Press ReleasePunjabTop News

ਡਿਪਟੀ ਸਪੀਕਰ ਦੀ ਅਗਵਾਈ ਵਿੱਚ ਡਾ. ਅੰਬੇਡਕਰ ਨੂੰ ਮਾਹਾਪ੍ਰੀਨਿਵਾਰਣ ਦਿਵਸ ਦੇ ਮੌਕੇ ’ਤੇ ਸ਼ਰਧਾਂਜਲੀਆਂ ਭੇਟ

ਚੰਡੀਗੜ੍ਹ, 6 ਦਸੰਬਰ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੋੜੀ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਅੱਜ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਮਾਹਾਪ੍ਰੀਨਿਵਾਰਨ ਦਿਵਸ ਦੇ ਮੌਕੇ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ।
ਡਾ. ਅੰਬੇਡਕਰ ਵੱਲੋਂ ਭਾਰਤੀ ਸੰਵਿਖਧਾਨ ਬਨਾਉਣ ਲਈ ਨਿਭਾਈ ਗਈ ਭੂਮਿਕਾ ਦਾ ਜ਼ਿਕਰ ਕਰਦੇ ਹੋਏ ਸ. ਰੋੜੀ ਨੇ ਕਿਹਾ ਕਿ ਉਨ੍ਹਾਂ ਨੇ ਛੂਤ-ਛਾਤ ਦੇ ਖਾਤਮ ਅਤੇ ਨਾਗਰਿਕ ਸੁਤੰਤਰਤਾਵਾਂ ਦੀ ਗਾਰੰਟੀ ਨੂੰ ਅਮਲ ਵਿੱਚ ਲਿਆਂਦਾ। ਡਾ. ਅੰਬੇਦਕਰ ਨੇ ਔਰਤਾਂ ਲਈ ਵਿਆਪਕ ਆਰਥਿਕ ਅਤੇ ਸਮਾਜਿਕ ਅਧਿਕਾਰਾਂ ਨੂੰ ਯਕੀਨੀ ਬਣਾਇਆ ਅਤੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਸੰਵਿਧਾਨਿਕ ਵਿਵਸਥਾ ਕੀਤੀ।
ਇਸ ਮੌਕੇ ਹਰਮੀਤ ਸਿੰਘ ਪਠਾਨਮਾਜਰਾ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਅਮੋਲਕ ਸਿੰਘ, ਬਲਕਾਰ ਸਿੰੰਘ ਸਿੱਧੂ , ਗੁਰਪ੍ਰੀਤ ਬੱਸੀ ਗੋਗੀ, ਜਗਤਾਰ ਸਿੰਘ ਦਿਆਲਪੁਰ, ਡਾ. ਕਸ਼ਮੀਰਾ ਸਿੰਘ ਸੋਹਲ, ਸੰਤੋਸ਼ ਕੁਮਾਰੀ ਕਟਾਰੀਆ, ਕੁਲਵੰਤ ਸਿੰਘ ਸੰਧੂ, ਰਮਨ ਅਰੋੜਾ (ਸਾਰੇ ਵਿਧਾਇਕ) ਅਤੇ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਸਿੰਘ ਵੀ ਹਾਜ਼ਰ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button