Breaking NewsD5 specialNewsPress ReleasePunjabTop News

ਡਿਪਟੀ ਕਮਿਸ਼ਨਰ ਨੇ ਸਲਾਨਾ ਸ਼ਹੀਦੀ ਸਭਾ ਦੇ ਪ੍ਰਬੰਧਾਂ ਲਈ ਬੱਚਤ ਭਵਨ ਵਿਖੇ ਕੀਤੀ ਮੀਟਿੰਗ

ਸਮਰਪਿਤ 25 ਤੋਂ 27 ਦਸੰਬਰ ਤੱਕ ਹੋਵੇਗੀ ਸ਼ਹੀਦੀ ਸਭਾ : ਡਿਪਟੀ ਕਮਿਸ਼ਨਰ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ

ਫ਼ਤਹਿਗੜ੍ਹ ਸਾਹਿਬ : ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ ਫ਼ਤਹਿਗੜ੍ਹ ਸਾਹਿਬ ਵਿਖੇ ਹਰ ਸਾਲ ਹਰ ਸਾਲ ਦੀ ਤਰ੍ਹਾਂ ਸ਼ਹੀਦੀ ਸਭਾ ਇਸ ਵਾਰ 25 ਦਸੰਬਰ ਤੋਂ 27 ਦਸੰਬਰ ਤੱਕ ਹੋਵੇਗੀ। ਇਸ ਲਈ ਸਮੂਹ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਸ਼ਰਧਾ ਭਾਵਨਾਂ ਨਾਲ ਨਿਭਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਸ਼ਹੀਦੀ ਸਭਾ ਦੇ ਅਗੇਤੇ ਪ੍ਰਬ਼ੰਧਾਂ ਸਬੰਧੀ ਜਿ਼ਲ੍ਹੇ ਦੇ ਅਧਿਕਾਰੀਆਂ ਦੇ ਨਾਲ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਾਵੇਂ ਕੋਰੋਨਾ ਵਾਇਰਸ ਕੰਟਰੋਲ ਵਿੱਚ ਹੈ ਪ੍ਰੰਤੂ ਇਸ ਵੱਲੋਂ ਦੁਬਾਰਾ ਹਮਲਾ ਕਰਨ ਤੋਂ ਮੁਨਕਰ ਨਹੀਂ ਹੋਇਆ ਜਾ ਸਕਦਾ। ਇਸ ਲਈ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਬਣਾਏ ਜਾਣ ਵਾਲੇ ਸੂਚਨਾਂ ਕੇਂਦਰਾਂ ਦੇ ਨਾਲ ਕਰੋਨਾਂ ਟੀਕਾਕਰਨ ਦਾ ਕੈਂਪ ਵੀ ਲਗਾਇਆ ਜਾਵੇਗਾ ਤਾਂ ਜੋ ਇਸ ਨਾਮੁਰਾਦ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।

Kisan Andolan : ਕਿਸਾਨਾਂ ਨੇ ਘੇਰ ਲਿਆ ਬਾਦਲਾਂ ਦਾ ਕਾਫਲਾ! ਗੱਡੀਆਂ ਅੱਗੇ ਲਾਤੇ ਟਰੈਕਟਰ || D5 Channel Punjabi

ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੰਗਤਾਂ ਦੀ ਸਹੂਲਤ ਤੇ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਆਵਾਜਾਈ ਦੇ ਬਦਲਵੇਂ ਪ੍ਰਬੰਧਾਂ ਬਾਰੇ ਵੀ ਸਮੇਂ ਸਿਰ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਹਸਪਤਾਲ 24 ਘੰਟੇ ਖੁਲ੍ਹੇ ਰੱਖੇ ਜਾਣ ਅਤੇ ਲੋੜੀਂਦੀਆਂ ਐਂਬੂਲੈਂਸਾਂ ਤੇ ਆਰਜੀ ਡਿਸਪੈਂਸਰੀਆਂ ਦਾ ਸਮੇਂ ਸਿਰ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਰਧਾਲੂਆਂ ਲਈ ਆਰਜ਼ੀ ਪਖਾਨੇ ਅਤੇ ਪੀਣ ਵਾਲੇ ਸਾਫ ਸੁਥਰੇ ਪਾਣੀ ਦਾ ਪ੍ਰਬੰਧ ਕਰਨ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨਗਰ ਕੌਂਸਲ ਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸ਼ਹਿਰ ਦਾ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਸਮੇਂ-ਸਮੇਂ ਸਿਰ ਮੱਛਰ ਮਾਰਨ ਲਈ ਫੌਗਿੰਗ ਵੀ ਕਰਵਾਈ ਜਾਵੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਨੂੰ ਜੋੜਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਦਾ ਕੰਮ 30 ਨਵੰਬਰ ਤੱਕ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਅਚਾਨਕ ਰੁਕਿਆ ਸਿੱਧੂ ਦਾ ਕਾਫ਼ਲਾ, ਫਿਰ ਸਿੱਧੂ ਨੇ ਕੀਤਾ ਅਜਿਹਾ ਕੰਮ, ਹਰ ਪਾਸੇ ਹੋਈ ਸਿੱਧੂ-ਸਿੱਧੂ D5 Channel Punjabi

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦੀ ਸਭਾ ਦੌਰਾਨ ਮੁਫਤ ਬੱਸਾਂ ਚਲਾਈਆਂ ਜਾਣਗੀਆਂ ਤੇ ਈ. ਰਿਕਸ਼ਾ ਦਾ ਵਿਸ਼ੇਸ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੂਰ ਆਉਣ ਵਾਲੇ ਸ਼ਰਧਾਲੂਆਂ ਲਈ ਰੈਣ ਬਸੇਰਿਆਂ ਦਾ ਪ੍ਰਬੰਧ ਵੀ ਕੀਤਾ ਜਾਵੇਗਾ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਸੁਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਕੰਵਲਜੀਤ ਸਿੰਘ, ਐਸ.ਪੀ.(ਹੈ/ਕੁ) ਸ਼੍ਰੀ ਆਲਮ ਵਿਜੈ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਸ਼੍ਰੀ ਯਸ਼ਪਾਲ ਸ਼ਰਮਾ, ਐਸ.ਡੀ.ਐਮ. ਅਮਲੋਹ ਸ਼੍ਰੀਮਤੀ ਜੀਵਨਜੋਤ ਕੌਰ, ਡੀ.ਐਸ.ਪੀ. ਫ਼ਤਹਿਗੜ੍ਹ ਸਾਹਿਬ ਸ਼੍ਰੀ ਮਨਜੀਤ ਸਿੰਘ, ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button