SportsTop News

ਡਿਸਕਸ ਥਰੋ ਖਿਡਾਰਨ ਕਮਲਪ੍ਰੀਤ ਕੌਰ ਦੇ ਕਰੀਅਰ ਨੂੰ ਲੱਗਾ ਵੱਡਾ ਝਟਕਾ, ਡੋਪਿੰਗ ਮਾਮਲੇ ‘ਚ 3 ਸਾਲ ਦੀ ਪਾਬੰਦੀ

ਪਟਿਆਲਾ : ਟੋਕੀਓ ਓਲੰਪਿਕ ‘ਚ ਆਪਣੀ ਖੇਡ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੀ ਡਿਸਕਸ ਥਰੋ ਖਿਡਾਰਨ ਕਮਲਪ੍ਰੀਤ ਕੌਰ ਦੇ ਕਰੀਅਰ ਨੂੰ ਵੱਡਾ ਝਟਕਾ ਲੱਗਾ ਹੈ। ਅਥਲੈਟਿਕਸ ਇੰਟੈਗਰਿਟੀ ਯੂਨਿਟ ਨੇ ਡੋਪਿੰਗ ਮਾਮਲੇ ‘ਚ ਪੰਜਾਬ ਦੀ ਕਮਲਪ੍ਰੀਤ ਕੌਰ ‘ਤੇ 3 ਸਾਲ ਦੀ ਪਾਬੰਦੀ ਲਗਾਈ ਗਈ ਹੈ। ਕਮਲਪ੍ਰੀਤ ਨੇ ਟੋਕੀਓ ਓਲੰਪਿਕ ਵਿੱਚ ਡਿਸਕਸ ਥਰੋ ‘ਚ 63.70 ਮੀਟਰ ਦੀ ਸਰਵੋਤਮ ਥਰੋਅ ਨਾਲ ਛੇਵਾਂ ਸਥਾਨ ਹਾਸਲ ਕੀਤਾ ਸੀ । ਅਥਲੈਟਿਕਸ ਇੰਟੈਗਰਿਟੀ ਯੂਨਿਟ ਨੇ ਬੁੱਧਵਾਰ ਨੂੰ ਕਮਲਪ੍ਰੀਤ ‘ਤੇ 3 ਸਾਲ ਦੀ ਪਾਬੰਦੀ ਦਾ ਐਲਾਨ ਕੀਤਾ ਹੈ। ਯੂਨਿਟ ਨੇ ਦੱਸਿਆ ਕਿ 26 ਸਾਲਾ ਕਮਲਪ੍ਰੀਤ ‘ਤੇ ਪਾਬੰਦੀਸ਼ੁਦਾ ਦਵਾਈ ਸਟੈਨੋਜ਼ੋਲੋਲ ਦੀ ਵਰਤੋਂ ਕਰਨ ‘ਤੇ ਪਾਬੰਦੀ ਲਗਾਈ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button