ ਸੜਕਾਂ ‘ਤੇ ਚੱਲ ਰਹੇ ਹਨ। ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸਿਹਤ ਵਿਭਾਗ ਨੂੰ ਕਿਸੇ ਵੀ ਗੰਭੀਰ ਸਥਿਤੀ ਵਿਚ ਪੰਜਾਬ ਵਿਚਲੇ ਪੀ.ਡਬਲਿਊ.ਡੀ. ਰੈਸਟ ਹਾਊਸਾਂ ਨੂੰ ਆਈਸੋਲੇਸ਼ਨ ਸੈਂਟਰਾਂ ਵਜੋਂ ਵਰਤਣ ਦੀ ਆਗਿਆ ਵੀ ਦਿੱਤੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਿੱਖਿਆ ਅਤੇ ਲੋਕ ਨਿਰਮਾਣ ਵਿਭਾਗ ਨੇ ਸਿਹਤ ਵਿਭਾਗ ਨੂੰ ਆਪਣਾ ਪੂਰਾ ਸਹਿਯੋਗ ਦਿੱਤਾ ਹੈ ਅਤੇ ਇੱਥੋਂ ਤੱਕ ਕਿ ਪ੍ਰਸ਼ਾਸਨ ਦੀ ਮੰਗ ਅਨੁਸਾਰ ਸਕੂਲ ਦੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾਇਆ ਜਾ ਸਕਦਾ ਹੈ। ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਵਿੱਚ ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਸਾਰੀਆਂ ਲੋੜੀਂਦੀਆਂ ਸੇਵਾਵਾਂ ‘ਤੇ ਜ਼ੋਰ ਦਿੱਤਾ ਹੈ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ।
ਦੇਖਲੋ ਪੰਜਾਬ ਪੁਲਿਸ ਦੇ ਹਾਲ, ਕਰਫ਼ਿਊ ‘ਚ ਸ਼ਰੇਆਮ ਵਿਕ ਰਿਹੈ ਚਿੱਟਾ,ਗਰੀਬਾਂ ਦੇ ਮਾਰੀ ਜਾਂਦੈ ਓ ਡਾਂਗਾ,ਆਹ ਵੀ ਦੇਖਲੋ
ਉਨ੍ਹਾਂ ਅੱਗੇ ਕਿਹਾ ਕਿ ਸਮੇਂ ਸਿਰ ਜ਼ਰੂਰੀ ਵਸਤਾਂ ਦੀ ਵੰਡ ਲਈ ਰਾਜ ਸਰਕਾਰ ਨੇ ਜ਼ਿਲ੍ਹਿਆਂ ਨੂੰ ਜਮੈਟੋ, ਸਵਿੱਗੀ ਆਦਿ ਸਮੇਤ ਉਪਲੱਬਧ ਸਾਰੇ ਵਿਕਲਪਾਂ ਦੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵੱਖ ਵੱਖ ਥਾਵਾਂ ‘ਤੇ ਫਸੇ ਵਿਅਕਤੀਆਂ ਨੂੰ ਵਾਪਸ ਲਿਆਉਣ ਲਈ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਸਪੈਸ਼ਲ ਪਾਸ ਜਾਰੀ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਇਆ ਜਾ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.