Breaking NewsD5 specialNewsPunjab

ਡੇਂਗੂ ਮੱਛਰ ਪਹੁੰਚਾਏਗਾ ਜੇਲ੍ਹ, ਕੈਪਟਨ ਦੇ ਸ਼ਹਿਰ ‘ਚ ਚੇਤਾਵਨੀ

ਪਟਿਆਲਾ : ਸੂਬੇ ‘ਚ ਡੇਂਗੂ ਦੇ ਪ੍ਰਕੋਪ ਤੋਂ ਆਮ ਲੋਕਾਂ ਨੂੰ ਬਚਾਉਣ ਦੇ ਲਈ ਸੂਬਾ ਸਰਕਾਰ ਹਰ ਤਰ੍ਹਾਂ ਦੇ ਕਦਮ ਚੁੱਕ ਰਹੀ ਹੈ। ਸੀਐਮ ਸਿਟੀ ਪਟਿਆਲਾ ‘ਚ ਵੀ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਦਾ ਗੰਭੀਰ ਨੋਟਿਸ ਲੈਂਦਿਆਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਸਿੱਧੂ ਕਲੋਨੀ ਅਤੇ ਆਦਰਸ਼ ਕਲੋਨੀ ਦਾ ਦੌਰਾ ਕੀਤਾ ਅਤੇ ਹਦਾਇਤ ਕੀਤੀ ਹੈ ਕਿ ਪਟਿਆਲਾ ਜ਼ਿਲ੍ਹੇ ‘ਚ ਕਿਸੇ ਵੀ ਘਰ, ਅਦਾਰੇ ਜਾ ਸੰਸਥਾ ਵਿੱਚ ਹੁਣ ਡੇਂਗੂ ਦਾ ਲਾਰਵਾ ਮਿਲਣ ‘ਤੇ ਪੁਲਿਸ ਕੇਸ ਦਰਜ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਸਥਾਨ ਤੋਂ ਹੁਣ ਡੇਂਗੂ ਦਾ ਲਾਰਵਾ ਮਿਲਣ ‘ਤੇ ਪਹਿਲੀ ਵਾਰ ਚਲਾਨ ਹੋਵੇਗਾ ਅਤੇ ਦੂਸਰੀ ਵਾਰ ਉਸ ਸਥਾਨ ਤੋਂ ਲਾਰਵਾ ਮਿਲਣ ‘ਤੇ ਮਨੁੱਖੀ ਜਾਨਾਂ ਲਈ ਘਾਤਕ ਬਿਮਾਰੀਆਂ ਨੂੰ ਫੈਲਾਉਣ ਕਾਰਨ ਆਈ.ਪੀ.ਸੀ. ਦੀ ਧਾਰਾ 269, 270 ਤਹਿਤ ਪੁਲਿਸ ਕੇਸ ਦਰਜ਼ ਕੀਤੇ ਜਾਣਗੇ।

Read Also ਡੇਂਗੂ ਨੇ ਫਿਰ ਦਿੱਤੀ ਦਿੱਲੀ ‘ਚ ਦਸਤਕ, ਹੁਣ ਤੱਕ 15 ਮਾਮਲੇ ਆਏ ਸਾਹਮਣੇ

ਉਨ੍ਹਾਂ ਕਿਹਾ ਕਿ ਉਹ ਹਰ ਰੋਜ਼ ਸਵੇਰੇ 10 ਵਜੇ ਡੇਂਗੂ ਦੇ ਕੇਸਾਂ ਸਬੰਧੀ ਸਮੀਖਿਆ ਮੀਟਿੰਗ ਕਰਨ ਤੋਂ ਬਾਅਦ ਦੁਪਹਿਰ 12 ਤੋਂ 2 ਵਜੇ ਤੱਕ ਖੁਦ ਡੇਂਗੂ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਡੇਂਗੂ ਦਾ ਲਾਰਵਾ ਮਿਲਣ ਵਾਲੇ ਸਥਾਨਾਂ ਦੇ ਮਾਲਕਾਂ ਖ਼ਿਲਾਫ਼ ਸਖਤ ਕਦਮ ਚੁੱਕਣਗੇ। ਅੱਜ ਉਨ੍ਹਾਂ ਨੇ ਭਾਦਸੋਂ ਰੋਡ ‘ਤੇ ਸਥਿਤ ਸਿੱਧੂ ਕਲੋਨੀ ਅਤੇ ਆਦਰਸ਼ ਕਲੋਨੀ ਦਾ ਦੌਰਾ ਕਰਕੇ ਡੇਂਗੂ ਦਾ ਲਾਰਵਾ ਮਿਲਣ ਵਾਲੇ ਸਥਾਨਾਂ ਦੇ ਖੁਦ ਚਲਾਨ ਕਟਵਾਏ। ਡੀਸੀ ਕੁਮਾਰ ਅਮਿਤ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਟਿਆਲਾ ਜ਼ਿਲ੍ਹੇ ਦੇ 1 ਲੱਖ 81 ਹਜ਼ਾਰ 270 ਥਾਵਾਂ ਦੀ ਜਾਂਚ ਕੀਤੀ ਹੈ ਅਤੇ ਇਹ ਕਾਰਵਾਈ ਨਿਰੰਤਰ ਜਾਰੀ ਹੈ।ਡੀਸੀ ਕੁਮਾਰ ਅਮਿਤ ਨੇ ਦੱਸਿਆ ਕਿ ਡੇਂਗੂ ਦੇ ਲਾਰਵੇ ਦਾ ਪਤਾ ਲਗਾਉਣ ਲਈ ਵਿਸ਼ੇਸ਼ ਟੀਮਾਂ ਤੈਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਡੇਂਗੂ ਦੇ ਮਰੀਜ਼ਾਂ ਨੂੰ ਤੁਰੰਤ ਇਲਾਜ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button