ਡੇਰਾ ਪ੍ਰੇਮੀ ਦੀਪ ਸਿੰਘ ਕਤਲਕਾਂਡ ਦਾ ਮਾਸਟਰ ਮਾਈਂਡ ਹਰਪ੍ਰੀਤ ਸਿੰਘ ਪੁਲਿਸ ਅੜੀਕੇ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ : ਡੇਰਾ ਸੱਚਾ ਸੌਦਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਮਾਮਲੇ ’ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਪੁਲਿਸ ਨੇ ਪ੍ਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਖੁਦ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਟਵੀਟ ਕਰ ਦਿੱਤੀ ਹੈ। ਉਨ੍ਹਾਂ ਲਿਖਿਆ ਕਿ “ਇੱਕ ਵੱਡੀ ਸਫਲਤਾ ਵਿੱਚ, ਐਂਟੀ ਗੈਂਗਸਟਰ ਟਾਸਕ ਫੋਰਸ (#AGTF) ਨੇ ਭਗੌੜੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਅਤੇ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। 10 ਨਵੰਬਰ 2022 ਨੂੰ ਛੇ ਗੈਂਗਸਟਰਾਂ ਨੇ ਪਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ। ਐਫਆਈਆਰ ਆਈਪੀਸੀ, ਆਰਮਜ਼ ਐਕਟ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਸਬੰਧਤ ਧਾਰਾਵਾਂ ਦੇ ਤਹਿਤ ਦਰਜ ਕੀਤੀ ਗਈ ਸੀ। ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਅਪਰਾਧੀਆਂ ਦੇ ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”
FIR was registered under relevant sections of IPC , Arms Act & Unlawful Activities (Prevention) Act. Further Investigation is ongoing .@PunjabPoliceInd is fully committed to destroy the criminals network as per directions of CM @BhagwantMann (2/2)
— DGP Punjab Police (@DGPPunjabPolice) June 12, 2023
ਜ਼ਿਕਰਯੋਗ ਹੈ ਕਿ ਪ੍ਰਦੀਪ, ਜੋ ਕਿ 2015 ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਈ ਮੁਲਜ਼ਮਾਂ ਵਿਚੋਂ ਇਕ ਸੀ, ਉਸ ਨੂੰ 10 ਨਵੰਬਰ ਨੂੰ ਤੜਕਸਾਰ 6 ਬੰਦੂਕਧਾਰੀ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਉਹ ਪਿਛਲੇ 6 ਸਾਲਾਂ ਵਿਚ ਕਤਲ ਕੀਤੇ ਜਾਣ ਵਾਲੇ 2015 ਦੇ ਬੇਅਦਬੀ ਮਾਮਲੇ ਵਿਚ ਤੀਜਾ ਸ਼ੱਕੀ ਸੀ। ਦੋ ਹੋਰ ਮੁਲਜ਼ਮਾਂ- ਗੁਰਦੇਵ ਸਿੰਘ ਅਤੇ ਮਹਿੰਦਰ ਸਿੰਘ ਬਿੱਟੂ ਦਾ 2016 ਅਤੇ 2018 ’ਚ ਕਤਲ ਕਰ ਦਿੱਤਾ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.