Breaking NewsD5 specialIndiaNewsPunjabTop News

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ PM ਮੋਦੀ ਨੇ ਕੀਤੀ ਮੁਲਾਕਾਤ

ਨਵੀਂ ਦਿੱਲੀ/ਪਟਿਆਲਾ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਧਾ ਸੁਆਮੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਮਾਜ ਸੇਵੇ ਦੇ ਖੇਤਰ ’ਚ ਕੀਤੇ ਉਪਰਾਲੇ ਸ਼ਲਾਘਾਯੋਗ ਹਨ।

Khabran Da Sira :PM Modi ਦੀ ਪੰਜਾਬ ਫੇਰੀ, ਕਿਸਾਨਾਂ ਦਾ ਐਲਾਨ, ਲੋਕਾਂ ਨੇ ਭਜਾਏ ਲੀਡਰ, BJP ਆਗੂ ਦੀ ਭੰਨੀ ਗੱਡੀ !

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਜਲੰਧਰ ਦੇ ਪੀ.ਏ.ਪੀ. ਗਰਾਊਂਡ ’ਚ ਭਾਰਤੀ ਜਨਤਾ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮੁਲਾਕਾਤ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button