Press ReleasePunjabTop News

ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਲਈ 2 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਜੂਨ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।
 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹਿਆਂ ਵਿੱਚ ਬਣੇ ਡਾ.ਬੀ.ਆਰ.ਅੰਬੇਦਕਰ ਭਵਨਾਂ ਦੀ ਮੁਰੰਮਤ ਅਤੇ ਰੱਖ ਰਖਾਅ ਤਹਿਤ 2 ਕਰੋੜ ਰੁਪਏ ਦੀ ਰਾਸ਼ੀ ਜ਼ਿਲ੍ਹਾ ਅੰਮ੍ਰਿਤਸਰ,ਪਟਿਆਲਾ, ਸੰਗਰੂਰ, ਫਿਰੋਜ਼ਪੁਰ, ਫਰੀਦਕੋਟ, ਰੂਪਨਗਰ, ਮੋਗਾ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button