NationalTop News

ਡਾਕਟਰ ਦੇ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ 3 ਪੁਲਸ ਅਧਿਕਾਰੀ ਸਸਪੈਂਡ

ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਦੇ ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਡਾਕਟਰਾਂ ਦੇ ਵਿਰੋਧ ਦਾ ਅੱਜ 11ਵਾਂ ਦਿਨ ਹੈ, CISF ਨੇ ਆਰਜੀ ਕਾਰ ਮੈਡੀਕਲ ਕਾਲਜ ਦੀ ਸੁਰੱਖਿਆ ਸੰਭਾਲ ਲਈ ਹੈ। ਸੀਆਈਐਸਐਫ ਦੇ ਅਧਿਕਾਰੀ ਬੁੱਧਵਾਰ ਨੂੰ ਹਸਪਤਾਲ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ, 15 ਅਗਸਤ ਨੂੰ ਦੇਰ ਰਾਤ ਹਜ਼ਾਰਾਂ ਦੀ ਭੀੜ ਨੇ ਆਰਜੀ ਕਾਰ ਮੈਡੀਕਲ ਕਾਲਜ ਹਸਪਤਾਲ ‘ਤੇ ਹਮਲਾ ਕੀਤਾ ਸੀ। ਭੀੜ ਨੇ ਹਸਪਤਾਲ ਵਿੱਚ ਭੰਨਤੋੜ ਕੀਤੀ। ਇਸ ਮਾਮਲੇ ‘ਚ ਕੋਲਕਾਤਾ ਪੁਲਸ ਨੇ ਬੁੱਧਵਾਰ ਨੂੰ 3 ਪੁਲਸ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਵਿੱਚ ਦੋ ਸਹਾਇਕ ਪੁਲੀਸ ਕਮਿਸ਼ਨਰ ਵੀ ਸ਼ਾਮਲ ਹਨ, ਦੂਜੇ ਪਾਸੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਡਿਪਟੀ ਸੁਪਰਡੈਂਟ ਅਖਤਰ ਅਲੀ ਨੇ ਅੱਜ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਖ਼ਿਲਾਫ਼ ਕਲਕੱਤਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਅਲੀ ਨੇ ਘੋਸ਼ ‘ਤੇ ਆਪਣੇ ਕਾਰਜਕਾਲ ਦੌਰਾਨ ਵਿੱਤੀ ਬੇਨਿਯਮੀਆਂ ਦਾ ਦੋਸ਼ ਲਗਾਇਆ ਹੈ ਅਤੇ ਈਡੀ ਤੋਂ ਜਾਂਚ ਦੀ ਮੰਗ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button