Breaking NewsD5 specialNewsPunjabTop News

ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਚੰਗੀ ਖ਼ਬਰ, ਇਸ ਤਾਰੀਕ ਤੋਂ ਸਤਿਸੰਗ ਸ਼ੁਰੂ

ਪਟਿਆਲਾ : ਰਾਧਾ ਸੁਆਮੀ ਸਤਿਸੰਗ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ ਹੈ ਕਿ ਡੇਰਾ ਬਿਆਸ ਨੇ ਸਤਿਸੰਗ ਦਾ ਐਲਾਨ ਕਰ ਦਿੱਤਾ ਹੈ। ਰਾਧਾ ਸੁਆਮੀ ਬਿਆਸ ਦੇ ਸਤਿਸੰਗ 2 ਫਰਵਰੀ ਤੋਂ ਸ਼ੁਰੂ ਹੋ ਜਾਣਗੇ। ਦੱਸ ਦਈਏ ਕਿ ਮਹਾਮਾਰੀ ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਚੱਲਦਿਆਂ ਜਨਵਰੀ ਮਹੀਨੇ ‘ਚ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਜਾਰੀ ਹਦਾਇਤਾਂ ’ਤੇ ਸਤਿਸੰਗ ਬੰਦ ਕਰ ਦਿੱਤੇ ਗਏ ਸਨ। ਹੁਣ ਡੇਰੇ ਦੀ ਪ੍ਰਬੰਧਕ ਕਮੇਟੀ ਦੀਆਂ ਹਦਾਇਤਾਂ ’ਤੇ 2 ਫ਼ਰਵਰੀ ਤੋਂ ਡੇਰੇ ’ਚ ਸਤਿਸੰਗ ਸ਼ੁਰੂ ਕਰ ਦਿੱਤੇ ਗਏ ਹਨ, ਜੋ ਐਤਵਾਰ ਅਤੇ ਬੁੱਧਵਾਰ ਅਤੇ ਵੀਰਵਾਰ ਨੂੰ ਪਹਿਲਾਂ ਦੀ ਤਰ੍ਹਾਂ ਹੋਇਆ ਕਰਨਗੇ।

BIG NEWS : Channi ਨੇ ਵਿਰੋਧੀਆਂ ਨੂੰ ਪਾਈਆਂ ਦੰਦਲਾਂ, ਦਿੱਤਾ ਵੱਡਾ ਬਿਆਨ | D5 Channel Punjabi

ਹੁਣ ਸਤਿਸੰਗ ‘ਚ ਬੱਚਿਆਂ ਨੂੰ ਵੀ ਡੇਰੇ ਅੰਦਰ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਅਤੇ ਟੀਕਾਕਰਨ ਕੈਂਪ ਵੀ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਸਤਿਸੰਗ ਘਰ ‘ਚ ਐਤਵਾਰ ਨੂੰ ਲਗਾਇਆ ਜਾਣ ਵਾਲਾ ਵੈਕਸੀਨ ਕੈਂਪ ਸਤਿਸੰਗ ਤੋਂ ਬਾਅਦ ਲਗਾਇਆ ਜਾ ਸਕਦਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button