Breaking NewsD5 specialNewsPoliticsPunjab

ਡਾ. ਕਰਮਜੀਤ ਨੇ ਅੱਜ ਆਪਣਾ ਅਹੁਦਾ ਸੰਭਾਲਿਆ

ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਪਹਿਲੇ ਵਾਈਸ ਚਾਂਸਲਰ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਡਾ: ਕਰਮਜੀਤ ਸਿੰਘ ਨੂੰ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦਾ ਪਹਿਲਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਜਿਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲ ਤੱਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਰਹਿਣਗੇ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਵਾਈਸ ਚਾਂਸਲਰ ਦੀ ਨਿਯੁਕਤੀ ਸਬੰਧੀ ਨਿਯਮ ਤੇ ਸ਼ਰਤਾਂ ਵੱਖਰੇ ਤੌਰ ‘ਤੇ ਨੋਟੀਫਾਈ ਕੀਤੀਆਂ ਜਾਣਗੀਆਂ।

🔴 LIVE 🔴 ਬਾਦਲਾਂ ਦੀ ਕੋਠੀ ਬਾਹਰ ਇਕੱਠੇ ਹੋਏ ਸਿੱਖ,ਪਾਇਆ ਘੇਰਾ! ਨੁਕਸਾਨੇ ਗਏ 80 ਪਾਵਨ ਸਰੂਪ!

ਬੁਲਾਰੇ ਨੇ ਦੱਸਿਆ ਕਿ ਅਕਾਦਮਿਕ ਖੇਤਰ ਵਿੱਚ ਐਮ.ਕਾਮ ਅਤੇ ਪੀ.ਐਚਡੀ (ਵਿੱਤ) ਦੀ ਡਿਗਰੀ ਹਾਸਲ ਡਾ. ਕਰਮਜੀਤ ਸਿੰਘ ਇੱਕ ਉੱਘੇ ਸਿੱਖਿਆ ਸ਼ਾਸਤਰੀ , ਯੋਗ ਪ੍ਰਸ਼ਾਸਕ ਹਨ, ਜਿਨ੍ਹਾਂ ਕੋਲ ਅਧਿਆਪਨ ਅਤੇ ਖੋਜ ਦਾ 34 ਸਾਲ ਤਜਰਬਾ ਹੈ। ਉਹ 30 ਸਤੰਬਰ, 2018 ਤੋਂ ਹੁਣ ਤੱਕ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਬਤੌਰ ਰਜਿਸਟਰਾਰ ਕੰਮ ਕਰ ਰਹੇ ਸਨ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਹੁੰਦਿਆਂ ਉਹ ਵੱਖ ਵੱਖ ਪ੍ਰਸ਼ਾਸਨਿਕ ਆਸਾਮੀਆਂ ਤੇ ਕੰਮ ਕਰ ਚੁੱਕੇ ਹਨ ਅਤੇ ਉਹ ਯੂ.ਜੀ.ਸੀ ਮਾਹਰ ਕਮੇਟੀ ਦੇ ਮੈਂਬਰ ਵੀ ਰਹੇ।

ਲਓ ਜੀ! ਖੁੱਲ੍ਹਗੀ ਹਸਪਤਾਲਾਂ ਦੀ ਪੋਲ, ਆਹ ਸੁਣਲੋ ਦਿੱਲੀ ਤੋਂ ਆਏ ਬੰਦੇ ਦੇ ਖੁਲਾਸੇ

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਕਰਮਜੀਤ ਸਿੰਘ ਇੰਡੀਅਨ ਅਕਾਊਂਟਿੰਗ ਐਸੋਸੀਏਸ਼ਨ(2017-18) ਦੇ ਪ੍ਰਧਾਨ ਵੀ ਰਹੇ ਅਤੇ ਇੰਡੀਅਨ ਕਾਮਰਸ ਐਸੋਸੀਏਸ਼ਨ ਵਲੋਂ 14 ਅਕਤੂਬਰ, 2017 ਨੂੰ ਜੈਪੁਰ ਵਿਖੇ ਉਨ੍ਹਾਂ ਨੂੰ ਸਰਵੋਤਮ ਬਿਜ਼ਨਸ ਅਕਾਦਮਿਕ ਐਵਾਰਡ 2017 ਨਾਲ ਨਵਾਜ਼ਿਆ ਗਿਆ। ਉਹ ਹੋਰ ਵੱਖ ਵੱਖ ਪ੍ਰਸ਼ਾਸਨਿਕ ਤੇ ਅਕਾਦਮਿਕ ਵਿਸ਼ੇਸ਼ਤਾਵਾਂ ਦੇ ਮਾਲਕ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button