ਡਿਪਟੀ ਕਮਿਸਨਰ ਨੇ ਸਵੀਪ ਪ੍ਰੋਗਰਾਮ ਤਹਿਤ ਪਿੰਡ ਰੂੜਕੀ ਤੋਂ ਮੂਲੇਪੁਰ ਤਕ ਟਰੈਕਟਰ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਡਿਪਟੀ ਕਮਿਸਨਰ ਨੇ ਸਵੀਪ ਪ੍ਰੋਗਰਾਮ ਤਹਿਤ ਪਿੰਡ ਰੂੜਕੀ ਤੋਂ ਮੂਲੇਪੁਰ ਤਕ ਟਰੈਕਟਰ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
-ਨੌਜਵਾਨ ਵੋਟਰ ਆਪਣੀ ਵੱਧ ਤੋਂ ਵੱਧ ਵੋਟ ਬਣਵਾਉਣ ਅਤੇ ਵੋਟ ਦੇ ਹੱਕ ਦੀ ਬਿਨਾਂ ਕਿਸੇ ਡਰ ਤੇ ਭੈਅ ਦੇ ਇਸਤੇਮਾਲ ਕਰਨ : ਜ਼ਿਲਾ ਚੋਣ ਅਫ਼ਸਰ
-ਆਂਗਨਵਾੜੀ ਵਰਕਰਾਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਗਿੱਧਾ ਅਤੇ ਬੋਲੀਆਂ ਪਾ ਕੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ
-ਸਮੂਹ ਪੋਲਿੰਗ ਬੂਥਾਂ ਤੇ 21 ਨਵੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ
ਫ਼ਤਿਹਗੜ੍ਹ ਸਾਹਿਬ – 20 ਨਵੰਬਰ
ਜ਼ਿਲਾ ਚੋਣ ਅਫ਼ਸਰ-ਕਮ- ਡਿਪਟੀ ਕਮਿਸਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਸਵੀਪ ਪ੍ਰੋਗਰਾਮ ਤਹਿਤ ਪਿੰਡ ਰੂੜਕੀ ਤੋਂ ਮੂਲੇਪੁਰ ਤਕ ਟਰੈਕਟਰ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿਚ 30 ਟਰੈਕਟਰ ਸ਼ਾਮਿਲ ਹੋਏ ਅਤੇ ਇਹ ਰੈਲੀ ਵੋਟਰਾਂ ਨੂੰ ਜਾਗਰੂਕ ਕਰਦੀ ਪਿੰਡ ਮੂਲੇਪੁਰ ਵਿਖੇ ਖਤਮ ਹੋਈ। ਇਸ ਮੌਕੇ ਉਹਨਾਂ ਕਿਹਾ ਕਿ ਨੌਜਵਾਨ ਵੋਟਰ ਆਪਣੀ ਵੱਧ ਤੋਂ ਵੱਧ ਵੋਟ ਬਣਵਾਉਣ ਅਤੇ ਵੋਟ ਦੇ ਹੱਕ ਦੀ ਬਿਨਾਂ ਕਿਸੇ ਡਰ ਤੇ ਭੈਅ ਦੇ ਇਸਤੇਮਾਲ ਕਰਨ। ਓਹਨਾਂ ਕਿਹਾ ਕਿ ਵੋਟਰ ਆਪਣੀ ਵੋਟ ਦੇ ਹੱਕ ਪ੍ਰਤੀ ਖੁਦ ਵੀ ਜਾਗਰੂਕ ਹੋਣ ਤੇ ਦੂਸਰਿਆਂ ਨੂੰ ਵੀ ਕਰਨ।
ਜ਼ਿਲਾ ਚੋਣ ਅਫ਼ਸਰ ਨੇ ਸਵੀਪ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਸ ਵੀ ਨੌਜਵਾਨ ਦੀ ਉਮਰ 01-01-2022 ਨੂੰ 18 ਸਾਲ ਦੀ ਜਾਂ ਇਸ ਤੋਂ ਉੱਪਰ ਹੋ ਜਾਂਦੀ ਹੈ ਤਾਂ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਅਤੇ ਵੋਟ ਦੇ ਹੱਕ ਦਾ ਬਿਨਾਂ ਕਿਸੇ ਡਰ ਭੈਅ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਸਵੀਪ ਦਾ ਪ੍ਰੋਗਰਾਮ ਅਗਾਹ ਵੀ ਜਾਰੀ ਰਹੇਗਾ ਅਤੇ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਨਾਲ ਜੋੜ ਕੇ ਘਰ-ਘਰ ਇਹ ਜਾਗਰੂਕਤਾ ਫੈਲਾਈ ਜਾਵੇਗੀ ਕਿ ਉਹ ਆਪਣੇ ਵੋਟ ਬਣਾਉਣ।
