PunjabPunjabTop News

ਡਰੱਗ ਤਸਕਰੀ ਮਾਮਲੇ ਵਿੱਚ ਪਹਿਲਵਾਨ ਜਗਦੀਸ਼ ਭੋਲਾ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ

ਕੁਝ ਦਿਨ ਪਹਿਲਾਂ ਪੰਜਾਬ ਦੀ ਵਿਸ਼ੇਸ਼ ਈਡੀ ਅਦਾਲਤ ਨੇ 6 ਹਜ਼ਾਰ ਕਰੋੜ ਰੁਪਏ ਦੇ ਡਰੱਗ ਤਸਕਰੀ ਮਾਮਲੇ ਵਿੱਚ 17 ਲੋਕਾਂ ਨੂੰ ਸਜ਼ਾ ਸੁਣਾਈ ਸੀ। ਦੋਸ਼ੀਆਂ ਵਿੱਚ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੇਲਾ, ਉਨ੍ਹਾਂ ਦੀ ਪਤਨੀ ਅਤੇ ਸਹੁਰਾ ਵੀ ਸ਼ਾਮਲ ਹਨ।ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਦੀ 12.37 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ ਹਨ

ਇਹ ਜਾਇਦਾਦ ਈਡੀ ਨੇ ਸਾਲ 2014, 2015 ਅਤੇ 2018 ਵਿੱਚ ਜ਼ਬਤ ਕੀਤੀ ਸੀ। ਇਸ ਮਾਮਲੇ ਵਿੱਚ ਕੁੱਲ 95 ਕਰੋੜ ਰੁਪਏ ਅਟੈਚ ਕੀਤੇ ਗਏ ਸਨ।ਇਸ ਦੌਰਾਨ ਜਗਦੀਸ਼ ਭੋਲਾ, ਮਨਿੰਦਰ, ਦਵਿੰਦਰ ਸਿੰਘ ਹੈਪੀ, ਮਨਪ੍ਰੀਤ, ਸੁਖਰਾਜ, ਸੁਖਜੀਤ ਸੁੱਖਾ,ਅਵਤਾਰ ਸਿੰਘ ਨੂੰ 10 ਸਾਲ ਦੀ ਸਜ਼ਾ ਹੋਈ ਹੈ। ਇਸ ਮਾਮਲੇ ਵਿੱਚ ਜਗਦੀਸ਼ ਭੋਲਾ ਦੀ ਪਤਨੀ ਗੁਰਪ੍ਰੀਤ ਕੌਰ, ਸੰਦੀਪ ਕੌਰ ਸਣੇ ਕਈ ਹੋਰਾਂ ਨੂੰ 3 ਸਾਲ ਦੀ ਸਜ਼ਾ ਹੋਈ ਹੈ। ਸੁਭਾਸ਼ ਬਜਾਜ, ਅੰਕੁਰ ਬਜਾਜ ਅਤੇ ਗੁਰਪ੍ਰੀਤ ਸਿੰਘ ਨੂੰ 5 ਸਾਲ ਦੀ ਸਜ਼ਾ ਹੋਈ ਹੈ। ਦੱਸ ਦਈਏ ਕਿ ਇਸ ਡਰੱਗ ਮਾਮਲੇ ਵਿੱਚ ਕੁੱਲ 23 ਮੁਲਜ਼ਮ ਸ਼ਾਮਲ ਸਨ। ਇਨ੍ਹਾਂ ‘ਚੋਂ ਚਾਰ ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ ਵਿੱਚ ਭੋਲਾ ਦਾ ਪਿਤਾ ਬਲਸ਼ਿੰਦਰ ਵੀ ਸ਼ਾਮਲ ਸੀ। ਉਸ ਦੀ ਮੌਤ ਹੋ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button