Breaking NewsD5 specialNewsPress ReleasePunjab

ਡਾ. ਵੇਰਕਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਕੱਲ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ 
ਚੰਡੀਗੜ੍ਹ:ਪੰਜਾਬ ਦੇ ਸਮਾਜਿਕ ਨਿਆਂ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਉਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਡਾ. ਵੇਰਕਾ ਭਲਕੇ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਨਾਂ ਕਿਹਾ ਕਿ ਉਹ ਬਹੁਤ ਵਡਭਾਗੀ ਹਨ ਜਿਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਪਵਿੱਤਰ ਸਥਾਨ ਦੇ ਦਰਸ਼ਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨਾਂ ਕਿਹਾ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਮੱਦੇਨਜ਼ਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਇਹ ਲਾਂਘਾ ਖੁੱਲਿਆ ਰਹਿਣਾ ਚਾਹੀਦਾ ਹੈ।
ਡਾ. ਵੇਰਕਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਪ੍ਰਮਾਤਮਾ ਪ੍ਰਤੀ ਸ਼ਰਧਾ ਤੇ ਸਮਰਪਣ ਦੇ ਫਲਸਫੇ ਅਤੇ ਪਾਸਾਰ ਰਾਹੀਂ ਮਨੁੱਖਤਾ ਨੂੰ ਮੁਕਤੀ ਦਾ ਮਾਰਗ ਦਿਖਾਇਆ। ਗੁਰੂ ਸਾਹਿਬ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਿੱਖਿਆਵਾਂ ਮੌਜੂਦਾ ਪਦਾਰਥਵਾਦੀ ਸਮਾਜ ਵਿਚ ਵੀ ਪੂਰੀ ਤਰਾਂ ਸਾਰਥਿਕ ਹਨ।ਉਨਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸੇਵਾ ਅਤੇ ਨਿਮਰਤਾ ਦੇ ਦਿਖਾਏ ਮਾਰਗ ਉਤੇ ਚੱਲਣ ਅਤੇ ਸ਼ਾਂਤਮਈ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਲਈ ਸੱਦਾ ਦਿੱਤਾ। ਉਨਾਂ ਨੇ ਲੋਕਾ ਨੂੰ ਇਹ ਦਿਹਾੜਾ ਜਾਤ, ਰੰਗ, ਨਸਲ ਤੋਂ ਉਪਰ ਉਠ ਕੇ ਆਪਸੀ ਭਾਈਚਾਰੇ, ਮਿਲਵਰਤਨ ਅਤੇ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button