Breaking NewsD5 specialIndiaNewsPoliticsPunjab

ਠੇਕੇ ‘ਤੇ ਬੀਅਰ ਲੈ ਰਿਹਾ ਸੀ ਵੱਡਾ ਸਿੱਖ ਲੀਡਰ, CCTV ‘ਚ ਬਣੀ ਵੀਡੀਓ

ਅੰਮ੍ਰਿਤਸਰ : ਪਿਛਲੇ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਸੀ। ਜਿਸ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਡੋਕ ਸ਼ਰਾਬ ਦੀ ਦੁਕਾਨ ਤੋਂ ਬੀਅਰ ਖਰੀਦਦੇ ਦਿਖਾਈ ਦਿੱਤੇ। ਉਨ੍ਹਾਂ ਦੀ ਇਸ ਹਰਕਤ ਨਾਲ ਉਨ੍ਹਾਂ ਦੀ ਕਾਫ਼ੀ ਨਿੰਦਾ ਵੀ ਹੋਈ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਵੀ ਮਿਲੀਆਂ ਜਿਸਦੇ ਚਲਦਿਆਂ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਅੱਜ ਉਨ੍ਹਾਂ ਨੂੰ ਪੰਜ ਸਿੰਘ ਸਾਹਿਬਾਨਾਂ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ ਅਤੇ ਅੱਜ ਪਰਮਜੀਤ ਸਿੰਘ ਚੰਡੋਕ ਪੰਜ ਸਿੰਘ ਸਾਹਿਬਾਨਾਂ ਦੇ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਨੇ ਮੰਨਿਆ ਕਿ ਉਨ੍ਹਾਂ ਦੇ ਦੁਆਰਾ ਬੀਅਰ ਦੀ ਬੋਤਲ ਖਰੀਦੀ ਗਈ ਸੀ ਪਰ ਉਨ੍ਹਾਂ ਨੇ ਪੀਤੀ ਨਹੀ ਉਹ ਕਿਸੇ ਹੋਰ ਲਈ ਖਰੀਦੀ ਸੀ।

DSGMC Member Paramjit Singh Chadhok | CCTV `ਚ ਬਣੀ ਵੀਡੀਓ, ਜਥੇਦਾਰ ਅੱਗੇ ਪਈ ਪੇਸ਼ੀ

ਇਸ ਤੋਂ ਬਾਅਦ ਉਨ੍ਹਾਂ ਸਜ਼ਾ ਸੁਣਾਉਂਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਤਿੰਨ ਦਿਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੇ ਗੁਰਦੁਆਰਾ ਸੀਸਗੰਜ ਵਿਖੇ ਭਾਂਡੇ ਮਾਂਜਣ, ਜੌੜੇ ਝਾੜਨ ਤੇ ਕੀਰਤਨ ਸਰਵਣ ਕਰਨ ਦੀ ਸੇਵਾ ਲਗਾਈ ਹੈ। ਇਥੇ ਦੱਸ ਦੇਈਏ ਕਿ ਪਰਮਜੀਤ ਸਿੰਘ ਚੰਡੋਕ ਦੀ ਇਕ ਵੀਡੀਓ ਵਾਇਰਲ ਹੋ ਰਹੀ ਸੀ, ਜਿਸ ‘ਚ ਉਹ ਸ਼ਰਾਬ ਖਰੀਦ ਦੇ ਦਿਖਾਈ ਦੇ ਰਹੇ ਸਨ। ਇਸ ਵੀਡੀਓ ਤੋਂ ਬਾਅਦ ਉਹ ਵਿਵਾਦਾਂ ‘ਚ ਘਿਰ ਗਏ ਸਨ। ਇਸ ਦੀ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਧਾਰਮਿਕ ਸਜ਼ਾ ਸੁਣਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button