NewsPress ReleasePunjabTop News

ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ 519 ਕਰੋੜ ਦੀ ਲਾਗਤ ਵਾਲੇ ਬੁੱਢਾ ਨਾਲਾ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਚੰਡੀਗੜ੍ਹ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਬੁੱਢਾ ਨਾਲਾ ਦੇ ਕਾਰਨ ਲੋਕਾਂ ਨੂੰ ਦਰਪੇਸ਼ ਵੱਖ ਵੱਖ ਸਮੱਸਿਆਵਾਂ ਤੋਂ ਛੁਟਕਾਰਾ ਦਵਾਉਣ ਲਈ 519 ਕਰੋੜ ਦੇ ਚੱਲ ਰਹੇ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। Sidhu Moosewala ਕਤਲ ਕਾਂਡ ਨੂੰ ਲੈਕੇ Punjab DGP ਦੇ ਵੱਡੇ ਖੁਲਾਸੇ, ਪੰਜਾਬ ਲਿਆਦਾਂ ਜਾਊ Mastermind |D5 Channel
ਇਸ ਪ੍ਰਾਜੈਕਟ ਦਾ ਜਾਇਜ਼ਾ ਲੈਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਲਈ ਕਿਹਾ ਹੈ ਤਾਂ ਜੋ ਲੁਧਿਆਣਾ ਦੇ ਬੁੱਢਾ ਨਾਲਾ ਨੂੰ ਪੁਨਰਜੀਵੰਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਦੇਣ ਲਈ ਵਚਨਬੱਧ ਹੈ ਅਤੇ ਇਸ ਕਾਰਜ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਾ. ਨਿੱਜਰ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਬੁੱਢਾ ਨਾਲਾ ਵਿੱਚ ਕਿਸੇ ਵੀ ਤਰਾਂ ਦਾ ਗੰਦਾ ਪਾਣੀ ਪੈਣ ਤੋਂ ਰੋਕਣਾ ਹੈ। ਇਹ ਗੰਦਾ ਪਾਣੀ ਸੀਵਰੇਜ਼ ਟਰੀਟਮੈਂਟ ਪਲਾਂਟ ਨਾਲ ਸੋਧਿਆ ਜਾਵੇਗਾ। ਇਸ ਦੇ ਨਾਲ ਇੱਕ ਪਾਸੇ ਲੋਕਾਂ ਨੂੰ ਗੰਦੇ ਪਾਣੀ ਤੋਂ ਛੁਟਕਾਰਾ ਮਿਲੇਗਾ ਅਤੇ ਦੂਜੇ ਪਾਸੇ ਇਹ ਸੋਧਿਆ ਗਿਆ ਪਾਣੀ ਖੇਤੀ ਲਈ ਵਰਤਿਆ ਜਾ ਸਕੇਗਾ।
ਡਾ. ਨਿੱਜਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੁਧਿਆਣਾ ਵਿੱਚ ਉਦਯੋਗਾਂ ਦੇ ਵੱਡੀ ਪੱਧਰ ’ਤੇ ਵਧਣ ਕਾਰਨ ਬੁੱਢਾ ਨਾਲਾ ਬੁਰੀ ਤਰ੍ਹਾਂ ਪ੍ਰਦੂਸ਼ਤ ਹੋਇਆ ਹੈ। ਇਨ੍ਹਾਂ ਉਦਯੋਗਾਂ ਦੇ ਰਸਾਇਣ, ਧਾਤ ਅਤੇ  ਡੇਅਰੀਆਂ ਦੇ ਬਚੇ-ਖੁਚੇ ਪਦਾਰਥ ਆਦਿ,  ਬੁੱਢਾ ਨਾਲਾ ਵਿੱਚ ਪੈਣ ਨਾਲ ਲੋਕਾਂ ਦੇ ਜੀਵਨ ਲਈ ਗੰਭੀਰ ਖਤਰਾ ਪੈਦਾ ਹੋਇਆ। ਇਸ ਤੋਂ ਇਲਾਵਾ ਸੀਵਰੇਜ਼ ਦਾ ਪਾਣੀ ਵੀ ਬੁੱਢੇ ਨਾਲੇ ਵਿੱਚ ਹੀ ਪੈਂਦਾ ਰਿਹਾ ਹੈ। ਇਸ ਕਰਕੇ ਇਹ ਬੁੱਢਾ ਨਾਲਾ ਸਤਲੁਜ ਨਦੀ ਦੇ ਪ੍ਰਦੂਸ਼ਣ ਦਾ ਇੱਕ ਵੱਡਾ ਕਾਰਨ ਬਣ ਗਿਆ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੀ ਸੂਬਾ ਸਰਕਾਰ ਨੇ ਬੁੱਢਾ ਨਾਲਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਹਿਲ ਦੇ ਰਹੀ ਹੈ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button