Breaking NewsD5 specialNewsPoliticsPunjabUncategorized

ਡੀਆਈਜੀ ਖੱਟੜਾ ਨੂੰ ਲੱਗਿਆ ਵੱਡਾ ਝਟਕਾ ! ਬੇਅਦਬੀ ਮਾਮਲੇ ‘ਚ ਮੁੜ ਆਇਆ ਨਵਾਂ ਮੋੜ !

ਪਟਿਆਲਾ : ਬੇਅਦਬੀ ਮਾਮਲੇ ‘ਚ ਹਰ ਦਿਨ ਨਵੇਂ ਮੋੜ ਆਉਂਦੇ ਨਜ਼ਰ ਆ ਰਹੇ ਹਨ। ਹੁਣ ਫਿਰ ਤੋਂ ਇਸ ਮਾਮਲੇ ‘ਚ ਨਵਾਂ ਮੋੜ ਆ ਗਿਆ। ਦੱਸ ਦੇਈਏ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਪੜਤਾਲ ਪੰਜਾਬ ਪੁਲਿਸ ਨੂੰ ਸੌਂਪਦਿਆਂ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਚੇਅਰਮੈਨ ਡੀਆਈਜੀ ਰਣਬੀਰ ਸਿੰਘ ਖੱਟੜਾ ਨੂੰ ਇਸ ’ਚੋਂ ਬਾਹਰ ਕੀਤਾ ਜਾਵੇ ਅਤੇ ਉਹਨਾਂ ਦੀ ਥਾਂ ਕਿਸੇ ਹੋਰ ਸਮਰੱਥ ਅਧਿਕਾਰੀ ਨੂੰ ਨਿਯੁਕਤ ਕੀਤਾ ਜਾਵੇ।

🔴LIVE| 8 ਦੀ ਮੀਟਿੰਗ ਤੋਂ ਪਹਿਲਾਂ ਹੀ ਹੋ ਗਿਆ ਵੱਡਾ ਐਲਾਨ ! !ਹੁਣ ਆਪ ਹੀ ਕਰੁ ਮੋਦੀ ਖੇਤੀ ਕਾਨੂੰਨ ਰੱਦ !

ਡੇਰਾ ਪ੍ਰੇਮੀਆਂ ਨੇ ਡੀਆਈਜੀ ਖੱਟੜਾ ’ਤੇ ਜਾਂਚ ਦੌਰਾਨ ਪੱਖਪਾਤ ਦੇ ਦੋਸ਼ ਲਾਏ ਸਨ। ਜਸਟਿਸ ਅਨਮੋਲ ਰਤਨ ਸਿੰਘ ਨੇ ਆਪਣੇ 43 ਸਫ਼ਿਆਂ ਦੇ ਹੁਕਮ ਵਿੱਚ ਸਪੱਸ਼ਟ ਕੀਤਾ ਕਿ ਬੇਅਦਬੀ ਨਾਲ ਜੁੜੇ ਤਿੰਨ ਮਾਮਲਿਆਂ ਦੀ ਪੜਤਾਲ ਕਰ ਰਹੀ ਜਾਂਚ ਟੀਮ ਵਿੱਚ ਆਈਪੀਐੱਸ ਅਧਿਕਾਰੀ ਆਰਐੱਸ ਖੱਟੜਾ ਨੂੰ ਸ਼ਾਮਲ ਨਾ ਕੀਤਾ ਜਾਵੇ। ਮੁਹਾਲੀ ਦੀ ਸੀਬੀਆਈ ਅਦਾਲਤ ਨੂੰ ਫ਼ਰੀਦਕੋਟ ਜ਼ਿਲ੍ਹੇ ਅੰਦਰ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਰਿਕਾਰਡ ਫ਼ਰੀਦਕੋਟ ਅਦਾਲਤ ਨੂੰ ਭੇਜਣ ਦੇ ਵੀ ਆਦੇਸ਼ ਦਿੱਤੇ ਗਏ ਹਨ। ਹਾਈਕੋਰਟ ਨੇ ਬੇਅਦਬੀ ਕਾਂਡ ਸਬੰਧੀ ਸੀਬੀਆਈ ਕੋਰਟ ਮੁਹਾਲੀ ਵਿੱਚ 25 ਜਨਵਰੀ 2019 ਮਗਰੋਂ ਦੀ ਕਿਸੇ ਵੀ ਕਾਰਵਾਈ ਨੂੰ ਮਾਨਤਾ ਨਾ ਦੇਣ ਲਈ ਵੀ ਕਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button