Breaking NewsD5 specialNewsPress ReleasePunjabTop News

ਡਾ. ਰਾਜ ਕੁਮਾਰ ਵੇਰਕਾ ਵੱਲੋਂ ਦੀਵਾਲੀ ਤੇ ਬੰਦੀ ਛੋੜ ਦਿਵਸ ਦੀ ਲੋਕਾਂ ਨੂੰ ਵਧਾਈ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਦੁਨੀਆਂ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਦੀਵਾਲੀ ਦੀ ਨਿੱਘੀ ਵਧਾਈ ਦਿੱਤੀ ਹੈ। ਡਾ. ਵੇਰਕਾ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ ਧਰਮ ਅਤੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੇਸ਼ ਦੀ ਸਭਿਆਚਾਰਕ ਵਿਰਾਸਤ ਦੀਆਂ ਕਦਰਾਂ ਕੀਮਤਾਂ ਅਤੇ ਵਿਚਾਰਾਂ ਨੂੰ ਦਰਸਾਉਂਦਾ ਹੈ।
ਉਨ੍ਹਾਂ ਨੇ ਲੋਕਾਂ ਨੂੰ ਪਟਾਕਿਆਂ ਤੋਂ ਰਹਿਤ ਗਰੀਨ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਨ ਨੂੰ ਕੋਈ ਨੁਕਸਾਨ ਨਾ ਪਹੁੰਚੇ। ਇਸ ਦੇ ਨਾਲ ਹੀ ਡਾ. ਵੇਰਕਾ ਨੇ ਸਾਰੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਿੱਖ ਕੌਮ ਨੂੰ ਇਤਿਹਾਸਕ ‘ਬੰਦੀ ਛੋੜ ਦਿਵਸ’ ’ਤੇ ਵੀ ਵਧਾਈ ਦਿੱਤੀ ਹੈ। ਇਸ ਦਿਨ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਵੱਲੋਂ ਸਾਲ 1612 ਦੀਵਾਲੀ ਵਾਲੇ ਦਿਨ ਗਵਾਲੀਅਰ ਦੇ ਕਿਲੇ ਤੋਂ 52 ਹਿੰਦੂ ਰਾਜਿਆਂ ਦੀ ਰਿਹਾਈ ਕਰਵਾਈ ਸੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button