PunjabTop News

ਡਿਪਟੀ ਕਮਿਸ਼ਨਰ ਮਲੇਰਕੋਟਲਾ ਦੀ ਦਫ਼ਤਰੀ ਈਮੇਲ ‘ਤੇ ਬੰਬ ਧਮਾਕੇ ਕਰ ਉਡਾਉਣ ਦੀਆਂ ਧਮਕੀਆਂ ਭੇਜਣ ਵਾਲੇ ਇਕ ਅਸਫਲ ਆਸ਼ਕ ਨੂੰ ਪੁਲਿਸ ਨੇ ਕੀਤਾ ਕਾਬੂ

10 ਅਤੇ 12 ਮਈ ਨੂੰ ਡਿਪਟੀ ਕਮਿਸ਼ਨਰ ਮਲੇਰਕੋਟਲਾ ਦੀ ਦਫ਼ਤਰੀ ਈਮੇਲ ਆਈ.ਡੀ. ਉੱਪਰ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ‘ਤੇ ਬੰਬ ਧਮਾਕੇ ਕਰਕੇ ਅਹਿਮ ਸੰਸਥਾਵਾਂ ਨੂੰ ਉਡਾਉਣ ਦੀਆਂ ਧਮਕੀ ਭਰੀਆਂ ਈ-ਮੇਲਾਂ ਭੇਜਣ ਵਾਲੇ ਇਕ ਅਸਫਲ ਆਸ਼ਕ ਨੂੰ ਮਲੇਰਕੋਟਲਾ ਪੁਲਿਸ ਨੇ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਹੈ।

ਸਥਾਨਕ ਸਬ ਡਵੀਜ਼ਨਲ ਪੁਲਿਸ ਕੰਪਲੈਕਸ ਵਿਖੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਐਸ.ਪੀ. (ਇੰਵੈਸਟੀਗੇਸ਼ਨ) ਮਲੇਰਕੋਟਲਾ ਵੈਭਵ ਸਹਿਗਲ ਅਤੇ ਡੀ.ਐਸ.ਪੀ. ਮਲੇਰਕੋਟਲਾ ਸ੍ਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਡੀ.ਸੀ. ਦਫ਼ਤਰ ਨੂੰ ਮਿਲੀਆਂ ਧਮਕੀ ਭਰੀਆਂ ਈ.ਮੇਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਡਾ. ਸਿਮਰਤ ਕੌਰ ਦੇ ਆਦੇਸ਼ਾਂ ‘ਤੇ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਮੁਕੱਦਮਾ ਦਰਜ ਕਰਕੇ ਵੈਭਵ ਸਹਿਗਲ ਐਸ.ਪੀ. (ਆਈ) ਦੀ ਨਿਗਰਾਨੀ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ.ਆਈ.ਏ. ਮਾਹੋਰਾਣਾ ਅਤੇ ਥਾਣੇਦਾਰ ਗੁਰਪ੍ਰੀਤ ਕੌਰ ਇੰਚਾਰਜ ਸਾਇਬਰ ਸੈੱਲ ਦੀਆਂ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਤੇ ਜਾਂਚ ਉਪਰੰਤ ਆਖ਼ਰ ਧਮਕੀਆਂ ਭਰੇ ਈਮੇਲ ਭੇਜਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ।

ਕਾਬੂ ਕੀਤੇ ਰਾਜਦੀਪ ਸਿੰਘ ਪੁੱਤਰ ਰੁਪਿੰਦਰ ਸਿੰਘ ਵਾਸੀ ਪਿੰਡ ਮਾਲੋਦੰਦ, ਥਾਣਾ ਮਲੌਦ ਜ਼ਿਲ੍ਹਾ ਲੁਧਿਆਣਾ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਜਾਂਚ ਦੌਰਾਨ ਉਸ

ਕੋਲੋਂ ਆਈਫ਼ੋਨ13, ਇਕ ਵੀਵੋ, ਇਕ ਰੀਅਲਮੀ ਮੋਬਾਈਲ ਅਤੇ ਕਈ ਸਿੰਮ ਬਰਾਮਦ ਹੋਏ ਹਨ। ਪੁਲਿਸ ਅਧਿਕਾਰੀਆਂ ਨੇ ਖ਼ੁਲਾਸਾ ਕੀਤਾ ਕਿ ਰਾਜਦੀਪ ਸਿੰਘ ਮਲੇਰਕੋਟਲਾ ਵਿਖੇ ਪ੍ਰਾਈਵੇਟ ਕੰਮ ਕਰਦਾ ਸੀ ਜਿੱਥੇ ਉਸ ਦੀ ਇਕ ਲੜਕੀ ਨਾਲ ਜਾਣ ਪਹਿਚਾਣ ਹੋ ਗਈ। ਉਨ੍ਹਾਂ ਦੱਸਿਆ ਕਿ ਉਸ ਲੜਕੀ ਦੀ ਮੰਗਣੀ ਕਿਸੇ ਹੋਰ ਲੜਕੇ ਨਾਲ ਹੋ ਜਾਣ ਦਾ ਪਤਾ ਲੱਗਣ ‘ਤੇ ਰਾਜਦੀਪ ਸਿੰਘ ਨੇ ਕਥਿਤ ਤੌਰ ’ਤੇ ਲੜਕੀ ਅਤੇ ਉਸ ਦੇ ਮੰਗੇਤਰ ਕੋਲੋਂ ਬਦਲਾ ਲੈਣ ਲਈ ਉਨ੍ਹਾਂ ਦੀ ਈਮੇਲ ਆਈ.ਡੀ./ਮੋਬਾਈਲ ਹੈਕ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button