Breaking NewsD5 specialNewsPress NotePunjab

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਚੁਕਾਈ ਅਤੇ ਅਨਲੋਡਿੰਗ ਦਾ ਜਾਇਜ਼ਾ ਲੈਣ ਲਈ ਭਿੱਖੀਵਿੰਡ ਵਿਖੇ ਬਣੇ ਗੋਦਾਮਾਂ ਦਾ ਦੌਰਾ

ਗੋਦਾਮਾਂ ਵਿੱਚ ਕਣਕ ਦੇ ਭਰੇ ਟਰੱਕਾਂ ਦੀ ਅਨਲੋਡਿੰਗ ਸੁਚੱਜੇ ਢੰਗ ਨਾਲ ਕਰਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਢੁਕਵੀਂ ਵਿਵਸਥਾ ਬਣਾਉਣ ਦੇ ਦਿੱਤੇ ਨਿਰਦੇਸ਼

ਤਰਨ ਤਾਰਨ  : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਅਤੇ ਅਨਲੋਡਿੰਗ ਦਾ ਜਾਇਜ਼ਾ ਲੈਣ ਲਈ ਭਿੱਖੀਵਿੰਡ ਵਿਖੇ ਬਣੇ ਗੋਦਾਮਾਂ ਦਾ ਦੌਰਾ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਮੈਨੇਜਰ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਸ਼੍ਰੀਮਤੀ ਜੀ. ਕੇ. ਬੋਪਾਰਾਏ ਤੋਂ ਇਲਾਵਾ ਹੋਰ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ। ਇਸ ਮੌਕੇ ਉਹਨਾਂ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਕਣਕ ਦੀ ਆਮਦ ਵਿੱਚ ਕੋਈ ਦਿੱਕਤ ਨਾ ਆਵੇ।

ਨਿਹੰਗਾ ਸਿੰਘਾਂ ਨੇ ਘੇਰਿਆ ਸੁਖਬੀਰ ਬਾਦਲ!ਬੇਅਬਦੀ ਮਾਮਲੇ ਨੂੰ ਕਰਾਈ ਪੂਰੀ ਤਸੱਲੀ!ਨਾਲੇ ਕਰਤਾ ਪਾਰਲੀਮੈਂਟ ਘੇਰਨ ਦਾ ਐਲਾਨ

ਇਸ ਮੌਕੇ ਉਹਨਾਂ ਸਬੰਧਤਿ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਗੋਦਾਮਾਂ ਵਿੱਚ ਕਣਕ ਦੇ ਭਰੇ ਟਰੱਕਾਂ ਦੀ ਅਨਲੋਡਿੰਗ ਸੁਚੱਜੇ ਢੰਗ ਨਾਲ ਕਰਾਉਣ ਲਈ ਢੁਕਵੀਂ ਵਿਵਸਥਾ ਬਣਾਈ ਜਾਵੇ ਤਾਂ ਜੋ ਸਮੇਂ ਸਿਰ ਕਣਕ ਦੀ ਅਨਲੋਡਿੰਗ ਹੋ ਸਕੇ ਅਤੇ ਟਰੱਕਾਂ ਨੂੰ ਅਨਲੋਡਿੰਗ ਕਰਨ ਵਿੱਚ ਜ਼ਿਆਦਾ ਉਡੀਕ ਨਾ ਕਰਨੀ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਅਤੇ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ।ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਆਪਣੀ ਫਸਲ ਸੁਕਾ ਕੇ ਲਿਆਉਣ ਤਾਂ ਜੋ ਜਲਦੀ ਤੋਂ ਜਲਦੀ ਖਰੀਦ ਹੋ ਸਕੇ। ਉਹਨਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨ ਤੇ ਮਜ਼ਦੂਰ ਕੋਵਿਡ-19 ਦੇ ਚੱਲਦਿਆਂ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨ ਤਾਂ ਜੋ ਇਸ ਭਿਆਨਕ ਮਹਾਂਮਾਰੀ ਤੋਂ ਬਚਿਆਂ ਜਾ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button