ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ ਵਿੱਚ ਇਨਕਲਾਬੀ ਬਦਲਾਅ ਲਿਆਂਦਾ-ਅਰਵਿੰਦ ਕੇਜਰੀਵਾਲ
ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ ਵਿੱਚ ਇਨਕਲਾਬੀ ਬਦਲਾਅ ਲਿਆਂਦਾ-ਅਰਵਿੰਦ ਕੇਜਰੀਵਾਲ
ਐਸ.ਏ.ਐਸ. ਨਗਰ (ਮੋਹਾਲੀ): ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ। ਅੱਜ ਇੱਥੇ ‘ਸਰਕਾਰ-ਸਨਅਤਾਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਵਾਲਾ ਜੁਮਲਾ ਸੀ ਜਦਕਿ ਨਵੇਂ ਇੰਜਣ ਵਾਲੀ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸਮਰਿਪਤ ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਡੇ ਪ੍ਰਾਜੈਕਟ ਪੰਜਾਬ ਵਿੱਚ ਉਦਯੋਗਿਕ ਖੇਤਰ ਦੇ ਸਮੂਹਿਕ ਵਿਕਾਸ ਲਈ ਸ਼ੁਰੂ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਸੂਬੇ ਦੀ ਸ਼ਾਸਨ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਸੁਧਾਰ ਕਰਨ ਵਾਸਤੇ ਸਖ਼ਤ ਮਿਹਨਤ ਨਾਲ ਜੁਟੀ ਹੋਈ ਹੈ।
ਕੋਟਕਪੁਰਾ ਗੋਲੀਕਾਂਡ ਮਾਮਲੇ ’ਚ ਅਦਾਲਤ ਦਾ ਫ਼ੈਸਲਾ, ਵੱਡੇ ਅਫ਼ਸਰਾਂ ਦੇ ਨਾਂ ਆਏ ਸਾਹਮਣੇ! D5 Channel Punjabi
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਵਾਲੀ ਸਰਕਾਰ ਨੇ ਸਿਰਫ ਲੋਕਾਂ ਨੂੰ ਮੂਰਖ ਬਣਾਉਣ ਅਤੇ ਸਰਕਾਰ ਦਾ ਪੈਸਾ ਲੁੱਟਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੈਸਾ ਇਨ੍ਹਾਂ ਡਬਲ ਇੰਜਣਾਂ ਦੀ ਮਿੱਤਰ ਮੰਡਲੀ ਨੂੰ ਲਾਭ ਦੇਣ ਲਈ ਖੁਰਦ-ਬੁਰਦ ਕੀਤਾ ਗਿਆ ਜਿਸ ਨਾਲ ਆਮ ਆਦਮੀ ਨਿਰਾਸ਼ਾ ਦੇ ਆਲਮ ਵਿੱਚ ਡੁੱਬ ਗਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੋਣਾਂ ਮੌਕੇ ਦਿੱਤੀਆਂ ਗਾਰੰਟੀਆਂ ਪੂਰੀਆਂ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਅਣਥੱਕ ਯਤਨਾਂ ਸਦਕਾ ਹੁਣ ਕੰਪਨੀਆਂ ਸੂਬੇ ਨੂੰ ਛੱਡ ਕੇ ਜਾਣ ਦੇ ਉਲਟ ਸੂਬੇ ਵਿੱਚ ਨਿਵੇਸ਼ ਲਈ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ 450 ਉਦਯੋਗਿਕ ਇਕਾਈਆਂ ਪੰਜਾਬ ਵਿੱਚ ਆਪਣੀਆਂ ਯੂਨਿਟਾਂ ਸਥਾਪਤ ਕਰਨ ਲਈ ਦੂਜੇ ਰਾਜਾਂ ਤੋਂ ਆ ਚੁੱਕੀਆਂ ਹਨ ਅਤੇ ਇਹ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕਾਂ ਦਾ ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਦੇ ਕੰਮਾਂ ਵਿੱਚ ਦ੍ਰਿੜ ਵਿਸ਼ਵਾਸ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਯਤਨ ਕਰ ਰਹੀ ਹੈ।
Ik Meri vi Suno : Panchayat Elections ਦਾ ਐਲਾਨ, Congress ਦਾ Sidhu ਨੂੰ ਵੱਡਾ ਝਟਕਾ | D5 Channel Punjabi
ਦਿੱਲੀ ਦੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਦੇ ਰਾਜ ਵਿੱਚ ਅੱਤਿਆਚਾਰ, ਜ਼ਬਰ-ਜ਼ੁਲਮ ਅਤੇ ਲੁੱਟ-ਖਸੁੱਟ ਦਾ ਬੋਲਬਾਲਾ ਸੀ ਅਤੇ ਉਨ੍ਹਾਂ ਨੇ ਉਦਯੋਗਪਤੀਆਂ ਨੂੰ ਸਹੀ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ 50,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਮਿਲ ਚੁੱਕਾ ਹੈ ਜਿਸ ਨਾਲ ਸੂਬੇ ਦੇ 2.86 ਲੱਖ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ 2.75 ਲੱਖ ਐਮ.ਐਸ.ਐਮ.ਈਜ਼ ਰਜਿਸਟਰ ਕੀਤੀਆਂ ਗਈਆਂ ਹਨ ਜੋ ਕਿ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੈ।
