Breaking NewsD5 specialNewsPoliticsPress ReleasePunjabTop News

ਡੀਜੀਪੀ ਪੰਜਾਬ, 2 ਏਡੀਜੀਪੀ ਸਮੇਤ 149 ਪੁਲਿਸ ਕਰਮੀਆਂ ਨੇ ਵੈਕਸੀਨੇਸ਼ਨ ਬੂਸਟਰ ਡੋਜ਼ ਲਗਵਾਈ

ਡੀਜੀਪੀ ਭਾਵਰਾ ਨੇ ਬੂਸਟਰ ਡੋਜ਼ ਲਗਵਾਉਣ ਵਾਲੇ ਸਾਰੇ ਪੁਲਿਸ ਕਰਮੀਆਂ ਦੀ ਕੀਤੀ ਸ਼ਲਾਘਾ

ਚੰਡੀਗੜ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਸ੍ਰੀ ਵੀ.ਕੇ ਭਾਵਰਾ ਸਮੇਤ 149 ਪੁਲਿਸ ਕਰਮਚਾਰੀਆਂ ਨੇ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਲਗਾਏ ਗਏ ਇੱਕ ਵਿਸ਼ੇਸ਼ ਕੈਂਪ ਦੌਰਾਨ ਕੋਵਿਡ-19 ਵੈਕਸੀਨੇਸ਼ਨ ਬੂਸਟਰ ਡੋਜ਼ ਲਗਵਾਈ। ਇਸ ਦੌਰਾਨ ਪੁਲਿਸ ਦੇ ਦੋ ਵਧੀਕ ਡਾਇਰੈਕਟਰ ਜਨਰਲਜ਼ ਆਫ਼ ਪੁਲਿਸ ਜਿੰਨਾਂ ਵਿੱਚ ਏ.ਡੀ.ਜੀ.ਪੀ. (ਭਲਾਈ) ਅਰਪਿਤ ਸ਼ੁਕਲਾ ਅਤੇ ਏ.ਡੀ.ਜੀ.ਪੀ. (ਸੁਰੱਖਿਆ) ਸ਼ਰਦ ਸੱਤਿਆ ਚੌਹਾਨ ਅਤੇ ਏ.ਆਈ.ਜੀ. (ਭਲਾਈ) ਸੁਖਵੰਤ ਸਿੰਘ ਗਿੱਲ ਨੇ ਵੀ ਬੂਸਟਰ ਡੋਜ਼ ਲਗਵਾਈ।

ਅਹੁਦਾ ਸੰਭਾਲਦੇ ਹੀ Warring ਦਾ ਧਮਾਕਾ Bains ਫਸਿਆ ਕਸੂਤਾ, Navjot Sidhu ਨੇ ਕਰਤਾ ਨਵਾਂ ਐਲਾਨ

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਸਿਹਤ ਵਿਭਾਗ ਚੰਡੀਗੜ ਦੇ ਸਹਿਯੋਗ ਨਾਲ ਪੁਲਿਸ ਹੈਡਕੁਆਰਟਰ ਵਿਖੇ ਸਥਿਤ ਡਿਸਪੈਂਸਰੀ ਵਿਖੇ ਆਪਣੇ ਕਰਮਚਾਰੀਆਂ ਲਈ ਕੋਵਿਡ-19 ਵੈਕਸੀਨੇਸ਼ਨ ਬੂਸਟਰ ਡੋਜ਼ ਦਾ ਪ੍ਰਬੰਧ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਹੈੱਡਕੁਆਰਟਰ ਵਿਖੇ ਲਗਾਇਆ ਗਿਆ ਇਹ ਤੀਜਾ ਕੈਂਪ ਸੀ ਅਤੇ ਹੁਣ ਤੱਕ ਇਥੇ ਪੀ.ਪੀ.ਐਚ.ਕਿਊ. ਅਤੇ ਮੋਹਾਲੀ ਜ਼ਿਲੇ ਵਿੱਚ ਤਾਇਨਾਤ ਕੁੱਲ 363 ਪੁਲਿਸ ਮੁਲਾਜਮਾਂ ਨੇ ਕੋਵਿਡ-19 ਵੈਕਸੀਨੇਸ਼ਨ ਬੂਸਟਰ ਡੋਜ਼ ਲਗਵਾਈ।

ਜਥੇਦਾਰ ਨੇ PM ਮੋਦੀ ਨੂੰ ਜੋੜੇ ਹੱਥ, ਸੁਖਬੀਰ ਬਾਦਲ ਤੋਂ ਬਾਅਦ ਕੇਂਦਰ ਨੂੰ ਕੀਤੀ ਅਪੀਲ | D5 Channel Punjabi

ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਕਿਹਾ ਕਿ ਪੁਲਿਸ ਮੁਲਾਜਮਾਂ ਦੀ ਸਿਹਤ ਨੂੰ ਮੁੱਖ ਤਰਜੀਹ ਦਿੰਦੇ ਹੋਏ ਪੰਜਾਬ ਪੁਲਿਸ ਦੇ ਵੈਲਫੇਅਰ ਵਿੰਗ ਵੱਲੋਂ ਸਮੁੱਚੀ ਫੋਰਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਅਜਿਹੇ ਕੈਂਪ ਲਗਾਏ ਜਾ ਰਹੇ ਹਨ। ਉਨਾਂ ਸਮੂਹ ਪੁਲਿਸ ਕਰਮੀਆਂ, ਜੋ ਸਵੈ-ਇੱਛਾ ਨਾਲ ਬੂਸਟਰ ਡੋਜ਼ ਲਗ਼ਵਾਉਣ ਲਈ ਅੱਗੇ ਆਏ, ਦੀ ਸ਼ਲਾਘਾ ਕੀਤੀ ਅਤੇ ਇੱਕ ਵਾਰ ਫਿਰ ਬਾਕੀ ਦੇ ਪੁਲਿਸ ਮੁਲਾਜਮਾਂ ਨੂੰ ਬੂਸਟਰ ਡੋਜ ਲਗਵਾਉਣ ਲਈ ਪ੍ਰੇਰਿਤ ਕੀਤਾ।

Beadbi Case : ਹੁਣ ਮਿਲੂ Beadbi ਦਾ ਇਨਸਾਫ਼! ਵੱਡੇ ਨਾਮਾਂ ਖ਼ਿਲਾਫ਼ ਜਾਰੀ ਹੋਏ ਵਰੰਟ, ਸਿੱਖਾਂ ’ਚ ਖੁਸ਼ੀ ਦੀ ਲਹਿਰ

ਏ.ਡੀ.ਜੀ.ਪੀ. ਭਲਾਈ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਪੁਲਿਸ ਮੁਲਾਜਮਾਂ ਨੂੰ ਅਗਾਊਂ ਸੰਦੇਸ਼ ਦਿੱਤਾ ਗਿਆ ਸੀ ਕਿ ਕੇਵਲ ਉਹੀ ਵਿਅਕਤੀ ਬੂਸਟਰ ਡੋਜ਼ ਲਈ ਯੋਗ ਹਨ ਜੋ ਕੋਵਿਡ ਟੀਕੇ ਦੀ ਦੂਜੀ ਖੁਰਾਕ ਤੋਂ ਬਾਅਦ ਨੌਂ ਮਹੀਨੇ ਦਾ ਸਮਾਂ ਪੂਰਾ ਕਰ ਚੁੱਕੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button