Breaking NewsD5 specialNewsPunjab

ਡਾ. ਰੂਪ ਸਿੰਘ ਨੇ ਡਾ. ਹਰਸ਼ਿੰਦਰ ਕੌਰ ਨੂੰ ਨੈਸ਼ਨਲ ਪੱਧਰ ਦੇ ਐਵਾਰਡ ਲਈ ਚੁਣੇ ਜਾਣ ’ਤੇ ਦਿੱਤੀ ਵਧਾਈ

ਅੰਮ੍ਰਿਤਸਰ :  ਬੱਚਿਆਂ ਦੀ ਮਾਹਿਰ ਡਾਕਟਰ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਵਿਸ਼ਿਆਂ ’ਤੇ ਪ੍ਰੇਰਣਾਦਾਇਕ ਬੁਲਾਰੇ ਵਜੋਂ ਮਸ਼ਹੂਰ ਡਾ. ਹਰਸ਼ਿੰਦਰ ਕੌਰ ਦੀ ਨੈਸ਼ਨਲ ਪੱਧਰ ਦੇ ਐਵਾਰਡ ਲਈ ਚੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਡਾ. ਹਰਸ਼ਿੰਦਰ ਕੌਰ ਸਮਾਜ ਨੂੰ ਉੱਚਾ ਚੁੱਕਣ ਲਈ ਨਿਰੰਤਰ ਕਾਰਜ ਕਰ ਰਹੇ ਹਨ ਅਤੇ ਵੱਖ-ਵੱਖ ਵਿਸ਼ਿਆਂ ’ਤੇ ਉਸਾਰੂ ਸੇਧ ਦਿੰਦੇ ਉਨ੍ਹਾਂ ਦੇ ਭਾਸ਼ਣ ਵੱਡੀ ਪੱਧਰ ’ਤੇ ਪਸੰਦ ਕੀਤੇ ਜਾਂਦੇ ਹਨ।

ਪੁਲਿਸ ਵਾਲੇ ਕਰਦੇ ਸੀ ਗਲਤ ਕੰਮ, ਪੈ ਗਿਆ ਛਾਪਾ, ਰੰਗੇ ਹੱਥੀਂ ਚੁੱਕ ਲਏ POLICE ਦੇ ASI ! D5 Channel Punjabi

ਸਮਾਜ ਅੰਦਰ ਅਜਿਹੇ ਪ੍ਰੇਰਣਾ ਦਾਇਕ ਬੁਲਾਰਿਆਂ ਦਾ ਸਨਮਾਨ ਹੋਰਨਾਂ ਲਈ ਵੀ ਪ੍ਰੇਰਣਾ ਬਣਦਾ ਹੈ। ਉਨ੍ਹਾਂ ਆਖਿਆ ਕਿ ਡਾ. ਹਰਸ਼ਿੰਦਰ ਕੌਰ ਨੂੰ ਵਿਦਿਆਰਥੀ ਵਿਕਾਸ ਮੰਚ ਵੱਲੋਂ ਨੈਸ਼ਨਲ ਸਨਮਾਨ ਦਾ ਐਲਾਨ ਬਿਲਕੁਲ ਸਹੀ ਚੋਣ ਹੈ। ਉਨ੍ਹਾਂ ਕਿਹਾ ਕਿ ਡਾ. ਹਰਸ਼ਿੰਦਰ ਕੌਰ ਨੂੰ ਆਪਣੀ ਵਿਰਾਸਤ ਵਿੱਚੋਂ ਉੱਚ ਕਦਰਾਂ ਕੀਮਤਾਂ ਪ੍ਰਾਪਤ ਹੋਈਆਂ ਹਨ, ਜਿਸ ਸਦਕਾ ਉਹ ਇਸ ਮੁਕਾਮ ’ਤੇ ਪਹੁੰਚੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button