Press ReleasePunjabTop News

ਡਾ. ਬਲਜੀਤ ਕੌਰ ਵੱਲੋਂ ਮਹਿਲਾ ਸਸ਼ਕਤੀਕਰਨ ਪਾਲਿਸੀ ਲਈ ਐਨ.ਜੀ.ਓਜ਼. ਨੂੰ ਸੁਝਾਅ ਭੇਜਣ ਦੀ ਅਪੀਲ

30 ਅਪ੍ਰੈਲ ਤੱਕ ਭੇਜੇ ਜਾ ਸਕਦੇ ਹਨ ਸੁਝਾਅ

ਚੰਡੀਗੜ੍ਹ : ਪੰਜਾਬ ਰਾਜ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਰਾਜ ਦੇ ਮਹਿਲਾ ਸਸ਼ਕਤੀਕਰਨ ਦੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਮਹਿਲਾ ਸਸ਼ਕਤੀਕਰਨ ਸਬੰਧੀ ਬਣਾਈ ਜਾਣ ਵਾਲੀ ਪਾਲਿਸੀ ਲਈ ਸੁਝਾਅ ਭੇਜਣ।
ਮੰਡੀ ’ਚ ਕਣਕ ਦੀਆਂ ਟਰਾਲੀਆਂ ਭਰੀ ਖੜ੍ਹੇ ਕਿਸਾਨ, ਆੜ੍ਹਤੀਆਂ ਨੇ ਲਾਏ ਵੱਡੇ ਇਲਜ਼ਾਮ | D5 Channel Punjabi
ਡਾ. ਬਲਜੀਤ ਕੌਰ ਨੇ  ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕਰਨ ਲਈ ਨਵੇ ਸਿਰੇ ਤੋ ਨੀਤੀ ਘੜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਪਾਲਿਸੀ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਪ੍ਰਮੁੱਖ ਮਹਿਲਾ ਚਿੰਤਕ, ਐਕਟੀਵਿਸਟ ਅਤੇ ਮਾਹਿਰਾਂ ਦਾ ਸਹਿਯੋਗ ਲਿਆ ਜਾਵੇਗਾ।
ਕਿਸਾਨਾਂ ਨਾਲ ਵੱਡਾ ਧੋਖਾ, ਸਪਰੇਹਾਂ ਕਰਨ ਲੱਗੇ ਰੱਖਿਓ ਧਿਆਨ, ਕਿਤੇ ਕਰ ਨਾ ਬੈਠਿਓ ਨੁਕਸਾਨ | D5 Channel Punjabi
ਕੈਬਨਿਟ ਮੰਤਰੀ ਨੇ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਲਈ ਕੰਮ ਕਰਦੀਆਂ ਸੰਸਥਾਵਾਂ, ਐਨ.ਜੀ.ਓਜ਼. ਅਤੇ ਵਿਅਕਤੀਆਂ ਨੂੰ ਅਪੀਲ ਕੀਤੀ  ਕਿ ਉਹ ਈਮੇਲ ਆਈ.ਡੀ. dsswcd@punjab.gov.insrewpunjab@gmail.com ਅਤੇ ਦਫ਼ਤਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ. ਨੰ: 102-103, ਸੈਕਟਰ-34 ਏ, ਚੰਡੀਗੜ੍ਹ ਤੇ ਆਪਣੇ ਸੁਝਾਅ 30 ਅਪ੍ਰੈਲ, 2023  ਤੱਕ ਭੇਜਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button