PunjabTop News

ਡੀਸੀ ਦਫ਼ਤਰ ਯੂਨੀਅਨ ਅਤੇ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਹੜਤਾਲ ਕੀਤੀ ਖ਼ਤਮ

ਚੰਡੀਗੜ੍ਹ: ਪੰਜਾਬ ਵਿੱਚ ਬੀਤੀ ਦੇਰ ਰਾਤ ਸਰਕਾਰ ਵੱਲੋਂ ਪੈਂਡਿੰਗ ਤਰੱਕੀਆਂ ਦਾ ਭਰੋਸਾ ਮਿਲਣ ਅਤੇ ਮੀਟਿੰਗ ਲਈ ਸਮਾਂ ਦਿੱਤੇ ਜਾਣ ਤੋਂ ਬਾਅਦ ਡੀਸੀ ਦਫ਼ਤਰ ਯੂਨੀਅਨ ਅਤੇ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ।

ਨਹੀਂ ਹੋਣਗੇ DC ਦਫ਼ਤਰ ਬੰਦ ,ਸਰਕਾਰ ਨਾਲ ਬਣੀ ਸਹਿਮਤੀ !D5 Channel Punjabi

ਸੂਬੇ ‘ਚ ਐਸਮਾ ਐਕਟ ਲਾਗੂ ਹੋਣ ਦੇ ਬਾਵਜੂਦ ਮੁਲਾਜ਼ਮਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਸਰਕਾਰ ਨੇ 10 ਸਤੰਬਰ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਡੀ.ਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕੰਮਕਾਜ ਠੱਪ ਕਰ ਦੇਣਗੇ ਅਤੇ ਅੱਜ ਵੀ ਸਾਰੇ ਦਫ਼ਤਰਾਂ ‘ਚ ਪਹਿਲਾਂ ਵਾਂਗ ਹੀ ਕੰਮਕਾਜ ਕੀਤਾ ਜਾਵੇਗਾ ਕਿਤੇ ਵੀ ਹੜਤਾਲ ਨਹੀਂ ਹੋਵੇਗੀ।

 

376003621 1138039744266183 4039076951082415789 n

 

ਮੁਲਾਜ਼ਮਾਂ ਪ੍ਰਤੀ ਸਖ਼ਤ ਰਵੱਈਆ ਅਪਣਾਉਣ ਵਾਲੀ ਸਰਕਾਰ ਸੰਘਰਸ਼ ਨੂੰ ਰੋਕਣ ਲਈ ਬੈਕਫੁੱਟ ’ਤੇ ਆ ਗਈ ਹੈ ਅਤੇ ਦੇਰ ਰਾਤ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕਰਕੇ ਉਨ੍ਹਾਂ ਨੂੰ ਅੱਜ ਮੀਟਿੰਗ ਲਈ ਸਮਾਂ ਵੀ ਦਿੱਤਾ ਗਿਆ ਹੈ। ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਸਰਕਾਰ ਨੇ ਮੰਗਾਂ ਮੰਨ ਕੇ ਸੁਪਰਡੈਂਟ ਨੂੰ ਗ੍ਰੇਡ-2 ਦੀ ਤਰੱਕੀ ਦਿੱਤੀ ਹੈ।ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ 42 ਮੁਲਾਜ਼ਮਾਂ ਦੀਆਂ ਤਰੱਕੀਆਂ ਅਜੇ ਬਾਕੀ ਹਨ। ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਦੀਆਂ ਤਰੱਕੀਆਂ ਜੋ ਬਕਾਇਆ ਪਈਆਂ ਹਨ, ਤੁਰੰਤ ਕੀਤੀਆਂ ਜਾਣ। ਯੂਨੀਅਨ ਦੇ ਮੁਖੀ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਅੱਜ ਮੀਟਿੰਗ ਦਾ ਸਮਾਂ ਦਿੱਤਾ ਹੈ। ਜਿਸ ਤੋਂ ਬਾਅਦ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button