Breaking NewsPunjabTop News

ਡਰੱਗ ਰੈਕੇਟ ਮਾਮਲੇ ‘ਚ CM ਮਾਨ ਕੋਲ ਪਹੁੰਚੀਆਂ ਤਿੰਨ ਰਿਪੋਰਟਾਂ, ਹੁਣ ਹੋਓ ਵੱਡੀ ਕਾਰਵਾਈ!

ਚੰਡੀਗੜ੍ਹ : ਪਿਛਲੇ ਦਿਨਾਂ ‘ਚ ਪੰਜਾਬ ਦੇ ਕਰੋੜਾਂ ਰੁਪਏ ਦੇ ਡਰੱਗ ਰੈਕੇਟ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ ਸੀ। ਇਸ ਦੌਰਾਨ ਹਾਈਕੋਰਟ ਨੇ ਪੰਜਾਬ ਦੇ ਨਸ਼ਿਆਂ ਦੇ ਮਾਮਲਿਆਂ ਵਿਚ ਪੁਲਿਸ ਦੀ ਭੂਮਿਕਾ ਬਾਰੇ 3 ਰਿਪੋਰਟਾਂ ਖੋਲ੍ਹੀਆਂ ਅਤੇ ਚੌਥੀ ਰਿਪੋਰਟ ‘ਤੇ ਸਾਬਕਾ ਡੀ.ਜੀ.ਪੀ ਦਿਨਕਰ ਗੁਪਤਾ ਅਤੇ ਸਿਧਾਰਥ ਚਟੋਪਾਧਿਆਏ ਤੋਂ ਜਵਾਬ ਮੰਗਿਆ ਸੀ ‘ਤੇ ਖੋਲ੍ਹੀਆਂ ਗਈਆਂ ਤਿੰਨ ਰਿਪੋਰਟਾਂ ‘ਤੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਸਨ । ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ‘ਤੇ ਟਵੀਟ ਕਰਦਿਆਂ ਕਿਹਾ ਕਿ “ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ..।”

ਜੀ.ਐਸ. ਸੰਧਾਵਾਲੀਆ ਅਤੇ ਜਸਟਿਸ ਹਰਪ੍ਰੀਤ ਕੌਰ ਜੀਵਨ ਦੀ ਬੈਂਚ ਨੇ ਦੋਵਾਂ ਸਾਬਕਾ ਡੀ.ਜੀ.ਪੀਜ਼ ਤੋਂ 4 ਮਈ ਤੱਕ ਜਵਾਬ ਮੰਗਿਆ ਹੈ | ਹਾਈਕੋਰਟ ਦੇ ਬੈਂਚ ਨੇ ਚਟੋਪਾਧਿਆਏ ਦੀ ਅਗਵਾਈ ਵਾਲੀ ਐਸ.ਆਈ.ਟੀ. ਵਲੋਂ 2017-18 ਵਿਚ ਦਾਇਰ ਤਿੰਨ ਰਿਪੋਰਟਾਂ ਨੂੰ ਖੋਲਿ੍ਹਆ ਹੈ ਅਤੇ ਇਨ੍ਹਾਂ ਨੂੰ ਅਦਾਲਤੀ ਰਿਕਾਰਡ ਦਾ ਹਿੱਸਾ ਬਣਾਇਆ ਗਿਆ ਹੈ | ਹਾਈਕੋਰਟ ਤੋਂ ਇਸ ਦੀ ਕਾਪੀ ਮਿਲਣ ਤੋਂ ਬਾਅਦ ਸਰਕਾਰ ਨੂੰ ਇਸ ‘ਤੇ ਕਾਰਵਾਈ ਕਰਨ ਲਈ ਕਿਹਾ ਗਿਆ ਹੈ | ਚੌਥੀ ਰਿਪੋਰਟ ਜੋ ਸਿਧਾਰਥ ਚਟੋਪਾਧਿਆਏ ਦੀ ਵਿਅਕਤੀਗਤ ਹੈਸੀਅਤ ਵਿਚ ਦਾਇਰ ਕੀਤੀ ਗਈ ਸੀ, ਹਾਈਕੋਰਟ ਦੇ ਬੈਂਚ ਨੇ ਉਸ ਸਮੇਂ ਦੇ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਅਤੇ ਤਤਕਾਲੀ ਐਸ.ਆਈ.ਟੀ. ਮੁਖੀ ਸਿਧਾਰਥ ਚਟੋਪਾਧਿਆਏ ਨੂੰ ਨੋਟਿਸ ਜਾਰੀ ਕੀਤਾ ਹੈ |

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button