Breaking NewsD5 specialNewsPunjabTop News

ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਇਕ ਸਾਲ ਦਾ ਵਾਧਾ

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਸੰਭਾਲਦਿਆਂ ਹੀ ਸਰਕਾਰੀ ਦਫ਼ਤਰ ‘ਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਜੋ ਐਲਾਨ ਕੀਤਾ ਗਿਆ ਸੀ, ਉਸਦੇ ਉਲਟ ਬੁੱਧਵਾਰ ਨੂੰ ਸੂਬਾ ਸਰਕਾਰ ਨੇ ਇਨ੍ਹਾਂ ਕੱਚੇ ਮੁਲਾਜ਼ਮਾਂ ਦਾ ਸੇਵਾਕਾਲ ਇੱਕ ਸਾਲ ਯਾਨੀ 31 ਮਾਰਚ, 2023 ਤੱਕ ਵਧਾ ਦਿੱਤਾ ਹੈ। ਇਸ ਸਬੰਧ ‘ਚ ਸਰਕਾਰ ਦੇ ਵੱਲੋਂ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਅਤੇ ਵਿਭਾਗ ਮੁਖੀਆਂ ਨੂੰ ਪੱਤਰ ਭੇਜ ਦਿੱਤਾ ਗਿਆ ਹੈ। ਸਰਕਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਠੇਕਾ ਸਰਕਾਰੀ ਮੁਲਾਜ਼ਮਾਂ ਦੀਆਂ ਸੇਵਾਵਾਂ ਵਿਚ 31 ਮਾਰਚ 2023 ਤਕ ਵਾਧਾ ਕਰ ਦਿੱਤਾ ਗਿਆ ਹੈ।

ਕੇਂਦਰ ਸਰਕਾਰ ਦਾ ਵੱਡਾ ਤੋਹਫਾ, ਦਿੱਤੀ ਖੁਸ਼ਖਬਰੀ, ਮਜੀਠੀਆ ਬਾਰੇ ਜੇਲ੍ਹ ਚੋਂ ਵੱਡੀ ਖ਼ਬਰ | D5 Channel Punjabi

ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਜਦੋਂ ਤਕ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਵਾਂ ਕਾਨੂੰਨ ਹੋਂਦ ਵਿਚ ਨਹੀਂ ਆਉਂਦਾ , ਤਦ ਤਕ ਉਨ੍ਹਾਂ ਦੀਆਂ ਸੇਵਾਵਾਂ ਜਾਰੀ ਰੱਖੀਆਂ ਜਾ ਸਕਣ। ਇਸ ਨਾਲ ਠੇਕਾ ਮੁਲਾਜ਼ਮਾਂ ਦੀ ਛਾਂਟੀ ’ਤੇ ਉੱਠ ਰਹੇ ਸਵਾਲਾਂ ’ਤੇ ਰੋਕ ਲੱਗ ਗਈ ਹੈ। ਕਈ ਮਹਿਕਮੀਆਂ ਵਿਚ ਅਜੇ ਤਕ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀ ਥਾਂ ’ਤੇ ਨਵੀਂ ਰੈਗੂਲਰ ਭਰਤੀ ਨਹੀਂ ਕੀਤੀ ਗਈ। ਇਸ ਪੱਤਰ ਦੀਆਂ ਕਾਪੀਆਂ ਸਾਰੇ ਸਰਕਾਰੀ ਮਹਿਕਮੀਆਂ ਨੂੰ ਭੇਜ ਦਿੱਤੀਆਂ ਗਈਆਂ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button