ਮੁਹਾਲੀ ਜ਼ਿਲ੍ਹਾ ਅਦਾਲਤ ਨੇ ਇੱਕ ਕੇਸ ਦੀ ਸੁਣਵਾਈ ਕਰਦਿਆਂ ਮੁਹਾਲੀ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਜਾਂਚ ਦੀ ਜ਼ਿੰਮੇਵਾਰੀ ਡੀਜੀਪੀ ਗੌਰਵ ਯਾਦਵ ਨੂੰ ਪੱਤਰ ਲਿਖ ਕੇ ਸੌਂਪੀ ਗਈ ਹੈ। ਹੁਕਮਾਂ ਵਿੱਚ ਅਦਾਲਤ ਨੇ ਕਿਹਾ ਹੈ ਕਿ ਇਹ ਜਾਂਚ ਕਿਸੇ ਸੀਨੀਅਰ ਆਈਪੀਐਸ ਅਧਿਕਾਰੀ ਤੋਂ ਕਰਵਾਈ ਜਾਵੇ।
ਮਾਮਲਾ ਇਮੀਗ੍ਰੇਸ਼ਨ ਫਰਾਡ ਨਾਲ ਸਬੰਧਤ ਹੈ। ਡੀਐਸਪੀ ਗੁਰਸ਼ੇਰ ਸਿੰਘ ਸੰਧੂ ਦੋ ਕੇਸਾਂ ਦੀ ਜਾਂਚ ਕਰ ਰਹੇ ਸਨ। ਇਸ ਸਬੰਧੀ ਥਾਣਾ ਸੋਹਾਣਾ ਵਿਖੇ 15 ਨਵੰਬਰ 2023 ਨੂੰ ਕੇਸ ਦਰਜ ਕੀਤਾ ਗਿਆ ਸੀ। ਜਦਕਿ ਦੂਜਾ ਮਾਮਲਾ 6 ਜਨਵਰੀ 2023 ਨੂੰ ਥਾਣਾ ਖਰੜ (ਸਦਰ) ਵਿਖੇ ਦਰਜ ਹੋਇਆ ਸੀ। ਖਰੜ ‘ਚ ਦਰਜ ਮਾਮਲੇ ‘ਚ ਕਰੀਬ 10 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਸੋਹਾਣਾ ਥਾਣੇ ‘ਚ ਦਰਜ ਹੋਏ ਮਾਮਲੇ ‘ਚ 2.6 ਕਰੋੜ ਰੁਪਏ ਦੀ ਧੋਖਾਧੜੀ ਹੋਈ ਹੈ। ਜਦੋਂ ਇਸ ਮਾਮਲੇ ਦੀ ਜਾਂਚ ਡੀਐਸਪੀ ਸੰਧੂ ਵੱਲੋਂ ਕੀਤੀ ਗਈ ਤਾਂ ਅਦਾਲਤ ਨੇ ਮਹਿਸੂਸ ਕੀਤਾ ਕਿ ਡੀਐਸਪੀ ਸੰਧੂ ਨੇ ਮੁੱਖ ਮੁਲਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਸੀ। ਹੁਣ ਅਦਾਲਤ ਦੇ ਹੁਕਮਾਂ ‘ਤੇ ਜਲਦੀ ਹੀ ਦੁਬਾਰਾ ਜਾਂਚ ਸ਼ੁਰੂ ਕੀਤੀ ਜਾਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.