ਉਨ੍ਹਾਂ ਕਿਹਾ ਕਿ ਵੋਟਾਂ ਦੀ ਸਰਸਰੀ ਸੁਧਾਈ ਸਬੰਧੀ ਵਿਸ਼ੇਸ਼ ਕੈਂਪ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਤੇ ਅੱਜ ਅਤੇ 21 ਨਵੰਬਰ 2021 ਦਿਨ ਐਤਵਾਰ ਨੂੰ ਲਗਾਏ ਜਾਣਗੇ ਜਿੱਥੇ ਬੀਐੱਲ ਬੈਠਣਗੇ ਕੋਈ ਵੀ ਆਪਣੀ ਵੋਟ ਬਣਵਾਉਣ/ਕਟਵਾਉਣ ਜਾਂ ਸੋਧ ਲਈ ਆਪਣੇ ਨਜ਼ਦੀਕੀ ਪੋਲਿੰਗ ਬੂਥ ਤੇ ਜਾ ਕੇ ਫਾਰਮ ਭਰ ਸਕਦਾ ਹੈ।
ਇਸ ਮੌਕੇ ਆਂਗਣਵਾੜੀ ਵਰਕਰਾਂ ਹੈਲਪਰਾਂ ਵੱਲੋਂ ਵੋਟਰ ਜਾਗਰੂਕਤਾ ਸਬੰਧੀ ਜਾਗੋ ਵੀ ਕੱਢੀ ਗਈ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਗਿੱਧਾ ਤੇ ਬੋਲੀਆਂ ਪਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਉਪਰੰਤ ਜ਼ਿਲਾ ਚੋਣ ਅਫ਼ਸਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੇਪੁਰ ਵਿਖੇ ਵੋਟ ਦੀ ਵਰਤੋਂ ਸੰਬਧੀ ਸਹੁੰ ਵੀ ਚੁਕਾਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਕਵਿਤਾਵਾਂ ਰਾਹੀਂ ਵੋਟਰ ਬਣਾਉਣ ਸੰਬਧੀ ਸੁਨੇਹਾ ਦਿੱਤਾ। ਇਸ ਤੋਂ ਇਲਾਵਾ ਜਿਲ੍ਹੇ ਦੇ ਪੀ ਡਬਲਿਊ ਕੋਆਰਡੀਨੇਟਰ ਗੁਰਵਿੰਦਰ ਸੋਨੀ ਨੇ ਵੀ ਅਪਣੇ ਗੀਤ ਰਾਹੀਂ ਜਾਗਰੂਕ ਕੀਤਾ। ਇਸ ਤੋਂ ਪਹਿਲਾਂ ਸਕੂਲ ਦੇ ਵਿਦਿਆਰਥੀਆਂ ਦੇ ਵੋਟਰ ਜਾਗਰੂਕਤਾ ਸਬੰਧੀ ਪੇਟਿੰਗ ਮੁਕਾਬਲੇ ਕਰਵਾਏ ਗਏ ਤੇ ਪਹਿਲੀ ਦੂਜੀ ਤੇ ਤੀਜੀ ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ. ਸ਼੍ਰੀ ਹਿਮਾਂਸ਼ੂ ਗੁਪਤਾ, ਵਿਧਾਨ ਸਭਾ ਹਲਕਾ ਅਮਲੋਹ ਦੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਸ੍ਰੀਮਤੀ ਜੀਵਨਜੋਤ ਕੌਰ,ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੇ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਸ੍ਰੀ ਯਸ਼ਪਾਲ ਸ਼ਰਮਾ, ਤਹਿਸੀਲਦਾਰ ਸ੍ਰੀ ਅਮਨਦੀਪ ਚਾਵਲਾ, ਸੀ ਡੀ ਪੀ ਓ ਸ੍ਰੀਮਤੀ ਮੰਜੂ ਭੰਡਾਰੀ, ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਜੋਬਨਦੀਪ ਕੌਰ, ਬੀ ਡੀ ਪੀ ਓ ਮਹਿੰਦਰਜੀਤ ਸਿੰਘ,ਸਵੀਪ ਨੋਡਲ ਅਫ਼ਸਰ ਤੇ ਸਵੀਪ ਟੀਮ ਦੇ ਮੈਂਬਰ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.