Breaking NewsD5 specialNewsPunjab

ਠੰਡ ‘ਤੇ ਭਾਰੀ ਪਈ ਆਸਥਾ, ਦੇਖ ਲਓ ਗੁਰੂ ਦੇ ਸਿੰਘਾਂ ਦਾ ਪਿਆਰ, ਤਸਵੀਰਾਂ ਦੇਖ ਹੋ ਜਾਓਗੇ ਸੁੰਨ

ਸ੍ਰੀ ਮੁਕਤਸਰ ਸਾਹਿਬ : 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਮੌਕੇ ਗੁਰਬਾਣੀ ਕੀਰਤਨ ਦਾ ਪ੍ਰਸਾਰਣ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਕੀਤਾ ਜਾ ਰਿਹਾ ਹੈ। ਜਿਸ ਦੀਆਂ ਤਸਵੀਰਾਂ ਤੁਸੀਂ D5 ਚੈੱਨਲ ਪੰਜਾਬੀ ਤੇ ਦੇਖ ਸਕਦੇ ਹੋ। ਦੱਸ ਦੇਈਏ ਕਿ 40 ਮੁਕਤਿਆਂ ਦੀ ਯਾਦ ‘ਚ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਜੋੜ ਮੇਲੇ ਦੇ ਧਾਰਮਿਕ ਸਮਾਗਮ ਬੀਤੇ ਦਿਨ ਤੋਂ ਆਰੰਭ ਹੋ ਚੁੱਕੇ ਹਨ।

ਠੰਡ ‘ਤੇ ਭਾਰੀ ਪਈ ਆਸਥਾ, ਦੇਖ ਲਓ ਗੁਰੂ ਦੇ ਸਿੰਘਾਂ ਦਾ ਪਿਆਰ, ਤਸਵੀਰਾਂ ਦੇਖ ਹੋ ਜਾਓਗੇ ਸੁੰਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਮੌਸਮ ਖਰਾਬ ਹੋਣ ਦੇ ਬਾਵਜੂਦ ਵੱਡੀ ਗਿਣਤੀ ‘ਚ ਸੰਗਤਾਂ ਗੁਰੂ ਘਰ ਹਾਜ਼ਰੀ ਭਰਨ ਆ ਰਹੀਆਂ ਹਨ, ਜਿਨ੍ਹਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸ੍ਰੀ ਅਖੰਡ ਪਾਠਾਂ ਦੇ ਭੋਗ 14 ਜਨਵਰੀ ਮਾਘੀ ਵਾਲੇ ਦਿਨ ਪਾਏ ਜਾਣਗੇ। ਜਿਸ ਉਪਰੰਤ 15 ਜਨਵਰੀ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button