Breaking NewsD5 specialNewsPunjab

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 16 ਨਵੰਬਰ

ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਬਾਬਾ ਫਰੀਦ ਮੈਡੀਕਲ ਦੇ ਵਿਦਿਆਰਥੀ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕਰਦਿਆਂ ਸ੍ਰੀ ਸੋਨੀ ਨੇ ਵਿਛੜੀ ਹੋਈ ਆਤਮਾ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਵਾਹਿਗੁਰੂ ਅੱਗੇ ਅਰਦਾਸ ਕੀਤੀ।

ਹੁਣੇ-ਹੁਣੇ ਕਿਸਾਨਾਂ ਨੇ ਕੀਤੀ ਵੱਡੀ ਮੀਟਿੰਗ,ਦਿੱਤਾ ਕੇਂਦਰ ਸਰਕਾਰ ਨੂੰ ਵੱਡਾ ਝਟਕਾ?

ਡਾ. ਅੰਕਿਤ ਦੀ ਬੀਤੇ ਦਿਨੀ ਕੋਵਿਡ ਮਰੀਜਾਂ ਦੀ ਦੇਖਭਾਲ ਦੌਰਾਨ ਕੋਰੋਨਾ ਇਨਫੇਕਟਿਡ ਹੋਣ ਕਾਰਨ ਮੌਤ ਹੋ ਗਈ ਸੀ। ਡਾਕਟਰ ਅੰਕਿਤ ਨੇ ਐਮ.ਬੀ.ਬੀ.ਐਸ, ਪਟਿਆਲਾ ਮੈਡੀਕਲ ਕਾਲਜ ਤੋਂ ਕੀਤੀ ਸੀ ਅਤੇ ਮੌਜੂਦਾ ਸਮੇਂ ਵਿਚ ਉਹ ਸਰਕਾਰੀ ਮੈਡੀਕਲ ਕਾਲਜ, ਫਰੀਦਕੋਟ ਤੋਂ ਸਰਜਰੀ ਵਿਚ ਐਮ.ਡੀ. ਕਰ ਰਹੇ ਸਨ। ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਸੰਸਕਾਰ ਮੌਕੇ ਡਾ. ਅਵਨੀਸ਼ ਕੁਮਾਰ, ਡਾਇਰੈਕਟਰ, ਡਾਕਟਰੀ ਸਿੱਖਿਆ ਤੇ ਖੋਜ ਵਿਭਾਗ, ਪੰਜਾਬ, ਡਾ. ਆਕਾਸਦੀਪ ਅਗਰਵਾਲ ਅਤੇ ਸਿਵਲ ਸਰਜਨ ਪਟਿਆਲਾ ਵੱਲੋਂ ਸ਼ਿਰਕਤ ਕੀਤੀ ਗਈ।

-Nav Gill

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button