Breaking NewsD5 specialNewsPress ReleasePunjabTop News

ਡੇਰਾ ਬਿਆਸ ਦੇ ਮੁਖੀ Baba Gurinder Singh Dhillon ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਮੁੱਖ ਮੰਤਰੀ ਨੇ ਸੂਬੇ ਦੀ ਸੇਵਾ ਤਨਦੇਹੀ ਨਾਲ ਕਰਨ ਲਈ ਡੇਰਾ ਮੁਖੀ ਦਾ ਆਸ਼ੀਰਵਾਦ ਲਿਆ

ਚੰਡੀਗੜ੍ਹ: ਰਾਧਾ ਸੁਆਮੀ ਡੇਰਾ ਸਤਿਸੰਗ, ਬਿਆਸ ਦੇ ਮੁਖੀ Baba Gurinder Singh Dhillon ਨੇ ਅੱਜ ਸਵੇਰੇ ਇੱਥੇ ਮੁੱਖ ਮੰਤਰੀ Charanjit Singh Channi ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ Channi ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੇ Baba Gurinder Singh Dhillon ਦਾ ਆਸ਼ੀਰਵਾਦ ਲਿਆ ਤਾਂ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਦੇ ਅਨੁਸਾਰ ਸੂਬੇ ਅਤੇ ਲੋਕਾਂ ਦੀ ਸੇਵਾ ਕਰ ਸਕਣ। Baba Gurinder Singh Dhillon ਨੇ ਮਨੁੱਖਤਾ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ।

Khabran Da Sira:ਬੇਅਦਬੀ ਮਾਮਲੇ ‘ਚ ਨਵਾਂ ਮੋੜ ! ਮਜੀਠੀਆ ਕੇਸ ਨਾਲ ਜੁੜੀ ਵੱਡੀ ਅਪਡੇਟ, ਕਿਸਾਨਾਂ ਦੀ ਹੰਗਾਮੀ ਮੀਟਿੰਗ

ਉਨ੍ਹਾਂ ਨੇ ਮਹਾਂਮਾਰੀ ਦੌਰਾਨ ਕੋਵਿਡ ਨੂੰ ਕਾਬੂ ਹੇਠ ਰੱਖਣ ਲਈ ਲੋਕਾਂ ਨੂੰ ਟੀਕਾਕਰਨ ਵਾਸਤੇ ਪ੍ਰੇਰਿਤ ਕਰਨ ਅਤੇ ਹੋਰ ਇਹਤਿਆਦੀ ਕਦਮ ਚੁੱਕਣ ਲਈ ਸੂਬਾ ਭਰ ਵਿਚ ਹਾਲਾਤ ਨਾਲ ਪ੍ਰਭਾਵੀ ਢੰਗ ਨਾਲ ਨਿਪਟਣ ਲਈ ਸਰਕਾਰ ਦੇ ਯਤਨਾਂ ਨੂੰ ਸਲਾਹਿਆ। ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ Channi ਨੇ ਬੀਤੇ ਦਿਨ ਡੇਰਾ ਬਿਆਸ ਜਾ ਕੇ Baba Gurinder Singh Dhillon ਦਾ ਆਸ਼ੀਰਵਾਦ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button