PunjabTop News

ਡੀ.ਐੱਮ. ਖ਼ੁਦਕੁਸ਼ੀ ਮਾਮਲਾ, ਸਾਬਕਾ ਮੰਤਰੀ ਭੁੱਲਰ ਦੇ ਪਿਤਾ ਤੇ ਪੀ.ਏ. ਦੀ ਅਗਾਊਂ ਜ਼ਮਾਨਤ ਹਾਈਕੋਰਟ ਵਲੋ ਰੱਦ

ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿਚ ਫ਼ਰਾਰ ਚੱਲ ਰਹੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਅਤੇ ਪੀ.ਏ. ਦਿਲਬਾਗ ਸਿੰਘ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤੀ।ਪੰਜਾਬ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨੇ ਵੀਡੀਓ ਬਣਾਉਂਦਿਆਂ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ਵਿਚ ਤਤਕਾਲੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀ.ਏ. ਦਿਲਬਾਗ ਸਿੰਘ ’ਤੇ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ ਲੱਗੇ ਸਨ। ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਅੰਮ੍ਰਿਤਸਰ ਪੁਲਿਸ ਨੇ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਤੋਂ ਬਾਅਦ ਲਾਲਜੀਤ ਸਿੰਘ ਭੁੱਲਰ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ। ਬਾਅਦ ਵਿਚ ਉਨ੍ਹਾਂ ਨੇ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ ਸੀ।ਇਸ ਦੌਰਾਨ ਮ੍ਰਿਤਕ ਜ਼ਿਲ੍ਹਾ ਮੈਨੇਜਰ ਦੀ ਪਤਨੀ ਉਪਿੰਦਰ ਕੌਰ ਜੌਲੀ ਨੇ ਮਾਮਲੇ ਦੀ ਸੀ.ਬੀ.ਆਈ. ਜਾਂਚ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਹਾਲ ਹੀ ਵਿਚ ਵਾਪਸ ਲੈ ਲਿਆ ਗਿਆ ਹੈ।
ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਚੱਲ ਰਹੇ ਸੁਖਦੇਵ ਸਿੰਘ ਭੁੱਲਰ ਅਤੇ ਪੀ.ਏ. ਦਿਲਬਾਗ ਸਿੰਘ (ਸਾਬਕਾ ਚੇਅਰਮੈਨ, ਮਾਰਕੀਟ ਕਮੇਟੀ) ਉਸ ਸਮੇਂ ਤੋਂ ਹੀ ਰੂਪੋਸ਼ ਚੱਲ ਰਹੇ ਹਨ। ਦੋਵਾਂ ਨੇ ਅਗਾਊਂ ਜ਼ਮਾਨਤ ਲਈ ਪਹਿਲਾਂ ਸਥਾਨਕ ਅਦਾਲਤ ਦਾ ਰੁਖ ਕੀਤਾ ਸੀ। ਇਸ ਤੋਂ ਬਾਅਦ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦੀ ਪਟੀਸ਼ਨ ਖ਼ਾਰਜ ਕੀਤੇ ਜਾਣ ਉਪਰੰਤ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
ਪਟੀਸ਼ਨ ’ਤੇ  ਹੋਈ ਸੁਣਵਾਈ ਦੌਰਾਨ ਜਸਟਿਸ ਅਮਨ ਚੌਧਰੀ ਦੀ ਅਦਾਲਤ ਨੇ ਸੁਖਦੇਵ ਸਿੰਘ ਭੁੱਲਰ ਅਤੇ ਦਿਲਬਾਗ ਸਿੰਘ ਦੀ ਅਗਾਊਂ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ ਕਰ ਦਿੱਤੀ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button