ਪ੍ਰੋਫ਼ੈਸਰ ਦੀ ਕੁੱਟਮਾਰ ਮਾਮਲੇ ’ਚ ਨਵਾਂ ਮੋੜ, ਕੁੜੀ ਦਾ ਪਰਿਵਾਰ ਆਇਆ ਸਾਹਮਣੇ | Punjabi University | D5 Channel
ਦਿੱਲੀ ਦੇ ਮੁੱਖ ਮੰਤਰੀ ਨੇ ਦੁਹਰਾਇਆ ਕਿ ਭਗਵੰਤ ਮਾਨ ਉਨ੍ਹਾਂ ਦੇ ਛੋਟੇ ਭਰਾ ਹਨ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਉਹ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਠੋਸ ਉਪਰਾਲੇ ਕਰ ਰਹੇ ਹਨ । ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੜ੍ਹਾਂ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਸ਼ਤੀਆਂ ‘ਤੇ ਜਾ ਕੇ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਲਈ ਰਾਹਤ ਯਕੀਨੀ ਬਣਾਈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਵਿੱਚ ਮੁੱਖ ਮੰਤਰੀ ਅਜਿਹੇ ਕੰਮਾਂ ਲਈ ਹੈਲੀਕਾਪਟਰ ਲੈ ਕੇ ਜਾਂਦੇ ਸਨ। ਅਰਵਿੰਦ ਕੇਜਰੀਵਾਲ ਨੇ ਸਨਅਤਕਾਰਾਂ ਨੂੰ ਕਿਹਾ ਕਿ ਉਨ੍ਹਾਂ ਤੋਂ ਬਿਨਾਂ ਪੰਜਾਬ ਦਾ ਵਿਕਾਸ ਨਹੀਂ ਹੋ ਸਕਦਾ ਅਤੇ ਉਨ੍ਹਾਂ ਦੇ ਸਾਥ ਨਾਲ ਸਰਕਾਰ ਸੂਬੇ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵੇਗੀ।
ਘਰ ਬੈਠੇ ਪੁਰਾਣੇ ਰੋਗ ਦੂਰ, ਰੋਜ਼ਾਨਾ ਖਾਓ ਆਹ ਚੀਜ਼, ਹਫ਼ਤੇ ‘ਚ ਘਟੇਗਾ ਮੋਟਾਪਾ | Take Care | D5 Channel Punjabi
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੇ ਸੁਝਾਅ ਲੈਣ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਖੇਤਰ ਦੇ ਹਿਸਾਬ ਨਾਲ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਸੂਬੇ ਵਿੱਚ ਆਪਣਾ ਕਾਰੋਬਾਰ ਚਲਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਮਿਲਣੀ ਉਦਯੋਗਪਤੀਆਂ ਨੂੰ ਦਰਪੇਸ਼ ਮੁੱਦਿਆਂ ਦੇ ਹੱਲ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਖੁਸ਼ਕਿਸਮਤੀ ਹੈ ਕਿ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਚੁਣਿਆ ਗਿਆ, ਜੋ ਪੰਜਾਬ ਦੀ ਪ੍ਰਗਤੀ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ।
Gal Sachi Hai : Punjab ’ਤੇ ਮੰਡਰਾਇਆ ਨਵਾਂ ਖ਼ਤਰਾ, ਅੰਦਰ ਖਾਤੇ ਵੱਡੀ ਸਾਜ਼ਿਸ਼! | D5 Channel Punjabi
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪੰਜਾਬੀਆਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਸੂਬੇ ਦੇ ਕੋਨੇ-ਕੋਨੇ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਿਲਣੀ ਵੋਟਾਂ ਮੰਗਣ ਲਈ ਨਹੀਂ ਸਗੋਂ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਿਲਣੀਆਂ ਦਾ ਮਕਸਦ ਸਥਾਨਕ ਸਨਅਤ ਦਾ 10 ਗੁਣਾ ਵਿਸਤਾਰ ਕਰਨਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਉਦਯੋਗਪਤੀਆਂ ਦਾ ਏਜੰਡਾ ਸਨਅਤੀ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਹਰੇਕ ਯਤਨ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.